ਮਾਨਸਾ: ਨਵੀਂ ਦਿੱਲੀ ਵਿਖੇ ਯੂਥ ਗੇਮਜ਼ ਫੈਡਰੇਸ਼ਨ ਆਫ਼ ਇੰਡੀਆ (Youth Games Federation of India) ਵੱਲੋਂ ਕਰਵਾਈ ਗਈ ਚੈਂਪੀਅਨਸ਼ਿਪ ਦੇ ਦੌਰਾਨ ਰੈਸਲਿੰਗ ਦੇ ਵਿਚ ਅੰਡਰ 17 ਵਰਗ ਵਿਚ ਮਾਨਸਾ ਜ਼ਿਲ੍ਹੇ ਦੇ ਪਿੰਡ ਖੋਖਰ ਕਲਾਂ ਦੇ ਗੁਰਸੇਵਕ ਸਿੰਘ ਨੇ ਗੋਲਡ ਮੈਡਲ ਜਿੱਤ ਕੇ ਪੰਜਾਬ ਅਤੇ ਮਾਨਸਾ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।
ਗੁਰਸੇਵਕ ਨੇ ਦੱਸਿਆ ਕਿ ਨਵੀਂ ਦਿੱਲੀ ਵਿਖੇ ਹੋਈਆਂ ਚੈਂਪੀਅਨਸ਼ਿਪ ਦੇ ਵਿੱਚ ਦੇਸ਼ ਦੇ ਵੱਖ ਵੱਖ ਸੂਬਿਆਂ ਤੋਂ ਖਿਡਾਰੀਆਂ ਨੇ ਹਿੱਸਾ ਲਿਆ ਅਤੇ ਇਸ ਦੌਰਾਨ ਉਸ ਨੇ ਦੋ ਮੈਚ ਖੇਡੇ ਅਤੇ ਦੋਨਾਂ ਹੀ ਮੈਚਾਂ ਦੇ ਵਿੱਚ ਵਧੀਆ ਨੰਬਰ ਪ੍ਰਾਪਤ ਕਰਕੇ ਗੋਲਡ ਮੈਡਲ ਪੰਜਾਬ ਦੀ ਝੋਲੀ ਪਾਇਆ (The gold medal was bagged by Punjab) ਹੈ।
ਗੁਰਸੇਵਕ ਨੇ ਦੱਸਿਆ ਕਿ ਅੱਗੇ ਉਹ ਨੇਪਾਲ ਖੇਡਣ ਦੇ ਲਈ ਜਾਵੇਗਾ ਅਤੇ ਇਸ ਦੌਰਾਨ ਖ਼ਰਚਾ ਵੀ ਜ਼ਿਆਦਾ ਹੋਵੇਗਾ ਅਤੇ ਉਸ ਨੇ ਪੰਜਾਬ ਸਰਕਾਰ ਨੂੰ ਅਪੀਲ (Appeal to Punjab Govt) ਕੀਤੀ ਹੈ ਕਿ ਉਸ ਦਾ ਸਾਥ ਦਿੱਤਾ ਜਾਵੇ ਤਾਂ ਕਿ ਨੇਪਾਲ ਖੇਡਾਂ ਦੌਰਾਨ ਵੀ ਭਾਰਤ ਅਤੇ ਪੰਜਾਬ ਦਾ ਨਾਮ ਰੋਸ਼ਨ ਕਰ ਸਕੇ
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਖੋਖਰ ਕਲਾਂ ਦਾ ਖਿਡਾਰੀ ਗੁਰਸੇਵਕ (Khokhar Kalan player Gursevak Singh) ਸਿੰਘ ਨੈਸ਼ਨਲ ਗੇਮਜ਼ ਦੇ ਵਿਚ ਗੋਲਡ ਲੈ ਗਏ ਜਿਸ ਨਾਲ ਮਾਨਸਾ ਜ਼ਿਲ੍ਹੇ ਦਾ ਮਾਣ ਵਧਿਆ ਹੈ।
ਵਿਧਾਇਕ ਬਣਾਂਵਲੀ ਨੇ ਖਿਡਾਰੀ ਦੇ ਮਾਤਾ ਪਿਤਾ ਅਤੇ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ ਉਥੇ ਉਨ੍ਹਾਂ ਕਿਹਾ ਕਿ ਖਿਡਾਰੀ ਆਪਣੀ ਮਿਹਨਤ ਜਾਰੀ ਰੱਖਣ ਅਤੇ ਪੰਜਾਬ ਸਰਕਾਰ ਵੀ ਨੌਜਵਾਨਾਂ ਨੂੰ ਖੇਡਾਂ ਵਤਨ ਪੰਜਾਬ ਦੀਆਂ ਜ਼ਰੀਏ ਗਰਾਊਂਡ ਦੇ ਵਿੱਚ ਲੈ ਕੇ ਆ ਰਹੀ ਹੈ ਤਾਂ ਕਿ ਨਸ਼ੇ ਨੂੰ ਦੂਰ ਕੀਤਾ ਜਾਵੇ।ਵਿਧਾਇਕ ਨੇ ਖਿਡਾਰੀ ਗੁਰਸੇਵਕ ਸਿੰਘ ਨੂੰ ਵਿਸ਼ਵਾਸ ਵੀ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਮਦਦ ਕਰਨ ਦੇ ਲਈ ਤਿਆਰ ਹੈ।
ਇਹ ਵੀ ਪੜ੍ਹੋ: ਦੀਪ ਸਿੱਧੂ ਦੇ ਭਰਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਕੀਤੀ ਇਹ ਮੰਗ