ਮਾਨਸਾ: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਅਫ਼ਗਾਨਿਸਤਾਨ (Afghanistan) ਵਿੱਚ ਫਸੇ ਹਿੰਦੂ ਸਿੱਖ ਸਮੁਦਾਇ ਦੇ ਲੋਕਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਦੇ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਦੇ ਹਾਲਾਤ ਚਿੰਤਾਜਨਕ ਹੈ ਇਸ ਲਈ ਉਹ ਇਥੇ ਰਹਿ ਰਹੇ ਭਾਰਤ ਦੇ ਲੋਕਾਂ ਨੂੰ ਸੁਰੱਖਿਅਤ ਲਿਆਉਣ ਦੇ ਯਤਨ ਕਰਨੇ ਚਾਹੀਦੇ ਹਨ।
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਮਾਨਸਾ ਦੌਰੇ ‘ਤੇ ਸਨ। ਇਸ ਮੌਕੇ ਉਨ੍ਹਾਂ ਸਵਰਗਵਾਸ ਹੋਏ ਪਾਰਟੀ ਮੈਂਬਰਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇ ਤੇ ਉਨ੍ਹਾਂ ਦਾ ਹਾਲ ਚਾਲ ਜਾਣਿਆ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਪਾਰਟੀ ਵਰਕਰਾਂ ਦੀਆਂ ਦੁੱਖ ਤਕਲੀਫ਼ਾਂ ਵੀ ਸੁਣੀਆਂ ਗਈਆਂ।
ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਤੁਰੰਤ ਅਫ਼ਗਾਨਿਸਤਾਨ ਦੇ ਹਾਲਾਤ ਚਿੰਤਾਜਨਕ ਹਨ ਇਸ ਲਈ ਉਥੇ ਹਿੰਦੂ ਸਿੱਖ ਸਮੁਦਾਇ ਦੇ ਲੋਕਾਂ ਨੇ ਤੁਰੰਤ ਸੁਰੱਖਿਅਤ ਭਾਰਤ ਲਿਆਉਣ ਦੇ ਲਈ ਯਤਨ ਤੇਜ਼ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ਦੇ ਹਾਲਾਤਾਂ ਦਾ ਅਸਰ ਭਾਰਤ ‘ਤੇ ਵੀ ਪਵੇਗਾ।
ਨਾਲ ਹੀ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੇ ਹਾਲਾਤ ਅਫਗਾਨਿਸਤਾਨ ਦੇ ਵਿੱਚ ਬਣ ਰਹੇ ਹਨ ਉਹ ਪੂਰੀ ਦੁਨੀਆ ਨੂੰ ਚਿੰਤਾ ਦੇ ਵਿੱਚ ਪਾਉਣ ਵਾਲੇ ਹਨ ਇਸ ਲਈ ਇਨ੍ਹਾਂ ਬਣ ਰਹੇ ਹਾਲਾਤਾਂ ‘ਤੇ ਪੂਰੀ ਦੁਨੀਆ ਦੇ ਆਗੂਆਂ ਧਿਆਨ ਦੇਣ ਦੀ ਲੋੜ ਹੈ ਨਹੀਂ ਤਾਂ ਇਸ ਨਤੀਜੇ ਹੋਰ ਵੀ ਚਿੰਤਾ ਵਿੱਚ ਪਾਉਣ ਵਾਲੇ ਹੋ ਸਕਦੇ ਹਨ।