ਮਾਨਸਾ : ਕਿਸਾਨਾਂ ਦੇ ਵਿਰੋਧ ਦੇ ਸਦਕਾ ਅੱਜ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਮਾਨਸਾ ਦੌਰਾ ਰੱਦ ਹੋ ਗਿਆ ਹੈ। ਦੱਸ ਦੇਈਏ ਕਿ ਕਿਸਾਨਾਂ ਵੱਲੋਂ ਬੀਤੇ ਕੱਲ੍ਹ ਹੀ ਐਲਾਨ ਕਰ ਦਿੱਤਾ ਗਿਆ ਸੀ ਕਿ ਮਾਨਸਾ ਜ਼ਿਲ੍ਹੇ ਦੇ ਵਿੱਚ ਹਰਸਿਮਰਤ ਕੌਰ ਬਾਦਲ ਨੂੰ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਦੇ ਚੱਲਦਿਆਂ ਅੱਜ ਬਠਿੰਡਾ ਮਾਨਸਾ ਰੋਡ 'ਤੇ ਪਿੰਡ ਭਾਈ ਦੇਸਾ ਵਿਖੇ ਕਿਸਾਨਾਂ ਵੱਲੋਂ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰਦੀ ਉਦੋਂ ਤੱਕ ਇਨ੍ਹਾਂ ਸਿਆਸੀ ਪਾਰਟੀਆਂ ਦਾ ਵਿਰੋਧ ਜਾਰੀ ਰਹੇਗਾ।
ਇਸ ਨੂੰ ਲੈਕੇ ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦਾ ਦੌਰਾ ਸੀ, ਜਿਸ ਦਾ ਪਤਾ ਚਲਦਿਆਂ ਹੀ ਕਿਸਾਨਾਂ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਹਰਸਿਮਰਤ ਕੌਰ ਬਾਦਲ ਨੂੰ ਮਾਨਸਾ ਜ਼ਿਲ੍ਹੇ ਦੇ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ, ਹੁਣ ਨਵੇਂ CM ਚੰਨੀ ਤੋਂ ਕੀਤੀ ਮੰਗ...
ਉਨ੍ਹਾਂ ਕਿਹਾ ਕਿ ਇਹ ਸਿਆਸੀ ਲੋਕ ਵੋਟਾਂ ਬਟੋਰਨ ਦੇ ਲਈ ਪਿੰਡਾਂ 'ਚ ਆ ਰਹੇ ਹਨ, ਜਦੋਂ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨ ਕੀਤਾ ਹੈ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਇਹ ਸਿਆਸੀ ਪਾਰਟੀਆਂ ਨਾ ਤਾਂ ਰੈਲੀ ਕਰਨਗੀਆਂ ਅਤੇ ਨਾ ਹੀ ਮੀਟਿੰਗਾਂ ਕੀਤੀਆਂ ਜਾਣਗੀਆਂ ਪਰ ਉਸਦੇ ਬਾਵਜੂਦ ਵੀ ਇਨ੍ਹਾਂ ਸਿਆਸੀ ਪਾਰਟੀਆਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਖ਼ਿਲਾਫ਼ ਅਜਿਹੀਆਂ ਮੀਟਿੰਗਾਂ ਕਰਕੇ ਵੋਟਾਂ ਬਟੋਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਕਿਸਾਨਾਂ ਵੱਲੋਂ ਇਨ੍ਹਾਂ ਸਿਆਸੀ ਪਾਰਟੀਆਂ ਦਾ ਵਿਰੋਧ ਜਾਰੀ ਰਹੇਗਾ।
ਇਹ ਵੀ ਪੜ੍ਹੋ : ਵਿਸ਼ੇਸ਼ ਇਜਲਾਸ ਦਾ ਦੂਜਾ ਦਿਨ, ਜਾਣੋ ਕਿਹੜੇ ਮਤੇ ਕੀਤੇ ਜਾ ਰਹੇ ਨੇ ਪੇਸ਼