ਮਾਨਸਾ: ਹਰਸਿਮਰਤ ਕੌਰ ਬਾਦਲ ਨੇ ਮਾਨਸਾ ਦਾ ਦੌਰਾ ਕਰਕੇ ਡਾ. ਨਿਸ਼ਾਨ ਦੇ ਹਸਪਤਾਲ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਵਿਰੋਧੀ ਪਾਰਟੀਆਂ 'ਤੇ ਤਿੱਖੇ ਹਮਲੇ ਕੀਤੇ ਅਤੇ ਪੰਜਾਬ ਸਰਕਾਰ ਦੇ ਵਾਅਦਿਆਂ ਨੂੰ ਝੂਠਾ ਦੱਸਿਆ। ਉਨ੍ਹਾਂ ਕੈਪਟਨ ਸਰਕਾਰ ਵੱਲੋਂ ਪ੍ਰਸ਼ਾਂਤ ਕੁਮਾਰ ਨੂੰ ਦਿੱਤੇ ਸੱਦੇ ਉੱਤੇ ਬੋਲਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਆਪਣੇ ਚਾਰ ਸਾਲਾਂ ਵਿੱਚ ਲੋਕਾਂ ਨੂੰ ਝੂਠ ਮਾਰ ਕੇ ਰਾਜ ਕੀਤਾ ਹੈ, ਹੁਣ ਪੰਜ ਸਾਲ ਪੂਰੇ ਹੋਣ ਤੋਂ ਬਾਅਦ ਫਿਰ ਉਨ੍ਹਾਂ ਨੂੰ ਉਸੇ ਤਰ੍ਹਾਂ ਦੇ ਵਾਅਦਿਆਂ ਨੂੰ ਕਰਨ ਲਈ ਅਜਿਹੇ ਇਨਸਾਨਾਂ ਦੀ ਲੋੜ ਪੈਂਦੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਲੋਕਾਂ ਨਾਲ ਵਾਅਦੇ ਕਰਕੇ ਪੂਰੇ ਨਾ ਕਰਕੇ ਉਨ੍ਹਾਂ ਲੋਕਾਂ ਦੀਆਂ ਭਾਵਨਾਵਾਂ ਨਾਲ ਵਿਸ਼ਵਾਸਘਾਤ ਕੀਤਾ ਹੈ।
ਉਨ੍ਹਾਂ ਪ੍ਰਧਾਨ ਮੰਤਰੀ ਵੱਲੋਂ ਦਿੱਤੀ ਜਾ ਰਹੀ ਉਜਵਲ ਯੋਜਨਾ ਤੇ ਕਿਹਾ ਕਿ ਕੇਂਦਰ ਸਰਕਾਰ ਅਜਿਹੀਆਂ ਸਕੀਮਾਂ ਸ਼ੁਰੂ ਕਰਕੇ ਲੋਕਾਂ ਨੂੰ ਲਾਰੇ ਲਗਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਉਸ ਤੋਂ ਬਾਅਦ ਜਦੋਂ ਲੋਕਾਂ ਵਿੱਚ ਵਿਸਵਾਸ ਬਣਾ ਕੇ ਉਸ ਸਕੀਮ ਨੂੰ ਉਸੇ ਤਰ੍ਹਾਂ ਛੱਡ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਵਧ ਰਹੀ ਮਹਿੰਗਾਈ ਵਿੱਚ ਜਿਵੇਂ ਲਗਾਤਾਰ ਗੈਸ ਸਿਲੰਡਰਾਂ ਦੀ ਕੀਮਤਾਂ ਵਿੱਚ ਵਾਧੇ ਹੋ ਰਹੇ ਹਨ ਅਤੇ ਕੇਂਦਰ ਸਰਕਾਰ ਜਿੱਥੇ ਕੱਚੇ ਤੇਲ ਦੀਆਂ ਕੀਮਤਾਂ ਘੱਟ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜ ਸਾਲਾਂ ਵਿੱਚ ਅਜਿਹੇ ਕਦਮ ਚੁੱਕੇ ਜਿਸ ਨਾਲ ਲੋਕਾਂ ਦੀ ਆਮ ਜ਼ਿੰਦਗੀ ਉੱਪਰ ਫ਼ਰਕ ਪਿਆ।
ਇਹ ਵੀ ਪੜ੍ਹੋ: ਬਠਿੰਡਾ 'ਚ 5 ਸਾਲਾ ਮਾਸੂਮ ਨੂੰ ਕੁੱਤਿਆਂ ਨੇ ਨੋਚਿਆ, ਇਲਾਜ ਦੌਰਾਨ ਹੋਈ ਮੌਤ
ਉਸ ਤੋਂ ਬਾਅਦ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਪਾਸ ਕਰਕੇ ਕਿਸਾਨਾਂ ਨੂੰ ਵੀ ਸੜਕਾਂ ਉੱਪਰ ਰੁਲਣ 'ਤੇ ਮਜਬੂਰ ਕਰ ਦਿੱਤਾ ਹੈ। ਇਹ ਸਭ ਪੰਜਾਬ ਅਤੇ ਕੇਂਦਰ ਸਰਕਾਰ ਦੀ ਮਿਲੀਭੁਗਤ ਹੋਣ ਕਰਕੇ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡੀ ਸਰਕਾਰ ਹੁੰਦੀ ਤਾਂ ਕਿਸਾਨਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਜਾ ਕੇ ਧਰਨਾ ਦਿੰਦਾ ਅਤੇ ਅਜਿਹੀ ਨੌਬਤ ਆਉਣ ਨਹੀਂ ਦਿੰਦੇ ਸੀ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪੰਜਾਬ ਸਰਕਾਰ ਤੋਂ ਹਿਸਾਬ ਮੰਗਣਾ ਚਾਹੀਦਾ ਹੈ ਅਤੇ ਜੋ ਵਾਅਦੇ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਸੀ, ਉਨ੍ਹਾਂ ਵਾਅਦਿਆਂ ਬਾਰੇ ਪੁੱਛਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਣਨ ਤੇ ਜਿੰਨੇ ਰਹਿੰਦੇ ਕੰਮ ਹਨ ਉਨ੍ਹਾਂ ਨੂੰ ਨੇਪਰੇ ਚਾੜ੍ਹਾਂਗੇ।