ETV Bharat / state

ਹਰਸਿਮਰਤ ਦਾ ਵਿਰੋਧੀਆਂ ’ਤੇ ਵਾਰ, 'ਦਿੱਲੀ ਚਾਹੁੰਦੀ ਹੈ ਪੰਜਾਬ ਨੂੰ ਚਲਾਉਣਾ'

author img

By

Published : Feb 16, 2022, 2:29 PM IST

ਮਾਨਸਾ ਚ ਚੋਣ ਪ੍ਰਚਾਰ ਦੌਰਾਨ ਹਰਸਿਮਰਤ ਬਾਦਲ ਨੇ ਵਿਰੋਧੀ ਪਾਰਟੀਆਂ ’ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਵਿਰੋਧੀ ਪਾਰਟੀਆਂ ’ਤੇ ਵਰ੍ਹਦਿਆਂ ਕਿਹਾ ਕਿ ਸਾਰੀਆਂ ਪਾਰਟੀਆਂ ਪੰਜਾਬ ਨੂੰ ਦਿੱਲੀ ਤੋਂ ਚਲਾਉਣਾ ਚਾਹੁੰਦੀਆਂ ਹਨ। ਇਸਦੇ ਨਾਲ ਹੀ ਉਨ੍ਹਾਂ ਭਗਵੰਤ ਮਾਨ ਦੇ ਸ਼ਰਾਬ ਪੀਣ ਨੂੰ ਲੈਕੇ ਕੇਜਰੀਵਾਲ ਖਿਲਾਫ਼ ਜੰਮਕੇ ਭੜਾਸ ਕੱਢੀ ਹੈ।

ਹਰਸਿਮਰਤ ਦਾ ਵਿਰੋਧੀਆਂ ’ਤੇ ਵਾਰ
ਹਰਸਿਮਰਤ ਦਾ ਵਿਰੋਧੀਆਂ ’ਤੇ ਵਾਰ

ਮਾਨਸਾ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਵੱਲੋਂ ਮਾਨਸਾ ਵਿੱਚ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ ਹੈ।

ਹਰਸਿਮਰਤ ਦਾ ਵਿਰੋਧੀਆਂ ’ਤੇ ਵਾਰ
ਹਰਸਿਮਰਤ ਦਾ ਵਿਰੋਧੀਆਂ ’ਤੇ ਵਾਰ

ਇਸ ਦੌਰਾਨ ਉਨ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਖਿਲਾਫ਼ ਜੰਮਕੇ ਨਿਸ਼ਾਨੇ ਸਾਧੇ ਗਏ ਹਨ। ਹਰਸਿਮਰਤ ਬਾਦਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ ਪੰਜਾਬ ਨੂੰ ਲੁੱਟਣ ਲਈ ਇੱਕ ਮੌਕਾ ਦੇਣ ਦੀ ਅਪੀਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਪੰਜਾਬ ਦੇ ਪਾਣੀਆਂ ਅਤੇ ਹੋਰ ਸਰੋਤਾਂ 'ਤੇ ਕਬਜ਼ਾ ਕਰਨ ਦੀ ਗੱਲ ਕਰਦਾ ਸੀ ਅਤੇ ਪੰਜਾਬ ਨਾਲ ਲੜਦਾ ਸੀ, ਹੁਣ ਇੱਕ ਮੌਕਾ ਦੇਣ ਦੀ ਗੱਲ ਕਰਨ ਦਾ ਕੀ ਹੱਕ ਹੈ।

ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਦਿੱਲੀ ਤੋਂ ਸਿਆਸੀ ਪਾਰਟੀਆਂ ਪੰਜਾਬ ਨੂੰ ਚਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਪਰ ਅਕਾਲੀ ਦਲ ਹੀ ਖੇਤਰੀ ਪਾਰਟੀ ਹੈ ਜੋ ਪੰਜਾਬ ਦੇ ਹੱਕਾਂ ਦੀ ਗੱਲ ਕਰਦੀ ਹੈ। ਇੰਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਉਨ੍ਹਾਂ ਵੱਲੋਂ ਸਰਦੂਲਗੜ੍ਹ ਤੋਂ ਆਪਣੇ ਉਮੀਦਵਾਰ ਦਿਲਰਾਜ ਸਿੰਘ ਭੂਦੜ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਪਿੰਡ ਦੂਲੋਵਾਲ ਝੁਨੀਰ ਅਤੇ ਸਰਦੂਲਗੜ੍ਹ ਵਿੱਚ ਪਾਰਟੀ ਰੈਲੀਆਂ ਨੂੰ ਸੰਬੋਧਨ ਕੀਤਾ।

ਹਰਸਿਮਰਤ ਦਾ ਵਿਰੋਧੀਆਂ ’ਤੇ ਵਾਰ

ਇਸ ਮੌਕੇ ਉਨ੍ਹਾਂ ਆਪ ’ਤੇ ਵਰ੍ਹਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਨੂੰ ਪੰਜਾਬ ਨੂੰ ਲੁੱਟਣ ਲਈ ਇੱਕ ਮੌਕਾ ਦੇਣ ਦੀ ਅਪੀਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੌਕਾ ਦਿੱਤਾ ਸੀ, ਜਿਸ ਨੇ ਪੰਜਾਬ ਦਾ ਹਾਲ ਕੀਤਾ ਹੈ, ਸਭ ਨੂੰ ਪਤਾ ਹੈ।

ਇਸ ਦੌਰਾਨ ਆਪ ਦੇ ਸੀਐਮ ਚਿਹਰਾ ਭਗਵੰਤ ਮਾਨ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਭਗਵੰਤ ਮਾਨ ਸ਼ਰਾਬ ਪੀਂਦੇ ਸਨ ਉਹ ਪੰਜਾਬ ਦਾ ਕੀ ਭਲਾ ਕਰਨਗੇ। ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕੇਜਰੀਵਾਲ ਹੁਣ ਕਿਸ ਦੀ ਗਾਰੰਟੀ ਲੈ ਰਿਹਾ ਹੈ।

ਹਰਸਿਮਰਤ ਨੇ ਕਿਹਾ ਕਿ ਜਦੋਂ 2017 'ਚ ਜਿੱਤਣ ਤੋਂ ਬਾਅਦ ਕਾਂਗਰਸ 'ਚ ਗਏ ਆਪਣੇ ਵਿਧਾਇਕਾਂ ਦੀ ਗਾਰੰਟੀ ਨਹੀਂ ਲਈ, ਇਸ ਲਈ ਹੁਣ ਉਹ ਕਿਸੇ ਵੀ ਪਾਰਟੀ ਦਾ ਹੋਵੇ, ਗੁੰਮਰਾਹ ਹੋਣ ਦੀ ਲੋੜ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ।

ਇਹ ਵੀ ਪੜ੍ਹੋ: ਅਕਾਲੀ ਦਲ-ਬਸਪਾ ਗਠਜੋੜ ਵੱਲੋਂ ਚੋਣ ਮੈਨੀਫੈਸਟੋ ਜਾਰੀ, ਕੀਤੇ ਇਹ ਵਾਅਦੇ

ETV Bharat Logo

Copyright © 2024 Ushodaya Enterprises Pvt. Ltd., All Rights Reserved.