ਮਾਨਸਾ : ਇਹਨੀ ਦਿਨੀ ਪੰਜਾਬ ਹੜ੍ਹ ਨਾਲ ਪੀੜਤ ਹੈ, ਭਾਰੀ ਬਰਸਾਤ ਕਾਰਨ ਕਈ ਸ਼ਹਿਰਾਂ ਵਿੱਚ ਭਾਰੀ ਨੁਕਸਾਨ ਹੋਇਆ ਹੈ। ਉਥੇ ਹੀ ਪੰਜਾਬ ਵਿੱਚ ਘੱਗਰ ਪਾੜ ਅਤੇ ਹੜ੍ਹ ਦੇ ਪਾਣੀ ਨਾਲ ਪਿੰਡਾਂ ਵਿੱਚ ਆਉਣ ਵਾਲੇ ਲੋਕਾਂ ਦੇ ਹਾਲਾਤ ਇੰਨੇ ਨਾਜ਼ੁਕ ਹੋ ਚੁੱਕੇ ਹਨ ਕਿ ਉਹਨਾਂ ਦੇ ਘਰ ਅਤੇ ਫਸਲਾਂ ਬਰਬਾਦ ਹੋ ਚੁੱਕੀਆਂ ਹਨ। ਜਿੰਨਾ ਦਾ ਜਾਇਜ਼ਾ ਲੈਣ ਲਈ ਅੱਜ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਮਾਨਸਾ ਦੇ ਚਾਂਦਪੂਰਾ ਬੰਨ੍ਹ ਪਹੁੰਚੇ। ਜਿਥੇ ਉਹਨਾਂ ਨੇ ਸੂਬਾ ਸਰਕਰ ਉੱਤੇ ਨਿਸ਼ਾਨੇ ਸਾਧੇ ਅਤੇ ਕਿਹਾ ਕਿ ਪੰਜਾਬ ਡੁੱਬ ਰਿਹਾ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਹਾਲਾਤਾਂ ਨਾਲ ਨਜਿੱਠਣ ਲਈ ਲੋਕਾਂ ਲਈ ਕੋਈ ਵੀ ਪ੍ਰਬੰਧ ਨਹੀਂ ਕੀਤੇ ਜਾ ਰਹੇ।
ਸੂਬਾ ਸਰਕਾਰ ਨੂੰ ਪੰਜਾਬ ਦੀ ਸੁੱਧ ਲੈਣ ਦੀ ਕੀਤੀ ਅਪੀਲ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਾਈਫਨ ਤੇ ਪਹੁੰਚ ਕੇ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਹਲਾਤਾ ਦਾ ਜਾਇਜ਼ਾ ਲੈਂਦੇ ਹੋਏ ਅਧਿਕਾਰੀਆਂ ਨੂੰ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਵੀ ਜਾਰੀ ਕੀਤੇ। ਬਠਿੰਡਾ ਤੋਂ ਸੰਸਦ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਹਲਕਾ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਪਾਰਟੀ ਵਰਕਰਾਂ ਦੇ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਿੰਡਾਂ ਦੇ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਇਸ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਚਾਂਦਪੁਰਾ ਬੰਨ੍ਹ 'ਤੇ ਪਹੁੰਚ ਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਬੰਨ੍ਹ ਦਾ ਜਾਇਜ਼ਾ ਲਿਆ।
ਮੰਤਰੀ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਤੁਰੰਤ ਗਰਾਊਂਡ ਪੱਧਰ 'ਤੇ ਆਉਣ: ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨਾਲ ਹਾਲਾਤਾਂ ਨੂੰ ਲੈਕੇ ਗੱਲਬਾਤ ਵੀ ਕੀਤੀ ਅਤੇ ਪੁਖ਼ਤਾ ਪ੍ਰਬੰਧ ਕਰਨ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਘੱਗਰ ਵਿੱਚ ਪਾਣੀ ਦਾ ਪੱਧਰ ਵੱਧ ਰਿਹਾ ਹੈ ਅਤੇ ਸਰਕਾਰ ਵੱਲੋਂ ਕੋਈ ਵੀ ਪੁਖਤਾ ਪ੍ਰਬੰਧ ਨਹੀਂ ਕੀਤੇ ਅਤੇ ਲੋਕ ਆਪਣੇ ਪੱਧਰ ਤੇ ਪ੍ਰਬੰਧ ਕਰ ਰਹੇ ਹਨ । ਇਸ ਮੌਕੇ ਉਹਨਾਂ ਵੱਲੋਂ ਅਧਿਕਾਰੀਆਂ ਦੇ ਨਾਲ ਫੋਨ 'ਤੇ ਗੱਲਬਾਤ ਕੀਤੀ ਗਈ ਅਤੇ ਹਾਲਾਤਾਂ 'ਤੇ ਕਾਬੂ ਪਾਉਣ ਦੇ ਲਈ ਵੀ ਕਿਹਾ ਗਿਆ। ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਤੁਰੰਤ ਗਰਾਊਂਡ ਪੱਧਰ 'ਤੇ ਆਉਣ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣ ਕਿ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ। ਇਹ ਵੀ ਕਿਹਾ ਕਿ ਹੜ੍ਹ ਵਾਲੇ ਪਿੰਡਾਂ ਦੇ ਵਿੱਚ ਮੁੱਖ ਮੰਤਰੀ ਤੁਰੰਤ ਹੈਲਥ ਵਿਭਾਗ ਦੀਆਂ ਟੀਮਾਂ ਭੇਜ ਕੇ ਲੋਕਾਂ ਤੱਕ ਦਵਾਈਆਂ ਕਰਵਾਉਣ।