ਮਾਨਸਾ: ਜ਼ਿਲ੍ਹੇ ਦੇ ਪਿੰਡ ਸਤੀਕੇ ਵਿੱਚ ਨੰਨ੍ਹੀ ਛਾਂ ਮੁਹਿੰਮ ਤਹਿਤ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ 76 ਲੜਕੀਆਂ ਨੂੰ ਸਲਾਈ ਸਰਟੀਫਿਕੇਟ ਅਤੇ ਮਸ਼ੀਨਾਂ ਤੇ ਪੌਦੇ ਵੰਡੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਆਪਣੇ ਪੈਰਾਂ ਉਪਰ ਖੜ੍ਹਾ ਕਰਨ ਲਈ ਲਗਾਤਾਰ ਉਪਰਾਲਾ ਕੀਤਾ ਜਾ ਰਿਹਾ ਹੈ ਜੋ 14 ਸਾਲ ਪੂਰੇ ਹੋਣ ’ਤੇ ਪਿੰਡ ਸਤੀਕੇ ਵਿੱਚ ਲੜਕੀਆਂ ਨੂੰ ਆਪਣਾ ਰੁਜ਼ਗਾਰ ਚਲਾਉਣ ਦੇ ਲਈ ਪ੍ਰੇਰਿਤ ਕੀਤਾ। ਉਥੇ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਹੈ ਕਿ ਭਰੂਣ ਹੱਤਿਆ ਰੋਕੀ ਜਾਵੇ ਅਤੇ ਵੱਧ ਤੋਂ ਵੱਧ ਪੌਦੇ ਲਗਾ ਕੇ ਵਾਤਾਵਰਨ ਨੂੰ ਪ੍ਰਦੂਸ਼ਤ ਹੋਣ ਤੋਂ ਬਚਾਇਆ ਜਾਵੇ।
ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਹਰ ਫਰੰਟ ਉੱਪਰ ਫੇਲ ਹੋ ਚੁੱਕੀ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਮੰਤਰੀ ਭ੍ਰਿਸ਼ਟਾਚਾਰ ਦੀ ਭੇਂਟ ਚੜ੍ਹ ਰਹੇ ਹਨ, ਜਿਨ੍ਹਾਂ ਦੇ ਘੁਟਾਲੇ ਇੱਕ ਇੱਕ ਕਰਕੇ ਸਾਹਮਣੇ ਆ ਰਹੇ ਹਨ। ਉੱਥੇ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇਸ਼ਾਰਿਆਂ ’ਤੇ ਚੱਲ ਰਹੇ ਹਨ, ਜਿਸ ਕਰਕੇ ਪੰਜਾਬ ਦਾ ਵਿਕਾਸ ਅਤੇ ਪੰਜਾਬ ਵਿੱਚ ਭ੍ਰਿਸ਼ਟਾਚਾਰ ਨਸ਼ਾਖੋਰੀ ਅਤੇ ਰਿਸ਼ਵਤਖੋਰੀ ਲਗਾਤਾਰ ਵਧ ਰਹੀ ਹੈ।
ਉੱਥੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਕਾਸ ਅਤੇ ਪੰਜਾਬ ਨੂੰ ਖੁਸ਼ਹਾਲ ਕਰਨ ਦੀ ਗੱਲ ਕਰਦੀ ਸੀ ਪਰ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਬਾਰਾਂ ਹਜ਼ਾਰ ਕਰੋੜ ਰੁਪਏ ਦਾ ਕਰਜ਼ ਲੈ ਕੇ ਪੰਜਾਬ ਨੂੰ ਹੋਰ ਕੰਗਾਲ ਕੀਤਾ ਜਾ ਰਿਹਾ ਹੈ।
ਪੰਜਾਬ ਸੁਖਪਾਲ ਸਿੰਘ ਖਹਿਰਾ ਵੱਲੋਂ ਰਾਜਾ ਵੜਿੰਗ ਬਾਰੇ ਟਵੀਟ ਕਰਨ ’ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਅਮਰਿੰਦਰ ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਅਤੇ ਰਵਨੀਤ ਬਿੱਟੂ ਸਮੇਤ ਇਨ੍ਹਾਂ ਵੱਲੋਂ ਪੰਜਾਬ ਨੂੰ ਲੁੱਟ ਕੇ ਇੱਕ ਲੱਖ ਕਰੋੜ ਦਾ ਕਰਜ਼ਾ ਪੰਜਾਬ ਨੂੰ ਇਕ ਲੱਖ ਕਰੋੜ ਦਾ ਕਰਜ਼ਦਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਭ ਇੱਕ ਥਾਲੀ ਦੇ ਚੱਟੇ ਵੱਟੇ ਹਨ ਜੋ ਇੱਕ ਇੱਕ ਕਰਕੇ ਅੰਦਰ ਜਾਣਗੇ।
ਇਹ ਵੀ ਪੜੋ: ਭਾਰਤ ਭੂਸ਼ਣ ਆਸ਼ੂ ਦੀ ਪੇਸ਼ੀ, ਪੁਲਿਸ ਨੇ ਕੀਤੇ ਪੁਖਤਾ ਪ੍ਰਬੰਧ