ਮਾਨਸਾ: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਅੱਜ ਮਾਨਸਾ ਜ਼ਿਲ੍ਹੇ ਦੇ ਦੌਰਾ ਕੀਤਾ ਗਿਆ। ਉਨ੍ਹਾਂ ਨੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਦੇ ਖਿਲਾਫ ਬੋਲਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ (Harsimrat badal in Mansa) ਬਹੁਤ ਸਾਰੇ ਪੰਜਾਬ ਦੀ ਜਨਤਾ ਨਾਲ ਵਾਅਦੇ ਕੀਤੇ ਸਨ ਅਤੇ ਅਜੇ ਤੱਕ ਇਨ੍ਹਾਂ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ।
"ਇਹ ਤੁਹਾਡਾ ਕਾਮੇਡੀ ਸ਼ੋਅ ਨਹੀਂ, ਵੱਡੀ ਜ਼ਿੰਮੇਵਾਰੀ": ਮੁੱਖ ਮੰਤਰੀ ਭਗਵੰਤ ਮਾਨ ਉੱਤੇ ਸਖ਼ਤ ਤੰਜ ਕੱਸਿਆ ਹਰਸਿਮਰਤ ਬਾਦਲ ਨੇ ਕਿਹਾ ਕਿ ਇੱਥੇ ਹਾਲਾਤ ਇੰਨੇ ਖਰਾਬ ਹੋ ਚੁੱਕੇ ਹਨ ਕਿ ਸਾਡੇ ਬੱਚੇ ਵਿਦੇਸ਼ਾਂ ਵੱਲ ਭੱਜ ਰਹੇ ਹਨ। ਪਰ, ਦੂਜੇ ਸੂਬਿਆਂ ਵਿੱਚ ਜਾ ਕੇ ਝੂਠੀਆਂ ਗਾਰੰਟੀਆਂ ਦੇ ਰਹੇ ਹੋ, ਰਾਜਨੀਤੀ ਚਮਕਾ ਰਹੇ ਹੋ। ਉਨ੍ਹਾਂ ਕਿਹਾ ਕਿ ਇਹ ਕੋਈ ਤੁਹਾਡਾ ਕਾਮੇਡੀ ਸ਼ੋਅ ਨਹੀਂ ਹੈ, ਇਹ ਸਰਕਾਰ ਚਲਾਉਣਾ ਵੱਡੀ ਜ਼ਿੰਮੇਵਾਰੀ ਹੈ। ਦਿੱਲੀ ਵਿੱਚ ਘੁਟਣੇ ਟੇਕਣੇ ਬੰਦ ਕਰੋ, ਪੰਜਾਬ ਵਿੱਚ ਰਹਿ ਕੇ ਪੰਜਾਬ ਚਲਾਓ। ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਪ ਵਾਲੇ ਪਾਗਲ ਬਣਾ ਗਏ, ਪਰ ਹਿਮਾਚਲ ਤੇ ਗੁਜਰਾਤ ਦੇ ਲੋਕ ਸਿਆਣੇ ਨਿਕਲੇ ਹਨ।
"ਸੀਐਮ ਦੂਜੇ ਰਾਜ 'ਚ ਗਰਬਾ ਕਰਨ 'ਚ ਵਿਅਸਤ": ਹਰਸਿਮਰਤ ਬਾਦਲ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਦਿਨੋਂ-ਦਿਨ ਵਿਗੜਦਾ ਜਾ ਰਿਹਾ ਹੈ ਅਤੇ ਦਿਨ ਦਿਹਾੜੇ ਵਪਾਰੀ ਅਤੇ ਨੌਜਵਾਨਾਂ ਦੇ ਕਤਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਗਾਇਕਾਂ ਦੀਆਂ ਫਿਰੌਤੀਆਂ ਦੀ ਮੰਗ ਦਿਨੋਂ-ਦਿਨ ਵੱਧਦੀ ਜਾ ਰਹੀ ਹੈ, ਪਰ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਨੂੰ ਛੱਡ ਕੇ ਦੂਜੇ ਰਾਜਾਂ ਵਿਚ ਨਾਚ ਕਰਨ ਵਿੱਚ ਵਿਅਸਤ ਹਨ। ਉਨ੍ਹਾਂ ਕਿਹਾ ਕਿ ਇੱਥੇ ਸ਼ਰੇਆਮ ਕਤਲ ਹੋ ਰਹੇ ਹਨ। ਇਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ।
ਰਾਕੇਟ ਲਾਂਚਰ ਨਾਲ ਹਮਲਾ, ਸਰਕਾਰ ਦੀਆਂ ਨਾਕਾਮੀਆਂ: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਗੁਜਰਾਤ ਅਤੇ ਹਿਮਾਚਲ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਨਕਾਰ ਦਿੱਤਾ ਹੈ, ਜੋ ਕਿ ਇਸ ਦੀ ਝਾਕ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬੇਰੁਜ਼ਗਾਰੀ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਤਰਨਤਾਰਨ ਵਿਚ ਰਾਕੇਟ ਲਾਂਚਰ ਨਾਲ ਹਮਲਾ ਕੀਤਾ ਗਿਆ ਹੈ, ਜੋ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਨੂੰ ਸਾਬਤ ਕਰਦੀ ਹੈ। ਉਨ੍ਹਾਂ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਵੀ ਬੋਲਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਮਾਮਲਿਆਂ ਵਿੱਚ ਸਿਰਫ ਰਾਜਨੀਤੀ ਕਰ ਰਹੀ ਹੈ, ਜਦਕਿ ਹੁਣ ਤੱਕ ਕੋਈ ਵੀ ਕਾਰਵਾਈ ਨਹੀਂ ਹੋਈ ਅਤੇ ਹੁਣ ਕਾਰਵਾਈ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਅਕਾਲੀ ਦਲ ਦੀ ਜਗਮੀਤ ਬਰਾੜ ਤੇ ਵੱਡੀ ਕਾਰਵਾਈ, 6 ਸਾਲਾਂ ਲਈ ਪਾਰਟੀ ਵਿਚੋਂ ਕੱਢਿਆ ਬਾਹਰ