ETV Bharat / state

ਕੈਪਟਨ ਦੀ ਦਿੱਲੀ ਫੇਰੀ 'ਤੇ ਹਰਸਿਮਰਤ ਕੌਰ ਨੇ ਵਿਨ੍ਹੇ ਨਿਸ਼ਾਨੇ - Capt. Amarinder Singh

ਹਰਸਿਮਰਤ ਕੌਰ ਬਾਦਲ ਵੱਲੋਂ ਮਾਨਸਾ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕੈਪਟਨ ਦੀ ਦਿੱਲੀ ਫੇਰੀ ਨੂੰ ਲੈਕੇ ਤੰਜ਼ ਕਸਦੇ ਹੋਏ ਕਿਹਾ ਕਿ ਕਾਂਗਰਸ ਸਿਰਫ ਆਪਣੀ ਕੁਰਸੀ ਦੀ ਲੜਾਈ ਲੜ ਰਹਿ ਹੈ।

ਹਰਸਿਮਰਤ ਕੌਰ ਬਾਦਲ
ਹਰਸਿਮਰਤ ਕੌਰ ਬਾਦਲ
author img

By

Published : Jul 6, 2021, 9:33 PM IST

ਮਾਨਸਾ : ਸੂਬੇ 'ਚ 2022 ਦੀ ਚੋਣਾਂ ਨੂੰ ਲੈਕੇ ਸਾਰਿਆਂ ਪਾਰਟਿਆਂ ਸਰਗਮ ਹੋ ਗਈਆਂ ਹਨ। ਇਸੇ ਲੜੀ ਵਿੱਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਮਾਨਸਾ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਆਪਣੀ ਪਾਰਟੀ ਦੇ ਵਰਕਰਾਂ ਨਾਲ ਚੌਣਾਂ ਸਬੰਧੀ ਮੀਟਿੰਗ ਕੀਤੀ ਅਤੇ ਕੈਪਟਨ ਸਰਕਾਰ ਦੀ ਦਿੱਲੀ ਫੇਰੀ ਉੱਤੇ ਤੰਜ ਵੀ ਕਸਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਤੋਂ ਫੇਲ੍ਹ ਹੋ ਚੁੱਕੀ ਹੈ।

ਹਰਸਿਮਰਤ ਕੌਰ ਬਾਦਲ ਵੱਲੋ ਸਿਵਲ ਹਸਪਤਾਲ ਮਾਨਸਾ ਨੂੰ ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਨੂੰ ਦੇਖਦਿਆ 44 ਲੱਖ ਦੀ ਗ੍ਰਾਂਟ ਦਿੱਤੀ ਗਈ। ਉਨ੍ਹਾਂ ਆਗਾਮੀ ਵਿਧਾਨ ਸਭਾ ਦੀਆ ਚੌਣਾ ਦੌਰਾਨ ਜਿੱਤ ਯਕੀਨੀ ਬਣਾਉਣ ਦਾ ਅਗਾਜ ਕੀਤਾ ਉੱਥੇ ਹੀ ਪੰਜਾਬ ਸਰਕਾਰ ਉੱਤੇ ਤਿੱਖੇ ਵਿਅੰਗ ਕਸੇ।

ਹਰਸਿਮਰਤ ਕੌਰ ਬਾਦਲ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾ ਨੂੰ ਬਿਜਲੀ ਦੇ ਨਾਂਅ ਉੱਤੇ ਲਾਰਾ ਲਗਾਇਆ ਅਤੇ ਅੱਜ ਪੰਜਾਬ ਦੇ ਲੋਕ ਬਿਜਲੀ ਸੰਕਟ ਨਾਲ ਜੂਝ ਰਹੇ ਹਨ। ਕੈਪਟਨ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਜਿਹੜੇ ਵੀ ਵਾਅਦੇ ਕੀਤੇ ਸਨ ਉਨ੍ਹਾਂ 'ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ।

ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਬਾਰੇ ਬੋਲਦਿਆਂ ਕਿਹਾ ਕਿ ਜੇਕਰ ਸਿੱਧੂ ਨੂੰ ਲਗਦਾ ਹੈ ਕਿ ਬਿਜਲੀ ਮਾਮਲੇ ਦਾ ਦੋਸ਼ੀ ਬਾਦਲ ਪਰਿਵਾਰ ਹੈ ਤਾਂ ਕੈਪਟਨ ਨੇ ਉਨ੍ਹਾਂ ਨੂੰ ਬਿਜਲੀ ਵਿਭਾਗ ਦਿੱਤਾ ਸੀ ਕਿਉਂ ਨਹੀਂ ਕੋਈ ਸੁਧਾਰ ਕੀਤਾ ਗਿਆ ਹੈ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਕੋਰੋਨਾ ਦੀ ਮਹਾਂਮਾਰੀ ਨਾਲ ਲੜ ਰਿਹਾ ਹੈ ਅਤੇ ਕਾਂਗਰਸ ਵਿੱਚ ਆਪਣਾ ਹੀ ਕਲੇਸ਼ ਚੱਲ ਰਿਹਾ ਹੈ। ਸੂਬੇ ਨੂੰ ਲਾਵਾਰਿਸ ਛੱਡ ਕੇ, ਉਹ ਸਿਰਫ ਆਪਣੀ ਕੁਰਸੀ ਬੱਚਾ ਰਹੇ ਹਨ।

ਇਹ ਵੀ ਪੜ੍ਹੋਂ : ਪੰਜਾਬ ਕਾਂਗਰਸ ਕਲੇਸ਼: ਹੁਣ ਹਾਈਕਮਾਨ ਦਾ ਫੈਸਲਾ ਆਖਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.