ਮਾਨਸਾ : ਪੰਜਾਬ ਦੇ ਕਾਨੂੰਨ ਪ੍ਰਬੰਧ ਦੀ ਸਥਿਤੀ ਨੂੰ ਕਾਇਮ ਕਰਨਾ ਸਰਕਾਰ ਦੀ ਜਿੰਮੇਵਾਰੀ ਹੈ। ਜਦੋਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਆਉਣ ਤੋਂ ਬਾਅਦ ਇਹ ਦਿਨੋਂ ਦਿਨ ਵਿਗੜ ਰਿਹਾ ਹੈ। ਪੰਜਾਬ ਅਤੇ ਪੰਜਾਬੀਆਂ ਦੀ ਸਾਖ ਪੂਰੀ ਦੁਨੀਆਂ ਵਿੱਚ ਖਰਾਬ ਹੋ ਰਹੀ ਹੈ। ਜੋ ਕੁਝ ਅਜਨਾਲੇ ਚੋ ਹੋਇਆ ਉਹ ਤਾਂ ਅੱਜ ਤੱਕ ਸਿੱਖ ਇਤਿਹਾਸ ਵਿੱਚ ਕਦੇ ਨਹੀਂ ਹੋਇਆ। ਗੁਰੂ ਸਾਹਿਬ ਨੂੰ ਵਰਤਿਆ ਗਿਆ ਹੈ। ਗੁਰੂ ਸਾਹਿਬ ਨੂੰ ਢਾਲ ਬਣਾਇਆ ਗਿਆ ਹੈ। ਇਨ੍ਹਾਂ ਸਬਦਾ ਦਾ ਪ੍ਰਗਟਾਵਾ ਕਾਂਗਰਸੀ ਨੇਤਾ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਮਾਨਸਾ ਵਿੱਚ ਹਾਥ ਸੇ ਹਾਥ ਮਿਲਾਓ ਪ੍ਰੋਗਰਾਮ ਤਹਿਤ ਇਕ ਪ੍ਰੋਗਰਾਮ ਦੌਰਾਨ ਕੀਤਾ।
ਕੇਂਦਰ ਸਰਕਾਰ ਨੇ ਦੁਖੀ ਕੀਤੇ ਲੋਕ: ਕਾਂਗਰਸ ਪਾਰਟੀ ਵੱਲੋਂ ਹਾਥ ਸੇ ਹਾਥ ਮਿਲਾਉ ਪ੍ਰੋਗਰਾਮ ਦੇ ਤਹਿਤ ਮਾਨਸਾ ਵਿਖੇ ਪਹੁੰਚੇ ਕਾਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਵੜਿੰਗ ਨੇ ਕਿਹਾ ਕਿ ਕਾਂਗਰਸ ਵੱਲੋਂ ਹਾਥ ਸੇ ਹਾਥ ਮਿਲਾਉ ਪ੍ਰੋਗਰਾਮ ਸ਼ੁਰੂ ਕੀਤਾ ਹੈ ਰਾਹੁਲ ਗਾਂਧੀ ਨੇ ਦੇਸ਼ ਭਰ ਵਿੱਚ 3500 ਕਿਲੋਮੀਟਰ ਦੀ ਯਾਤਰਾ ਕੀਤੀ ਸੀ। ਇਸੇ ਤਹਿਤ ਇਹ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ। ਇਸ ਤਹਿਤ ਸ਼ਹਿਰ-ਸ਼ਹਿਰ ਤੇ ਘਰ-ਘਰ ਜਾ ਕੇ ਚਿੱਠੀ ਪਹੁੰਚਾਈ ਜਾ ਰਹੀ ਤੇ ਮਾਨਸਾ ਤੋਂ ਅੱਜ ਸ਼ੁਰੂਆਤ ਕੀਤੀ ਗਈ ਹੈ। ਕੇਂਦਰ ਸਰਕਾਰ ਵੱਲੋ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ਵਿੱਚ 50 ਰੁਪਏ ਦਾ ਵਾਧਾ ਕਰਕੇ ਆਮ ਲੋਕਾਂ ਦਾ ਜੀਣਾ ਮੁਹਾਲ ਕਰ ਦਿੱਤਾ ਗਿਆ ਹੈ।
ਕੁੱਝ ਲੋਕਾਂ ਨੇ ਗੁਰੂ ਸਾਹਿਬ ਨੂੰ ਢਾਲ ਬਣਾਇਆ: ਉਨ੍ਹਾਂ ਕਿਹਾ ਕਾਂਗਰਸ ਦੇ ਰਾਜ ਵਿੱਚ ਸਿਲੰਡਰ 400 ਰੁਪਏ ਦਾ ਸੀ ਤੇ ਅੱਜ ਤੇਲ ਦੇ ਰੇਟ ਵੀ ਦੁੱਗਣੇ ਹੋ ਗਏ ਹਨ। ਬੀਜੇਪੀ ਸਰਕਾਰ ਨੇ ਆਮ ਲੋਕਾਂ ਲਈ ਪਰੇਸ਼ਾਨੀ ਖੜ੍ਹੀ ਕਰ ਦਿੱਤੀ ਹੈ। ਪੰਜਾਬ ਦੇ ਹਾਲਾਤ ਠੀਕ ਨਹੀਂ ਹਨ। ਜਦੋਂ ਤੋਂ ਆਮ ਆਦਮੀ ਦੀ ਸਰਕਾਰ ਆਈ ਹੈ, ਦਿਨ ਦਿਹਾੜੇ ਕਤਲ ਹੋ ਰਹੇ ਹਨ। ਪਿਛਲੇ ਦਿਨੀ ਫਿਰੋਜ਼ਪੁਰ ਵਿੱਚ ਲੜਕੀ ਦਾ ਕਤਲ ਹੋਇਆ ਅਤੇ ਬਠਿੰਡਾ ਵਿਖੇ ਵੀ ਫਿਰੌਤੀਆ ਮੰਗਣ ਦੀਆਂ ਘਟਨਾਵਾਂ ਵਾਪਰੀਆਂ ਹਨ। ਉਨ੍ਹਾ ਅਜਨਾਲਾ ਦਾ ਜਿਕਰ ਕਰਦਿਆਂ ਕਿਹਾ ਕਿ ਕੁਝ ਲੋਕ ਸਾਡੇ ਪੰਜਾਬ ਦਾ ਮਾਹੌਲ ਖਰਾਬ ਕਰ ਰਹੇ ਹਨ। ਗੁਰੂ ਸਾਹਿਬ ਦੀ ਬੇਅਦਬੀ ਕੀਤੀ ਗਈ ਹੈ ਤੇ ਗੁਰੂ ਸਾਹਿਬ ਨੂੰ ਢਾਲ ਬਣਾ ਲਿਆ ਗਿਆ ਹੈ।
ਇਹ ਵੀ ਪੜ੍ਹੋ : Property Policy : 5 ਸਾਲ ਤੋਂ ਨਹੀਂ ਆਈ ਪ੍ਰੋਪਰਟੀ ਪਾਲਿਸੀ, NOC ਨੇ ਚੱਕਰਾਂ 'ਚ ਪਾਏ ਲੋਕ, ਪੜ੍ਹੋ ਕੀ ਕਹਿੰਦਾ ਹੈ ਮਹਿਕਮਾ
ਅਮ੍ਰਿਤਾ ਵੜਿੰਗ ਨੇ ਅੰਮ੍ਰਿਤਪਾਲ ਉੱਤੇ ਤੰਜ ਕੱਸਦੇ ਹੋਏ ਕਿਹਾ ਕਿ ਦੇਸ਼ ਦੀ ਏਕਤਾ ਆਖੰਡਤਾ ਨੂੰ ਖਰਾਬ ਕੀਤਾ ਜਾ ਰਿਹਾ ਹੈ। ਗੁਰੂ ਸਾਹਿਬ ਦੀ ਸਰੇਆਮ ਬੇਅਦਬੀ ਕੀਤੀ ਜਾ ਰਹੀ ਹੈ। ਉਨ੍ਹਾ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਲੋਕਾਂ ਦੇ ਪਿੱਛੇ ਨਾ ਲੱਗੋ। ਉਨ੍ਹਾ ਕਿਹਾ ਕਿ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਸ਼ਾਤਮਈ ਅੰਦੋਲਨ ਕਰਕੇ ਕਾਨੂੰਨ ਵਾਪਸ ਕਰਵਾਏ ਤੇ ਫਿਰ ਇਨ੍ਹਾਂ ਤੇ ਅਜਿਹੀ ਕੀ ਆਫ਼ਤ ਆ ਗਈ ਕਿ ਗੁਰੂ ਸਾਹਿਬ ਨੂੰ ਢਾਲ ਬਣਾ ਲਿਆ।