ਮਾਨਸਾ : ਪੰਜਾਬ ਅੰਦਰ ਕੋਰੋਨਾ ਮਹਾਂਮਾਰੀ ਦੇ ਕਹਿਰ ਸਮੇਂ ਮਾਨਸਾ ਦੇ ਸਿਵਲ ਹਸਪਤਾਲ ਨੂੰ ਆਈਸੋਲੇਸ਼ਨ ਵਾਰਡ ਬਣਾ ਦਿੱਤਾ ਗਿਆ ਸੀ। ਮਾਨਸਾ ਦੀਆਂ ਐਮਰਜੈਂਸੀ ਸੇਵਾਵਾਂ ਜੱਚਾ ਬੱਚਾ ਹਸਪਤਾਲ ਵਿੱਚ ਤਬਦੀਲ ਕਰ ਦਿੱਤੀਆਂ ਗਈਆਂ ਸੀ। ਜੱਚਾ ਬੱਚਾ ਹਸਪਤਾਲ ਵਿੱਚ ਜਗ੍ਹਾ ਘੱਟ ਹੋਣ ਕਾਰਨ ਜਿੱਥੇ ਮਰੀਜ਼ਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਉੱਥੇ ਹੀ ਮਰੀਜ਼ਾਂ ਨੂੰ ਦੋ ਵੱਖ ਵੱਖ ਹਸਪਤਾਲਾਂ ਵਿਚ ਚੈੱਕਅੱਪ ਲਈ ਜਾਣਾ ਪੈਂਦਾ ਸੀ।
ਮਰੀਜ਼ਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਸਿਹਤ ਵਿਭਾਗ ਵੱਲੋਂ ਐਮਰਜੈਂਸੀ ਸਿਹਤ ਸੇਵਾਵਾਂ ਮੁੜ ਤੋਂ ਸਿਵਲ ਹਸਪਤਾਲ ਮਾਨਸਾ ਵਿੱਚ ਸ਼ੁਰੂ ਕਰ ਦਿੱਤੀਆਂ ਗਈਆਂ। ਇਸ ਦੇ ਨਾਲ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੀ ਹੈ ਉੱਥੇ ਹੀ ਮਰੀਜ਼ਾਂ ਦਾ ਕਹਿਣਾ ਹੈ ਕਿ ਵੱਖ ਵੱਖ ਹਸਪਤਾਲ ਵਿੱਚ ਜਗ੍ਹਾ ਦੀ ਕਮੀ ਅਤੇ ਦੋਨੋਂ ਹਸਪਤਾਲਾਂ ਵਿੱਚ ਚੱਕਰ ਮਾਰਨ ਸਮੇਂ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਉਥੇ ਮਾਨਸਾ ਦੇ ਸਿਵਲ ਸਰਜਨ ਡਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਸਮੇਂ ਸਿਵਲ ਹਸਪਤਾਲ ਮਾਨਸਾ ਨੂੰ ਆਈਸੋਲੇਸ਼ਨ ਵਾਰਡ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ ਪਰ ਹੁਣ ਕੋਰੋਨਾ ਪੋਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਿੱਚ ਬਹੁਤ ਕਮੀ ਆਈ ਹੈ ਅਤੇ ਮਰੀਜ਼ਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਉਨ੍ਹਾਂ ਸਿਹਤ ਵਿਭਾਗ ਤੋਂ ਮਨਜ਼ੂਰੀ ਲੈ ਐਮਰਜੈਂਸੀ ਸੇਵਾਵਾਂ ਮੁੜ ਇਸ ਹਸਪਤਾਲ ਵਿੱਚ ਸ਼ੁਰੂ ਕਰ ਦਿੱਤੀਆਂ ਹਨ।