ETV Bharat / state

ਮਾਨਸਾ ਜ਼ਿਲ੍ਹੇ 'ਚ ਮੀਂਹ ਦਾ ਕਹਿਰ, ਬਣੀ ਹੜ੍ਹ ਵਰਗੀ ਸਥਿਤੀ - corona virus

ਪਿਛਲੇ ਦੋ ਦਿਨ ਤੋਂ ਹੋ ਰਹੀ ਬਾਰਿਸ਼ ਦੇ ਕਾਰਨ ਕਿਸਾਨਾਂ ਦੀ ਨਰਮੇ ਅਤੇ ਝੋਨੇ ਦੀ ਫ਼ਸਲ ਡੁੱਬ ਚੁੱਕੀ ਹੈ, ਜਿਸ ਦੇ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ।

ਫ਼ੋਟੋ
ਫ਼ੋਟੋ
author img

By

Published : Jul 21, 2020, 3:33 PM IST

ਮਾਨਸਾ: ਪਿਛਲੇ ਦੋ ਦਿਨ ਤੋਂ ਹੋ ਰਹੀ ਬਾਰਿਸ਼ ਦੇ ਕਾਰਨ ਮਾਨਸਾ ਜ਼ਿਲ੍ਹੇ ਦੇ ਵਿੱਚ ਹੜ੍ਹ ਵਰਗੀ ਸਥਿਤੀ ਬਣ ਗਈ ਹੈ, ਜਿਸ ਦੇ ਚੱਲਦਿਆਂ ਪਿੰਡਾਂ ਅਤੇ ਸ਼ਹਿਰਾਂ ਦੇ ਵਿੱਚ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ। ਪਿੰਡਾਂ ਵਿੱਚ ਕਿਸਾਨਾਂ ਦੀ ਨਰਮੇ ਅਤੇ ਝੋਨੇ ਦੀ ਫ਼ਸਲ ਡੁੱਬ ਚੁੱਕੀ ਹੈ, ਉੱਥੇ ਹੀ ਗਰੀਬ ਪਰਿਵਾਰਾਂ ਦੇ ਮਕਾਨਾਂ ਦੇ ਵਿੱਚ ਤਰੇੜਾਂ ਆ ਚੁੱਕੀਆਂ ਹਨ ਅਤੇ ਕਈ ਗਰੀਬ ਪਰਿਵਾਰਾਂ ਦੇ ਮਕਾਨ ਵੀ ਡਿੱਗ ਚੁੱਕੇ ਹਨ। ਦੂਜੇ ਪਾਸੇ ਡਿਪਟੀ ਕਮਿਸ਼ਨਰ ਮਾਨਸਾ ਦੀ ਰਿਹਾਇਸ਼ ਦੇ ਵਿੱਚ ਵੀ ਪਾਣੀ ਵੜ ਗਿਆ ਹੈ ਤੇ ਉਸ ਦੀਆਂ ਕੰਧਾਂ ਵੀ ਡਿੱਗ ਚੁੱਕੀਆਂ ਹਨ।

ਵੀਡੀਓ

ਕਿਸਾਨ ਜੋਗਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਦੋ ਦਿਨ ਤੋਂ ਹੋ ਰਹੀ ਬਾਰਿਸ਼ ਦੇ ਕਾਰਨ ਕਿਸਾਨਾਂ ਦੀ ਨਰਮੇ ਅਤੇ ਝੋਨੇ ਦੀ ਫ਼ਸਲ ਡੁੱਬ ਚੁੱਕੀ ਹੈ, ਜਿਸ ਦੇ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉੱਥੇ ਹੀ ਉਨ੍ਹਾਂ ਦੱਸਿਆ ਕਿ ਇਸ ਪਿੰਡ ਵਿੱਚ ਗਰੀਬ ਪਰਿਵਾਰਾਂ ਦੇ ਮਕਾਨਾਂ ਵਿੱਚ ਤਰੇੜਾਂ ਆ ਚੁੱਕੀਆਂ ਹਨ, ਤੇ ਕਈ ਪਰਿਵਾਰਾਂ ਦੇ ਮਕਾਨ ਵੀ ਡੁੱਬ ਚੁੱਕੇ ਹਨ।

ਉਨ੍ਹਾਂ ਸਰਕਾਰ ਤੋਂ ਅਪੀਲ ਕੀਤੀ ਕਿ ਤੁਰੰਤ ਇਨ੍ਹਾਂ ਗ਼ਰੀਬ ਪਰਿਵਾਰਾਂ ਨੂੰ ਅਤੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਤਾਂ ਕਿ ਕਿਸਾਨ ਅਤੇ ਗਰੀਬ ਪਰਿਵਾਰ ਆਪਣਾ ਪਾਲਣ ਪੋਸ਼ਣ ਕਰ ਸਕਣ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ 82 ਸਾਲ ਦੀ ਉਮਰ ਹੋ ਚੁੱਕੀ ਹੈ ਪਰ ਇੰਨਾ ਜ਼ਿਆਦਾ ਮੀਂਹ ਉਨ੍ਹਾਂ ਨੇ ਕਦੇ ਨਹੀਂ ਦੇਖਿਆ।

ਜੋਗਿੰਦਰ ਸਿੰਘ ਤੇ ਹਰਜਿੰਦਰ ਸਿੰਘ ਨੇ ਦੱਸਿਆ ਕਿ ਬਾਰਿਸ਼ ਦੇ ਕਾਰਨ ਨਰਮੇ ਅਤੇ ਝੋਨੇ ਦੀ ਫ਼ਸਲ ਡੁੱਬ ਚੁੱਕੀ ਹੈ ਤੇ ਉਨ੍ਹਾਂ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਦੀਆਂ ਫ਼ਸਲਾਂ ਦਾ ਮੁਆਵਜ਼ਾ ਦੇਵੇ ਤਾਂ ਕੋਈ ਕਿਸਾਨ ਕਰਜ਼ੇ ਦੀ ਮਾਰ ਹੇਠ ਨਾ ਆਵੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.