ਮਾਨਸਾ: ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ CAA ਅਤੇ NRC ਬਿੱਲ ਦਾ ਦੇਸ਼ ਭਰ ਵਿੱਚ ਵਿਰੋਧ ਜਾਰੀ ਹੈ ਪਰ ਮਾਨਸਾ ਵਿਖੇ ਹਿੰਦੂ ਸੰਗਠਨਾਂ ਵੱਲੋਂ ਇਸ ਬਿੱਲ ਦੇ ਸਮਰਥਨ ਵਿੱਚ ਮਾਰਚ ਕੀਤਾ ਗਿਆ ਅਤੇ ਵਿਰੋਧ ਕਰ ਰਹੀਆਂ ਜਥੇਬੰਦੀਆਂ ਨੂੰ ਨਸੀਹਤ ਦਿੱਤੀ ਕਿ ਇਸ ਬਿੱਲ ਦਾ ਵਿਰੋਧ ਕਰਨ ਦੀ ਥਾਂ ਇਸ ਦਾ ਸਮਰਥਨ ਕਰਨ।
ਇਸ ਦੇ ਨਾਲ ਹੀ ਉਨ੍ਹਾਂ ਨੇ ਵਿਰੋਧ ਕਰ ਰਹੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਬਿੱਲ ਦਾ ਵਿਰੋਧ ਕਰਨ ਦੀ ਥਾਂ ਇਸ ਬਿੱਲ ਨੂੰ ਪੜ੍ਹਨ ਅਤੇ ਮੋਦੀ ਸਰਕਾਰ ਦਾ ਸਾਥ ਦੇਣ ਤਾਂ ਕਿ ਦੇਸ਼ ਹਿੱਤ ਵਿੱਚ ਇਸ ਬਿੱਲ ਨੂੰ ਸਹੀ ਰੂਪ ਚ ਲਾਗੂ ਕੀਤਾ ਜਾ ਸਕੇ।
ਇਸ ਮੌਕੇ ਹਿੰਦੂ ਸੰਗਠਨਾਂ ਵੱਲੋਂ ਬਿੱਲ ਦੇ ਸਮਰਥਨ ਵਿੱਚ ਦੇਸ਼ ਹਿੱਤ ਨਾਅਰੇ ਲਗਾਏ ਗਏ ਅਤੇ ਕਿਹਾ ਗਿਆ ਕਿ ਲੋਕਾਂ ਦੀ ਆਜ਼ਾਦੀ ਲਈ ਇਹ ਬਿੱਲ ਬਹੁਤ ਜ਼ਰੂਰੀ ਹੈ। ਹਿੰਦੂ ਸੰਗਠਨਾਂ ਦੇ ਮੈਂਬਰਾਂ ਨੇ ਕਿਹਾ ਕਿ ਇਹ ਬਿੱਲ ਘੱਟ ਗਿਣਤੀ ਲੋਕਾਂ ਦੇ ਲਾਭ ਹੈ ਨਾ ਕਿ ਨੁਕਸਾਨ ਲਈ।
ਇਹ ਵੀ ਪੜ੍ਹੋ: ਪਾਕਿ 'ਚ ਵੱਸਦੇ ਹਿੰਦੂ-ਸਿੱਖਾਂ ਲਈ ਸਿਰਸਾ ਨੇ ਪੀਐੱਮ ਮੋਦੀ ਨੂੰ ਕੀਤੀ ਦਖ਼ਲ ਦੇਣ ਦੀ ਅਪੀਲ
ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਮੋਦੀ ਸਰਕਾਰ ਵੱਲੋਂ ਦੇਸ਼ ਦੇ ਹਿੱਤ ਵਿੱਚ ਬਹੁਤ ਸਾਰੇ ਬਿੱਲ ਲਿਆਂਦੇ ਜਾ ਰਹੇ ਹਨ ਜੋ ਕਿ ਦੇਸ਼ ਲਈ ਆਉਣ ਵਾਲੇ ਸਮੇਂ ਵਿੱਚ ਸਾਰਥਕ ਸਿੱਧ ਹੋਣਗੇ।