ETV Bharat / state

ਭਾਰਤ ਛੱਡੋ ਅੰਦੋਲਨ ਦੇ ਸੂਰਵੀਰ ਬਿਹਾਰਾ ਸਿੰਘ ਨੂੰ ਰਾਸ਼ਟਰਪਤੀ ਨੇ ਭੇਜਿਆ ਸਨਮਾਨ - ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ

ਭਾਰਤ ਛੱਡੋ ਅੰਦੋਲਨ ਦੀ 78ਵੀਂ ਵਰ੍ਹੇਗੰਢ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਆਜ਼ਾਦੀ ਘੁਲਾਟੀਏ ਬਿਹਾਰਾ ਸਿੰਘ ਨੂੰ ਭਾਰਤ ਦੇ ਰਾਸ਼ਟਰਪਤੀ ਵੱਲੋਂ ਭੇਜਿਆ ਸ਼ਾਲ ਅਤੇ ਅੰਗ-ਵਸਤਰਮ ਭੇਂਟ ਕਰਕੇ ਸਨਮਾਨਤ ਕੀਤਾ।

ਆਜ਼ਾਦੀ ਘੁਲਾਟੀਆ ਬਿਹਾਰਾ ਸਿੰਘ
ਆਜ਼ਾਦੀ ਘੁਲਾਟੀਆ ਬਿਹਾਰਾ ਸਿੰਘ
author img

By

Published : Aug 9, 2020, 6:14 PM IST

Updated : Aug 9, 2020, 7:09 PM IST

ਮਾਨਸਾ: ਆਜ਼ਾਦ ਹਿੰਦ ਫੌਜ ਦੇ ਮੁਖੀ ਸੁਭਾਸ਼ ਚੰਦਰ ਬੋਸ ਦੇ ਨਾਲ ਆਜ਼ਾਦੀ ਦੇ ਅੰਦੋਲਨ ਵਿੱਚ ਭਾਗ ਲੈਣ ਵਾਲੇ 93 ਸਾਲਾ ਆਜ਼ਾਦੀ ਘੁਲਾਟੀਏ ਬਿਹਾਰਾ ਸਿੰਘ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਤ ਕੀਤਾ ਗਿਆ। ਬਿਹਾਰਾ ਸਿੰਘ ਮਾਨਸਾ ਦੇ ਪਿੰਡ ਮੱਲ ਸਿੰਘ ਵਾਲਾ ਦੇ ਰਹਿਣ ਵਾਲੇ ਹਨ। ਭਾਰਤ ਛੱਡੋ ਅੰਦੋਲਨ ਦੀ 78ਵੀਂ ਵਰ੍ਹੇਗੰਢ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਆਜ਼ਾਦੀ ਘੁਲਾਟੀਏ ਬਿਹਾਰਾ ਸਿੰਘ ਨੂੰ ਭਾਰਤ ਦੇ ਰਾਸ਼ਟਰਪਤੀ ਵੱਲੋਂ ਭੇਜਿਆ ਸ਼ਾਲ ਅਤੇ ਅੰਗ-ਵਸਤਰਮ ਭੇਂਟ ਕਰਕੇ ਸਨਮਾਨਤ ਕੀਤਾ।

ਆਜ਼ਾਦੀ ਘੁਲਾਟੀਆ ਬਿਹਾਰਾ ਸਿੰਘ

ਇਸ ਮੌਕੇ ਆਜ਼ਾਦੀ ਘੁਲਾਟੀਏ ਬਿਹਾਰਾ ਸਿੰਘ ਨੇ ਸਨਮਾਨ ਹਾਸਲ ਕਰਕੇ ਖੁਸ਼ੀ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ, "ਮੈਂ ਬਹੁਤ ਖੁਸ਼ੀ ਮਹਿਸੂਸ ਕਰਦਾ ਹਾਂ ਕਿ ਇਨ੍ਹਾਂ ਨੇ ਸਾਨੂੰ ਯਾਦ ਕੀਤਾ। ਇਸ ਅੰਦੋਲਨ ਦੇ ਚੱਲਦਿਆਂ ਦੇਸ਼ ਆਜ਼ਾਦ ਹੋਇਆ ਅਤੇ ਅਸੀਂ ਆਜ਼ਾਦ ਦੇਸ਼ ਵਿੱਚ ਐਸ਼ ਕਰ ਰਹੇ ਹਾਂ। ਜਿਸ ਵਾਸਤੇ ਅਸੀਂ ਦੁੱਖ ਤਕਲੀਫ ਬਰਦਾਸ਼ਤ ਕੀਤੀ, ਉਹ ਸਾਕਾਰ ਹੋ ਗਿਆ।"

ਸੁਭਾਸ਼ ਚੰਦਰ ਬੋਸ ਦੇ ਨਾਲ ਬਿਤਾਈਆਂ ਯਾਦਾਂ ਨੂੰ ਤਾਜ਼ਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਸੁਭਾਸ਼ ਚੰਦਰ ਬੋਸ ਆਜ਼ਾਦ ਹਿੰਦ ਫੌਜ ਦਾ ਸੁਪ੍ਰੀਮ ਕਮਾਂਡਰ ਸੀ। ਉਹ ਬਹੁਤ ਦਲੇਰ ਅਤੇ ਸੱਚਾ ਆਦਮੀ ਸੀ। ਉਨ੍ਹਾਂ ਨੇ ਸਾਨੂੰ ਹੋਂਸਲਾ ਦਿੰਦੇ ਹੋਏ ਕਿਹਾ, "ਤੁਸੀਂ ਮੈਨੂੰ ਖੂਨ ਦਿਓ, ਮੈਂ ਤੁਹਾਨੂੰ ਆਜ਼ਾਦੀ ਲੈ ਕੇ ਦੇਵਾਂਗਾ।" ਉਨ੍ਹਾਂ ਨੇ ਸਾਨੂੰ ਕਿਹਾ ਸੀ, "ਆਜ਼ਾਦ ਹਿੰਦੁਸਤਾਨ ਵਿੱਚ ਤੁਹਾਡੀ ਕਦਰ ਹੋਵੇਗੀ, ਹੁਣ ਮੇਰੇ ਕੋਲ ਦੇਣ ਲਈ ਕੁੱਝ ਨਹੀਂ ਹੈ, ਭਾਰਤ ਮਾਤਾ ਦੀ ਸੇਵਾ ਕਰੋ।"

ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਨੇ ਇਸ ਮੌਕੇ ਕਿਹਾ ਕਿ ਭਾਰਤ ਛੱਡੋ ਅੰਦੋਲਨ ਦੀ ਵਰ੍ਹੇਗੰਢ ਉੱਤੇ ਸਾਰੇ ਦੇਸ਼ਵਾਸੀਆਂ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਸਾਨੂੰ ਇਹ ਆਜ਼ਾਦੀ ਕਈ ਕੁਰਬਾਨੀਆਂ ਦੇ ਕੇ ਮਿਲੀ ਹੈ। ਇਹ ਸਨਮਾਨ ਇਸ ਲਈ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਲੋਕਾਂ ਨੇ ਇਸ ਆਜ਼ਾਦੀ ਲਈ ਯੋਗਦਾਨ ਦਿੱਤਾ ਹੈ, ਉਨ੍ਹਾਂ ਨੂੰ ਯਾਦ ਕਰਨ ਅਤੇ ਇਹ ਅਹਿਸਾਸ ਦਵਾਉਣ ਲਈ ਕਿ ਉਨ੍ਹਾਂ ਨੂੰ ਦੇਸ਼ ਨੇ ਨਹੀਂ ਭੁਲਾਇਆ ਹੈ।

ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਏ ਬਿਹਾਰਾ ਸਿੰਘ ਨੂੰ ਮਿਲ ਕੇ ਬਹੁਤ ਖੁਸ਼ੀ ਹੋਈ, ਜਿਨ੍ਹਾਂ ਦਾ ਜਨਮ 1927 ਵਿੱਚ ਹੋਇਆ ਅਤੇ ਹੁਣ ਉਹ 93 ਸਾਲ ਦੇ ਹਨ। ਉਹ 15 ਸਾਲ ਦੀ ਉਮਰ ਵਿੱਚ ਆਜ਼ਾਦ ਹਿੰਦ ਫ਼ੌਜ ਵਿੱਚ ਭਰਤੀ ਹੋ ਗਏ ਸਨ।

Last Updated : Aug 9, 2020, 7:09 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.