ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਦਾ ਦਿੱਲੀ ਵਿੱਚ ਅੰਦੋਲਨ ਜਾਰੀ ਹੈ। ਹੁਣ ਕਿਸਾਨ ਆਪਣੇ ਕੰਮ ਧੰਦੇ ਨਿਪਟਾ ਕੇ ਦਿੱਲੀ ਦੇ ਲਈ ਫਿਰ ਰਵਾਨਾ ਹੋ ਰਹੇ ਹਨ। ਅੱਜ ਮਾਨਸਾ ਦੇ ਰੇਲਵੇ ਸਟੇਸ਼ਨ ਤੋਂ ਸੈਂਕੜਿਆਂ ਦੀ ਤਾਦਾਦ ਵਿੱਚ ਕਿਸਾਨ ਟ੍ਰੇਨ ਦੇ ਰਾਹੀਂ ਦਿੱਲੀ ਦੇ ਲਈ ਰਵਾਨਾ ਹੋਏ। ਇਸ ਮੌਕੇ ਕਿਸਾਨਾਂ ਨੇ ਨਾਅਰੇਬਾਜ਼ੀ ਕਰਦਿਆਂ ਹੋਇਆਂ ਕੇਂਦਰ ਸਰਕਾਰ ਨੂੰ ਤੁਰੰਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ।
ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਰਹੀ ਜਿਸ ਦੇ ਸਿੱਟੇ ਵਜੋਂ ਕਿਸਾਨ ਦਿੱਲੀ ਦੇ ਵਿਚ ਅੰਦੋਲਨ ਕਰਨ ਦੇ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਕਿਸਾਨਾਂ ਦਾ ਦਿੱਲੀ ਦੇ ਵਿੱਚ ਅੰਦੋਲਨ ਜਾਰੀ ਰਹੇਗਾ।
ਉਨ੍ਹਾਂ ਕਿਹਾ ਕਿ ਅੱਜ ਮਾਨਸਾ ਦੇ ਰੇਲਵੇ ਸਟੇਸ਼ਨ ਤੋਂ ਸੈਂਕੜਿਆਂ ਦੀ ਤਾਦਾਦ ਵਿੱਚ ਕਿਸਾਨ ਦਿੱਲੀ ਦੇ ਲਈ ਰਵਾਨਾ ਹੋਇਆ ਅਤੇ ਇਸੇ ਤਰ੍ਹਾਂ ਕਿਸਾਨ ਦਿੱਲੀ ਨੂੰ ਰਵਾਨਾ ਹੁੰਦੇ ਰਹਿਣਗੇ ਤੇ ਕਿਸਾਨ ਜਥੇਬੰਦੀਆਂ ਵੱਲੋਂ ਪਿੰਡਾਂ ਦੇ ਵਿਚ ਕਿਸਾਨਾਂ ਨੂੰ ਦਿੱਲੀ ਅੰਦੋਲਨ ਵਿੱਚ ਸ਼ਾਮਿਲ ਹੋਣ ਦੇ ਲਈ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ:ਬੇਰੁਜ਼ਗਾਰ ਲਾਉਣ ਲੱਗੇ 'ਦਿਓ ਜਵਾਬ-ਕੈਪਟਨ ਸਾਬ' ਦੇ ਪੋਸਟਰ
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣਾ ਭੁਲੇਖਾ ਕੱਢ ਦੇਵੇ ਕਿ ਉਹ ਕਿਸਾਨਾਂ ਦੇ ਇਸ ਅੰਦੋਲਨ ਨੂੰ ਦਬਾ ਲਵੇਗੀ ਪਰ ਕਿਸਾਨ ਵੀ ਜ਼ਿੱਦ ਫੜ ਚੁੱਕੇ ਹਨ ਅਤੇ ਉਹ ਵੀ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਆਪਣੀਆਂ ਜ਼ਮੀਨਾਂ ਨਹੀਂ ਜਾਣ ਦੇਣਗੇ ਜਦੋਂ ਤੱਕ ਕੇਂਦਰ ਦੀ ਮੋਦੀ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਕਿਸਾਨ ਇਸੇ ਤਰ੍ਹਾਂ ਸੈਂਕਡ਼ਿਆਂ ਦੀ ਤਾਦਾਦ ਵਿੱਚ ਦਿੱਲੀ ਦੇ ਲਈ ਰਵਾਨਾ ਹੁੰਦੇ ਰਹਿਣਗੇ।