ਮਾਨਸਾ: ਬੀਤੇ ਦਿਨੀਂ ਜ਼ਿਲ੍ਹੇ ਦੇ ਪਿੰਡ ਰਾਏਪੁਰ (Raipur village of the district) ਵਿਖੇ ਇੱਕ ਔਰਤ ਦਾ ਕਤਲ (Murder of a woman) ਹੋਣ ਦੀ ਖ਼ਬਰ ਸਾਹਮਣੇ ਆਈ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ। ਮਾਮਲੇ ਦੀ ਜਾਂਚ ਵਿੱਚ ਲੱਗੀ ਪੁਲਿਸ (Police) ਨੇ ਇਸ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਇਸ ਮੌਕੇ ਜ਼ਿਲ੍ਹੇ ਦੇ ਐੱਸ.ਐੱਸ.ਪੀ. ਗੌਰਵ ਤੂਰਾ ਵੱਲੋਂ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਘਟਨਾ ਨੂੰ ਅੰਜਾਮ ਉਸ ਦੇ ਪਤੀ ਵੱਲੋਂ ਹੀ ਦਿੱਤਾ ਗਿਆ ਸੀ।
ਇਸ ਮੌਕੇ ਉਨ੍ਹਾਂ ਕਿਹਾ ਕਿ ਮੁਲਜ਼ਮ ਦੀ ਪਛਾਣ ਸਤੀਸ਼ ਕੁਮਾਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਆਰਥਿਕ ਤੰਗੀ (Distressed due to economic hardship) ਕਾਰਨ ਪ੍ਰੇਸ਼ਾਨ ਸੀ ਅਤੇ ਉਸ ਨੇ ਆਪਣੀ ਪਤਨੀ ਦੇ ਗਹਿਣੇ ਵੇਚਣ ਦੇ ਲਈ ਉਸ ਦਾ ਕਤਲ ਕੀਤਾ ਸੀ। ਉਨ੍ਹਾਂ ਦੱਸਿਆ ਕਿ ਪਹਿਲਾਂ ਮੁਲਜ਼ਮ ਨੇ ਉਸ ਨੂੰ ਘੋਟ ਕੇ ਮਾਰਨ ਦੀ ਕੋਸ਼ਿਸ਼ ਕੀਤੀ, ਪਰ ਜਦੋਂ ਸਫ਼ਲ ਨਾ ਹੋ ਸਕਿਆ ਤਾਂ ਉਸ ਨੇ ਮ੍ਰਿਤਕ ਦੇ ਸਿਰ ‘ਤੇ ਸੋਟੇ ਨਾਲ ਵਾਰ ਕੀਤਾ। ਜਿਸ ਦੌਰਾਨ ਉਸ ਦੀ ਮੌਤ ਹੋ ਗਈ ਸੀ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਆਪਣਾ ਜ਼ੁਰਮ ਕਬੂਲ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਮੁਲਜ਼ਮ ‘ਤੇ ਪਹਿਲੇ ਦਿਨ ਤੋਂ ਹੀ ਸ਼ੱਕ ਸੀ, ਜਿਸ ਤੋਂ ਬਾਅਦ ਕਾਰਵਾਈ ਕਰਦਿਆਂ ਪੁਲਿਸ ਨੇ ਜਦੋਂ ਮੁਲਜ਼ਮ ਨਾਲ ਸਖ਼ਤੀ ਨਾਲ ਪੁੱਛ ਗਿੱਛ ਕੀਤੀ ਤਾਂ ਮੁਲਜ਼ਮ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ।
ਦਰਅਸਲ 13/14 ਦੀ ਰਾਤ ਨੂੰ ਇਹ ਕਤਲ ਹੁੰਦਾ ਹੈ ਅਤੇ ਮੁਲਜ਼ਮ ਵੱਲੋਂ ਹੀ ਘਟਨਾ ਦੀ ਜਾਣਕਾਰੀ ਪੁਲਿਸ (Police) ਨੂੰ ਦਿੱਤੀ ਜਾਂਦੀ ਹੈ। ਉਸ ਸਮੇਂ ਮੁਲਜ਼ਮ ਮੀਡੀਆ ਅਤੇ ਪੁਲਿਸ ਨੂੰ ਜਾਣਕਾਰੀ ਦਿੰਦਾ ਹੈ ਕਿ ਜਦੋਂ ਉਹ ਆਪਣੇ ਘਰੇ ਰਾਤ ਨੂੰ ਸੌ ਰਹੇ ਸਨ ਤਾਂ ਉਹ ਅਤੇ ਉਨ੍ਹਾਂ ਦਾ ਪੁੱਤਰ ਆਪਣੀ ਪਤਨੀ ਅਤੇ ਧੀ ਤੋਂ ਵੱਖ ਦੂਜੇ ਕਮਰੇ ਵਿੱਚ ਸੌ ਰਹੇ ਸਨ। ਉਨ੍ਹਾਂ ਦੱਸਿਆ ਸੀ ਕਿ ਜਦੋਂ ਸਵੇਰੇ ਹੁੰਦੀ ਹੈ ਤਾਂ ਗੁਆਂਢੀ ਉਨ੍ਹਾਂ ਨੂੰ ਉਠਾਉਦੇ ਹਨ ਅਤੇ ਜਦੋਂ ਉਹ ਆਪਣੀ ਪਤਨੀ ਦੇ ਕਮਰੇ ਵਿੱਚ ਜਾਂਦੇ ਹਨ, ਤਾਂ ਉੱਥੇ ਉਨ੍ਹਾਂ ਦੀ ਪਤਨੀ ਦੀ ਲਾਸ਼ ਪਈ ਹੁੰਦੀ ਹੈ, ਜਿਸ ਦੀ ਜਾਣਕਾਰੀ ਉਹ ਪੁਲਿਸ ਨੂੰ ਦਿੰਦੇ ਹਨ। ਜਿਸ ਤੋਂ ਬਾਅਦ ਪੁਲਿਸ ਉੱਥੇ ਪਹੁੰਚ ਕੇ ਕਾਰਵਾਈ ਸ਼ੁਰੂ ਕਰਦੀ ਹੈ।
ਇਹ ਵੀ ਪੜ੍ਹੋ:1992 ਚ ਅਗਵਾ ਹੋਏ ਸੁਰਜੀਤ ਸਿੰਘ ਦੇ ਮਾਮਲੇ 'ਚ 3 ਪੁਲਿਸ ਅਧਿਕਾਰੀਆਂ ਨੂੰ ਸਜ਼ਾ, ਪਰਿਵਾਰ ਨਹੀਂ ਸੰਤੁਸ਼ਟ