ਮਾਨਸਾ: ਪੰਜਾਬ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਯੂਟੀ ਪੰਜਾਬ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਮੁਲਾਜ਼ਮ ਯੂਨੀਅਨ ਵੱਲੋਂ 30 ਸਤੰਬਰ ਤੱਕ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ। ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਹੀ ਧਿਆਨ ਨਾ ਦਿੱਤਾ ਗਿਆ ਤਾਂ ਉਸ ਤੋਂ ਬਾਅਦ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਮੁਲਾਜ਼ਮ ਯੂਨੀਅਨ ਦੇ ਆਗੂ ਗੁਰਦਾਸ ਸਿੰਘ, ਜਗਸੀਰ ਸਿੰਘ ਅਤੇ ਲੱਖਾ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਵਾਅਦੇ ਕੀਤੇ ਸਨ। ਉਹ ਵਾਅਦੇ ਕੋਈ ਵੀ ਪੂਰੇ ਨਹੀਂ ਕੀਤੇ, ਜਿਨ੍ਹਾਂ ਵਿੱਚ ਪੁਰਾਣੀ ਪੈਨਸ਼ਨ ਬਹਾਲ, ਡੀਏ ਦੀਆਂ ਕਿਸ਼ਤਾਂ ਜਾਰੀ ਕਰਨੀਆਂ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਆਦਿ ਮੰਗਾਂ ਸਰਕਾਰ ਵੱਲੋਂ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਵਾਅਦਾ ਕੀਤਾ ਗਿਆ ਸੀ।
ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਗਿਆ ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੇ ਸਰਕਾਰ ਤੋਂ ਮੰਗਾਂ ਮਨਵਾਉਣ ਦੇ ਲਈ 16 ਸਤੰਬਰ ਤੋਂ 30 ਸਤੰਬਰ ਤੱਕ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ। ਜੇਕਰ ਸਰਕਾਰ ਨੇ ਹੁਣ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਆਉਣ ਵਾਲੇ ਦਿਨਾਂ 'ਚ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰਨਗੇ ਤਾਂ ਜੋ ਆਪਣੀਆਂ ਮੰਗਾਂ ਨੂੰ ਮਨਵਾਇਆ ਜਾ ਸਕੇ।