ETV Bharat / state

ਸਮਰਾਲਾ 'ਚ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ 'ਚ ਲਏ ਜਾਣਗੇ ਅਹਿਮ ਫ਼ੈਸਲੇ: ਰੁਲਦੂ ਸਿੰਘ ਮਾਨਸਾ - ਜਗਜੀਤ ਸਿੰਘ ਡੱਲੇਵਾਲ ਅਤੇ ਬਲਵੀਰ ਸਿੰਘ ਰਾਜੇਵਾਲ

ਕਿਸਾਨ ਆਗੂਆਂ ਵਿਚਕਾਰ ਹੋ ਰਹੀ ਬਿਆਨਬਾਜ਼ੀ ਨੂੰ ਲੈ ਕੇ 32 ਕਿਸਾਨ ਜਥੇਬੰਦੀਆਂ ਦੀ ਸਮਰਾਲਾ ਦੇ ਵਿੱਚ ਮੀਟਿੰਗ ਹੋਣ ਜਾ ਰਹੀ ਹੈ। ਜਿਸਦੇ ਵਿੱਚ ਕਿਸਾਨੀ ਮੁੱਦਿਆਂ ਨੂੰ ਲੈ ਕੇ ਚਰਚਾ ਹੋਵੇਗੀ ਅਤੇ ਕਿਸਾਨ ਆਗੂਆਂ ਨੂੰ ਅਜਿਹੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨ ਦੇ ਲਈ ਵੀ ਚਰਚਾ ਕੀਤੀ ਜਾਵੇਗੀ। ਇਸ ਸੰਬੰਧੀ ਈਟੀਵੀ ਭਾਰਤ ਦੇ ਨਾਲ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਵਿਸ਼ੇਸ਼ ਗੱਲਬਾਤ ਕੀਤੀ।

ਈਟੀਵੀ ਭਾਰਤ ਨਾਲ ਰੁਲਦੂ ਸਿੰਘ ਮਾਨਸਾ ਦੀ ਵਿਸ਼ੇਸ਼ ਗੱਲਬਾਤ

author img

By

Published : Dec 17, 2021, 4:45 PM IST

ਮਾਨਸਾ: ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ (Farmer Leader Balbir Singh Rajewal) ਅਤੇ ਜਗਜੀਤ ਸਿੰਘ ਡੱਲੇਵਾਲ ਵਿਚਕਾਰ ਹੋ ਰਹੀ ਬਿਆਨਬਾਜ਼ੀ ਨੂੰ ਲੈ ਕੇ 32 ਕਿਸਾਨ ਜਥੇਬੰਦੀਆਂ ਦੀ ਸਮਰਾਲਾ ਦੇ ਵਿੱਚ ਮੀਟਿੰਗ ਹੋਣ ਜਾ ਰਹੀ ਹੈ। ਜਿਸਦੇ ਵਿੱਚ ਕਿਸਾਨੀ ਮੁੱਦਿਆਂ ਨੂੰ ਲੈ ਕੇ ਚਰਚਾ ਹੋਵੇਗੀ ਅਤੇ ਕਿਸਾਨ ਆਗੂਆਂ ਨੂੰ ਅਜਿਹੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨ ਦੇ ਲਈ ਵੀ ਚਰਚਾ ਕੀਤੀ ਜਾਵੇਗੀ। ਇਸ ਸੰਬੰਧੀ ਈਟੀਵੀ ਭਾਰਤ ਦੇ ਨਾਲ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਵਿਸ਼ੇਸ਼ ਗੱਲਬਾਤ ਕੀਤੀ।

ਜਿਸ ਦੌਰਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਸ਼ਾਂਤਮਈ ਅੰਦੋਲਨ ਕਰਕੇ ਦਿੱਲੀ ਵਿੱਚ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਕਿਸਾਨ ਵਾਪਿਸ ਪਰਤ ਆਏ ਹਨ, ਪਰ ਅਜੇ ਤੱਕ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਅਤੇ ਬਲਵੀਰ ਸਿੰਘ ਰਾਜੇਵਾਲ ਵਿਚਕਾਰ ਹੋ ਰਹੀ ਪਿਛਲੇ ਦਿਨਾਂ ਤੋਂ ਬਿਆਨਬਾਜ਼ੀ ਨੂੰ ਲੈ ਕੇ ਵੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਮਰਾਲਾ ਦੇ ਵਿੱਚ ਮੀਟਿੰਗ ਬੁਲਾਈ ਗਈ ਹੈ।

ਈਟੀਵੀ ਭਾਰਤ ਨਾਲ ਰੁਲਦੂ ਸਿੰਘ ਮਾਨਸਾ ਦੀ ਵਿਸ਼ੇਸ਼ ਗੱਲਬਾਤ

ਜਿਸਦੇ ਵਿੱਚ ਅਜਿਹੀ ਬਿਆਨਬਾਜ਼ੀ ਕਰਨ ਤੋਂ ਗੁਰੇਜ਼ ਕਰਨ ਦੇ ਲਈ ਵੀ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ 117 ਸੀਟਾਂ ਤੇ ਚੋਣ ਲੜਨ ਦਾ ਐਲਾਨ ਕਰ ਰਹੀ ਭਾਜਪਾ ਦਾ ਕਿਸਾਨਾਂ ਵੱਲੋਂ ਇਨ੍ਹਾਂ ਚੋਣਾਂ ਦੇ ਵਿੱਚ ਡਟਵਾਂ ਵਿਰੋਧ ਕੀਤਾ ਜਾਵੇਗਾ ਅਤੇ ਇਨ੍ਹਾਂ ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਕਰਵਾਈਆਂ ਜਾਣਗੀਆਂ।

ਬਲਬੀਰ ਸਿੰਘ ਰਾਜੇਵਾਲ ਤੇ ਜਗਜੀਤ ਸਿੰਘ ਡੱਲੇਵਾਲ ਵਿਚਕਾਰ ਹੋਈ ਸੀ ਬਿਆਨਬਾਜ਼ੀ

ਦੱਸ ਦਈਏ ਕਿ ਬੀਤੇ ਦਿਨੀਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ (Farmer Leader Balbir Singh Rajewal) ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ (Bharti Kisan Union Ekta Sidhupur) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਬਾਰੇ ਬਿਆਨ ਦਿੰਦਿਆਂ ਕਿਹਾ ਸੀ ਕਿ ਮੈਂ ਡੱਲੇਵਾਲ ਬਾਰੇ ਕੀ ਬੋਲਾਂ ਉਹ ਤਾਂ ਆਰ.ਐਸ.ਐਸ (RSS) ਦਾ ਬੰਦਾ ਹੈ।

ਇਸ ਜਵਾਬ 'ਚ ਜਗਜੀਤ ਸਿੰਘ ਡੱਲੇਵਾਲ ਨੇ ਪਲਟਵਾਰ ਕਰਦਿਆਂ ਕਿਹਾ ਕਿ ਰਾਜੇਵਾਲ ਸਾਹਿਬ ਨੂੰ ਅਜਿਹੇ ਬਿਆਨ ਦੇਣੇ ਸ਼ੋਭਾ ਨਹੀਂ ਦਿੰਦੇ। ਉਹਨਾਂ ਕਿਹਾ ਕਿ ਜਿਸ ਰਾਸ਼ਟਰੀ ਕਿਸਾਨ ਮਹਾਂਸੰਘ (National Federation of Farmers) ਦੇ ਰਾਜੇਵਾਲ ਸਾਹਿਬ ਵੱਲੋਂ ਮੈਨੂੰ ਮੀਤ ਪ੍ਰਧਾਨ ਕਿਹਾ ਜਾ ਰਿਹਾ ਖੁਦ ਉਸ ਦੇ ਫਾਉਂਡਰ ਮੈਂਬਰ ਰਾਜੇਵਾਲ ਹਨ। ਉਹਨਾਂ ਕਿਹਾ ਕਿ ਜੇਕਰ ਰਾਜੇਵਾਲ ਸਾਹਿਬ ਰਾਸ਼ਟਰੀ ਕਿਸਾਨ ਮਹਾਂਸੰਘ ਨੂੰ RSS ਦਾ ਸੰਗਠਨ ਦੱਸਦੇ ਹਨ ਤਾਂ ਫਿਰ ਉਹ ਖੁਦ ਨੂੰ ਇਸ ਤੋਂ ਵੱਖ ਕਿਵੇਂ ਕਰ ਸਕਦੇ ਹਨ।

ਇਹ ਵੀ ਪੜੋ:- ਖੇਤੀ ਕਾਨੂੰਨਾਂ ਤੋਂ ਬਾਅਦ ਟੋਲ ਪਲਾਜਿਆਂ ਨਾਲ ਪਿਆ ਕਿਸਾਨਾਂ ਦਾ ਪੇਚਾ

ETV Bharat Logo

Copyright © 2025 Ushodaya Enterprises Pvt. Ltd., All Rights Reserved.