ਮਾਨਸਾ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ। ਉਨ੍ਹਾਂ ਨੇ ਆਪਣਾ ਨਵਾਂ ਸਾਲ ਵੀ ਆਪਣੀ ਹੱਕੀ ਮੰਗਾਂ ਦੇ ਲਈ ਸੰਘਰਸ਼ 'ਚ ਕੱਢਿਆ ਤੇ ਪੰਜਾਬ ਦਾ ਵੱਡਾ ਤਿਉਹਾਰ ਲੋਹੜੀ ਵੀ ਇਸੇ ਸੰਘਰਸ਼ 'ਚ ਮਨਾਇਆ ਗਿਆ ਪਰ ਇਸ ਵਾਰ ਲੱਕੜਾਂ ਦੇ ਨਾਲ ਖੇਤੀ ਬਿੱਲਾਂ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਕਾਪੀਆਂ ਸਾੜ ਕੇ ਕਿਸਾਨਾਂ ਨੇ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ। ਸੂਬੇ ਭਰ 'ਚ ਲੋਕਾਂ ਨੇ ਲੋਹੜੀ ਦੀਆਂ ਲੱਕੜਾਂ ਦੇ ਨਾਲ ਖੇਤੀ ਬਿੱਲਾਂ ਦੀਆਂ ਕਾਪੀਆਂ ਨੂੰ ਅੱਗ ਲਗਾਈ।
ਤਰਨ ਤਾਰਨ ਦੀ ਲੋਹੜੀ
- ਕਿਸਾਨ ਮਜਦੂਰ ਸੰਘਰਸ਼ ਕਮੇਟੀ ਜੋਨ ਖਡੂਰ ਸਾਹਿਬ ਦੇ ਪ੍ਰਧਾਨ ਦਿਆਲ ਸਿੰਘ ਮੀਆਂਵਿੰਡ ਦੀ ਅਗਵਾਈ ਵਿੱਚ ਖਡੂਰ ਸਾਹਿਬ ਦੇ ਮੇਨ ਚੌਕ ਵਿੱਚ ਮੋਦੀ ਸਰਕਾਰ ਖਿਲਾਫ਼ ਭਰੀ ਨਾਅਰੇਬਾਜ਼ੀ ਕੀਤੀ ਅਤੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ।
- ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਮਨੁੱਖੀ ਅਧਿਕਾਰ ਮੰਚ ਨੇ ਲੋਹੜੀ ਵਾਲੇ ਦਿਨ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ ਤੇ ਸਥਾਨਕ ਬੋਹੜੀ ਵਾਲਾ ਚੌਕ ਵਿੱਚ ਖੇਤੀ ਕਾਨੂੰਨ ਬਿੱਲ ਦੀਆਂ ਕਾਪੀਆਂ ਸਾੜੀਆਂ ਗਈਆਂ।ਕਿਸਾਨੀ ਅੰਦੋਲਨ ਦੇ ਹੱਕ 'ਚ ਲੋਹੜੀ 'ਤੇ ਸੂਬੇ ਭਰ 'ਚ ਸਾੜੀਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ
ਫ਼ਿਰੋਜ਼ਪੁਰ ਦੀ ਲੋਹੜੀ
- ਜ਼ੀਰਾ ਸਬ ਡਿਵੀਜ਼ਨ ਦੇ ਪਿੰਡ ਵਾੜਾ ਪਹੁੰਵਿੰਡ ਵਿੱਚ ਆਂਗਣਵਾੜੀ ਵਰਕਰ ਸਰਪੰਚ ਜਨਕ ਰਾਜ ਸ਼ਰਮਾ ਨੇ ਇਨ੍ਹਾਂ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਨੂੰ ਸਾੜਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਫ਼ੈਸਲਾ ਦਿੱਤਾ ਹੈ। ਉਹ ਕਿਸਾਨਾਂ ਦੇ ਵਿਰੋਧ ਵਿਰੁੱਧ ਹੈ ਤੇ ਮੋਦੀ ਸਰਕਾਰ ਦੀ ਮਿਲੀਭੁਗਤ ਹੈ ਜਦ ਕਿ ਸੁਪਰੀਮ ਕੋਰਟ ਨੂੰ ਚਾਹੀਦਾ ਸੀ ਕਿ ਇਨ੍ਹਾਂ ਬਿੱਲਾਂ ਨੂੰ ਰੱਦ ਕਰੇ।
- ਜ਼ੀਰਾ ਦੇ ਮੇਨ ਚੌਕ ਵਿੱਚ ਸਾਂਝੀ ਕਿਸਾਨ ਜਥੇਬੰਦੀਆਂ ਨੇ ਮੋਦੀ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਾਲੇ ਕਾਨੂੰਨਾਂ ਦੇ ਪਰਚੇ ਸਾੜੇ ਗਏ ਤੇ ਮੁਰਦਾਬਾਦ ਦੇ ਨਾਅਰੇ ਵੀ ਲਾਏ ਗਏ। ਇਸ ਮੌਕੇ ਆਗੂਆਂ ਨੇ ਇਹ ਕਿਹਾ ਕਿ ਜਦ ਤੱਕ ਕੇਂਦਰ ਦੀ ਮੋਦੀ ਸਰਕਾਰ ਕਾਨੂੰਨਾਂ ਨੂੰ ਰੱਦ ਨਹੀਂ ਕਰੇਗੀ ਤਾਂ ਉਦੋਂ ਤਕ ਕਿਸਾਨ ਜਥੇਬੰਦੀਆਂ ਵਾਪਸ ਘਰ ਨਹੀਂ ਪਰਤਣਗੀਆਂ।
ਮਾਨਸਾ ਦੀ ਲੋਹੜੀ
- ਸ਼ਹਿਰ ਵਾਰਡ ਨੰਬਰ 9 ਦੇ ਵਾਸੀਆਂ ਨੇ ਲੋਹੜੀ ਦਾ ਤਿਉਹਾਰ ਤਿਲ ਪਾਉਣ ਦੀ ਜਗ੍ਹਾ ਖੇਤੀ ਕਾਨੂੰਨਾਂ ਦੇ ਕਾਪੀਆਂ ਸਾੜ ਕੇ ਰੋਸ ਵਜੋਂ ਮਨਾਈ ਅਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਰੋਸ ਜ਼ਾਹਰ ਕਰਦੇ ਸ਼ਹਿਰ ਵਾਸੀਆਂ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਜੋ ਖੇਤੀ ਕਾਨੂੰਨਾਂ ਤੇ ਜੋ ਰੋਕ ਲਗਾਈ ਹੈ ਉਸ ਨਾਲ ਕਿਸਾਨ ਜਥੇਬੰਦੀਆਂ ਅਤੇ ਕੋਈ ਵੀ ਵਰਗ ਖੁਸ਼ ਨਹੀਂ ਹੈ।
- ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਉਪਰ ਤਸ਼ੱਦਦ ਢਾਹ ਰਹੀ ਹੈ ਕਿਸਾਨ ਦੇਸ਼ ਦਾ ਅੰਨਦਾਤਾ ਹੈ ਸਾਡੀ ਪਾਰਟੀ ਪਹਿਲੇ ਦਿਨ ਤੋਂ ਹੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦੀ ਹਮਾਇਤ ਕਰ ਰਹੀ ਹੈ। ਇਸੇ ਤਹਿਤ ਅੱਜ ਅਸੀਂ ਲੋਹੜੀ ਦਾ ਤਿਉਹਾਰ ਵੀ ਕਿਸਾਨਾਂ ਦੀ ਹਮਾਇਤ ਵਜੋਂ ਲੋਹੜੀ ਵਿਚ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾ ਰਹੇ ਹਾਂ।
- ਮਾਨਸਾ ਖੁਰਦ ਪਿੰਡ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਪਿੰਡ ਵਾਸੀਆਂ ਵੱਲੋਂ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ।
ਮੁਕਤਸਰ ਦੀ ਲੋਹੜੀ
ਪਿੰਡ ਹਰੀਕੇ ਕਲਾਂ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਲੋਹੜੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਖੇਤੀ ਬਿੱਲਾਂ ਦੀਆਂ ਕਾਪੀਆਂ ਨੂੰ ਫੂਕਿਆ ਗਿਆ।
ਅੰਮ੍ਰਿਤਸਰ ਦੀ ਲੋਹੜੀ
ਅੰਮ੍ਰਿਤਸਰ ਦੇ ਪਿੰਡ ਨੇ ਖੇਤੀ ਬਿੱਲਾਂ ਨੂੰ ਲੈ ਕੇ ਮੇਨ ਅੱਡੇ 'ਤੇ ਹਾਈਵੇ ਦੇ ਉਪਰ ਭੁੱਗਾ ਬਾਲ ਕੇ ਉਨ੍ਹਾਂ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।
ਰੂਪਨਗਰ ਦੀ ਲੋਹੜੀ
ਕਿਸਾਨ ਸੰਯੁਕਤ ਮੋਰਚਾ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਉੱਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੇ ਨੱਕੀਆਂ ਟੋਲ ਪਲਾਜ਼ੇ ਕੀਰਤਪੁਰ ਸਾਹਿਬ ਦੇ ਨਜ਼ਦੀਕ ਅਤੇ ਪਿੰਡ ਢੇਰ ਦੇ ਬੱਸ ਸਟੈਂਡ ਵਿਖੇ ਇਲਾਕੇ ਦੇ ਕਿਸਾਨਾਂ ਦਾ ਭਾਰੀ ਇਕੱਠ ਕੀਤਾ। ਇਸ ਸਮੇਂ ਨਰਿੰਦਰ ਮੋਦੀ, ਸੁਰਜੀਤ ਕੁਮਾਰ ਜਿਆਣੀ, ਹਰਜੀਤ ਗਰੇਵਾਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ।
ਜਲੰਧਰ ਦੀ ਲੋਹੜੀ
ਜਲੰਧਰ ਵਿੱਚ ਵੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੈਂਬਰਾਂ ਨੇ ਡੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਦੇ ਹੋਏ ਖੇਤੀ ਕਨੂੰਨ ਦੀ ਕਾਪੀਆਂ ਜੁਲਾਈ ਅਤੇ ਕਿਹਾ ਕਿ ਕੇਂਦਰ ਸਰਕਾਰ ਦੀ ਗਲਤ ਨੀਤੀਆਂ ਦੇ ਚਲਦੇ ਉਨ੍ਹਾਂ ਨੂੰ ਇਹ ਆਪਣਾ ਪਵਿੱਤਰ ਤਿਉਹਾਰ ਇਸ ਤਰ੍ਹਾਂ ਨਾਲ ਮਨਾਉਣਾ ਪੈ ਰਿਹਾ ਹੈ।
ਕਪੂਰਥਲੇ ਦੀ ਲੋਹੜੀ
ਫਗਵਾੜਾ ਦੇ ਮੁਹੱਲਾ ਭਗਤਪੁਰਾ ਵਿੱਚ ਆਮ ਆਦਮੀ ਪਾਰਟੀ ਫਗਵਾੜਾ ਦੇ ਕਾਰਜਕਰਤਾਵਾਂ ਨੇ ਕੇਂਦਰ ਸਰਕਾਰ ਨੇ ਖੇਤੀ ਸੁਧਾਰ ਸਬੰਧੀ ਪਾਸ ਕੀਤੇ ਗਏ ਤਿੰਨ ਬਿੱਲਾਂ ਦੇ ਵਿਰੋਧ ਵਿੱਚ ਲੋਹੜੀ ਦੀ ਰਿਓੜੀਆਂ ਅਤੇ ਮੂੰਗਫਲੀਆਂ ਨੂੰ ਅਗਨੀ ਨੂੰ ਚੜ੍ਹਾਇਆ ਜਾਂਦਾ ਹੈ, ਉੱਥੇ ਹੀ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਇਸ ਮੌਕੇ ਧੂਣੀ ਬਾਲ ਕੇ ਬਿੱਲਾਂ ਦੀਆਂ ਕਾਪੀਆਂ ਨੂੰ ਅਗਨੀ ਭੇਂਟ ਕੀਤੀ।
ਫ਼ਰੀਦਕੋਟ ਦੀ ਲੋਹੜੀ
ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਟਹਿਣਾ ਵਿੱਚ ਵੀ ਕਿਸਾਨਾਂ ਅਤੇ ਮਜਦੂਰਾਂ ਨੇ ਵੱਖ-ਵੱਖ ਥਾਵਾਂ 'ਤੇ ਕੇਂਦਰੀ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਮਨਾਈ ਗਈ। ਦਿਨ ਵੇਲੇ ਜਿਥੇ ਕਿਸਾਨਾਂ ਨੇ ਪਿੰਡ ਵਿੱਚੋਂ ਲੰਘਦੀ ਨੈਸ਼ਨਲ ਹਾਈਵੇ ਨੰਬਰ 54 ਤੇ ਕਿਸਾਨਾਂ ਨੇ ਕੇਂਦਰੀ ਖੇਤੀ ਵਿਰੋਧੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ।