ਮਾਨਸਾ : ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਦੇ ਲਈ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਈਡਲਾਈਨਾਂ ਦੀ ਪਾਲਣਾ ਕਰਨ ਦੇ ਲਈ ਵੀ ਕਿਹਾ ਜਾ ਰਿਹਾ ਹੈ। ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਹੁਣ ਤੱਕ 1 ਲੱਖ 44 ਹਜਾਰ 231 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ। ਜਿਨ੍ਹਾਂ ਵਿੱਚੋਂ 5915 ਮਾਮਲੇ ਸਾਹਮਣੇ ਆ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 3912 ਲੋਕ ਠੀਕ ਹੋ ਕੇ ਘਰ ਚਲੇ ਗਏ ਹਨ ਅਤੇ 70 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਾਨਸਾ ਜ਼ਿਲ੍ਹੇ ਵਿੱਚ ਹੁਣ 201 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਜ਼ਿਲ੍ਹੇ ਵਿੱਚ ਇਸ ਸਮੇਂ 1933 ਐਕਟਿਵ ਕੋਰੋਨਾ ਦੇ ਕੇਸ ਹਨ ਉਨ੍ਹਾਂ ਦੱਸਿਆ ਕਿ ਅੱਜ 118 ਮਰੀਜ਼ਾਂ ਨੂੰ ਡਿਸਚਾਰਜ ਕੀਤਾ ਗਿਆ ਹੈ। ਅੱਜ ਮਾਨਸਾ ਜ਼ਿਲ੍ਹੇ ਦੇ ਵਿਚ 1159 ਨਵੇਂ ਸੈਂਪਲ ਲਏ ਗਏ ਹਨ।
ਕੋਰੋਨਾ ਦੇ ਬਚਾਅ ਦੇ ਲਈ ਸਰਕਾਰ ਵੱਲੋਂ ਫਰੀ ਲਗਾਈ ਜਾ ਰਹੀ ਵੈਕਸੀਨੇਸ਼ਨ ਦੇ ਤਹਿਤ ਅੱਜ 1367 ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਗਈ ਹੈ। ਹੁਣ ਤੱਕ ਮਾਨਸਾ ਜ਼ਿਲ੍ਹੇ ਦੇ ਵਿੱਚ 42001 ਲੋਕਾਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਾਈ ਗਈ ਹੈ। ਸਿਵਲ ਸਰਜਨ ਮਾਨਸਾ ਨੇ 45 ਸਾਲ ਤੋਂ ਉੱਪਰ ਉਮਰ ਦੇ ਵਿਅਕਤੀਆਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਵਾਉਣ ਦੀ ਵੀ ਅਪੀਲ ਕੀਤੀ ਹੈ। ਸਿਵਲ ਹਸਪਤਾਲ ਵਿੱਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਲਈ ਸਿਵਲ ਹਸਪਤਾਲ ਵਿੱਚ ਦਵਾਈਆਂ ਦਾ ਪੂਰਾ ਪ੍ਰਬੰਧ ਹੈ ਅਤੇ ਮਰੀਜ਼ਾਂ ਨੂੰ ਫ੍ਰੀ ਦਵਾਈ ਦਿੱਤੀ ਜਾਂਦੀ ਹੈ। ਸਰਕਾਰ ਵੱਲੋਂ ਦਵਾਈਆਂ ਦੇ ਪੂਰੇ ਪ੍ਰਬੰਧ ਹਨ। ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਿਕ ਮਾਨਸਾ ਜ਼ਿਲ੍ਹੇ ਵਿੱਚ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਲਗਾਇਆ ਜਾਂਦਾ ਹੈ ਤਾਂ ਕਿ ਰਾਤ ਸਮੇਂ ਕੋਈ ਵੀ ਘਰਾਂ ਤੋਂ ਬਾਹਰ ਨਾ ਆਵੇ ਅਤੇ ਇਸ ਦੌਰਾਨ ਕਰਫਿਊ ਲਗਾ ਕੇ ਕੋਰੋਨਾ ਦੀ ਮਹਾਂਮਾਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਸਿਹਤ ਕੇਂਦਰ ਤੇ ਜਾ ਕੇ ਕੋਰੋਨਾ ਸੈਂਪਲ ਕਰਵਾਵੇ ਤਾਂ ਕਿ ਕੋਰੋਨਾ ਦੇ ਮਹਾਂਮਾਰੀ ਤੋਂ ਬਚਿਆ ਜਾਵੇ।