ਮਾਨਸਾ : ਕਰੋਨਾ ਮਹਾਂਮਾਰੀ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਦੇ ਲਈ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਈਡਲਾਈਨਾਂ ਦੀ ਪਾਲਣਾ ਕਰਨ ਦੇ ਲਈ ਵੀ ਕਿਹਾ ਜਾ ਰਿਹਾ ਹੈ। ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਹੁਣ ਤੱਕ 1 ਲੱਖ 39 ਹਜਾਰ 291 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ। ਜਿਨ੍ਹਾਂ ਵਿੱਚੋਂ 4656 ਮਾਮਲੇ ਸਾਹਮਣੇ ਆ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 3481 ਲੋਕ ਠੀਕ ਹੋ ਕੇ ਘਰ ਚਲੇ ਗਏ ਹਨ ਅਤੇ 62 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਮਾਨਸਾ ਜ਼ਿਲ੍ਹੇ ਵਿੱਚ ਹੁਣ 256 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਜ਼ਿਲ੍ਹੇ ਵਿੱਚ ਇਸ ਸਮੇਂ 1113 ਐਕਟਿਵ ਕੋਰੋਨਾ ਦੇ ਕੇਸ ਹਨ ਉਨ੍ਹਾਂ ਦੱਸਿਆ ਕਿ ਅੱਜ 82 ਮਰੀਜ਼ਾਂ ਨੂੰ ਡਿਸਚਾਰਜ ਕੀਤਾ ਗਿਆ ਹੈ। ਅੱਜ ਮਾਨਸਾ ਜ਼ਿਲ੍ਹੇ ਦੇ ਵਿਚ 736 ਨਵੇਂ ਸੈਂਪਲ ਲਏ ਗਏ ਹਨ।
ਕੋਰੋਨਾ ਦੇ ਬਚਾਅ ਦੇ ਲਈ ਸਰਕਾਰ ਵੱਲੋਂ ਫਰੀ ਲਗਾਈ ਜਾ ਰਹੀ ਵੈਕਸੀਨੇਸ਼ਨ ਦੇ ਤਹਿਤ ਅੱਜ 1663 ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਗਈ ਹੈ। ਹੁਣ ਤੱਕ ਮਾਨਸਾ ਜ਼ਿਲ੍ਹੇ ਦੇ ਵਿੱਚ 33858 ਲੋਕਾਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਾਈ ਗਈ ਹੈ ਸਿਵਲ ਸਰਜਨ ਮਾਨਸਾ ਨੇ 45 ਸਾਲ ਤੋਂ ਉੱਪਰ ਉਮਰ ਦੇ ਵਿਅਕਤੀਆਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਵਾਉਣ ਦੀ ਵੀ ਅਪੀਲ ਕੀਤੀ ਹੈ। ਸਿਵਲ ਹਸਪਤਾਲ ਵਿੱਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਲਈ ਸਿਵਲ ਹਸਪਤਾਲ ਵਿੱਚ ਦਵਾਈਆਂ ਦਾ ਪੂਰਾ ਪ੍ਰਬੰਧ ਹੈ ਅਤੇ ਮਰੀਜ਼ਾਂ ਨੂੰ ਫ੍ਰੀ ਦਵਾਈ ਦਿੱਤੀ ਜਾਂਦੀ ਹੈ। ਸਰਕਾਰ ਵੱਲੋਂ ਦਵਾਈਆਂ ਦੇ ਪੂਰੇ ਪ੍ਰਬੰਧ ਹਨ।ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਿਕ ਮਾਨਸਾ ਜ਼ਿਲ੍ਹੇ ਵਿੱਚ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਲਗਾਇਆ ਜਾਂਦਾ ਹੈ ਤਾਂ ਕਿ ਰਾਤ ਸਮੇਂ ਕੋਈ ਵੀ ਘਰਾਂ ਤੋਂ ਬਾਹਰ ਨਾ ਆਵੇ ਅਤੇ ਇਸ ਦੌਰਾਨ ਕਰਫਿਊ ਲਗਾ ਕੇ ਕੋਰੋਨਾ ਦੀ ਮਹਾਂਮਾਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਸਿਹਤ ਕੇਂਦਰ ਤੇ ਜਾ ਕੇ ਕੋਰੋਨਾ ਸੈਂਪਲ ਕਰਵਾ ਲਵੇ ਤਾਂ ਕਿ ਕੋਰੋਨਾ ਦੇ ਮਹਾਂਮਾਰੀ ਤੋਂ ਬਚਿਆ ਜਾਵੇ।
ਮਾਨਸਾ 'ਚ ਕਰੋਨਾ ਦੇ 256 ਨਵੇਂ ਕੇਸ, 1 ਵਿਅਕਤੀ ਦੀ ਹੋਈ ਮੌਤ
ਕਰੋਨਾ ਮਹਾਂਮਾਰੀ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਦੇ ਲਈ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਈਡਲਾਈਨਾਂ ਦੀ ਪਾਲਣਾ ਕਰਨ ਦੇ ਲਈ ਵੀ ਕਿਹਾ ਜਾ ਰਿਹਾ ਹੈ। ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਹੁਣ ਤੱਕ 1 ਲੱਖ 39 ਹਜਾਰ 291 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ। ਜਿਨ੍ਹਾਂ ਵਿੱਚੋਂ 4656 ਮਾਮਲੇ ਸਾਹਮਣੇ ਆ ਚੁੱਕੇ ਹਨ।