ETV Bharat / state

ਮਾਨਸਾ ਵਿੱਚ ਕਰੋਨਾ ਦਾ ਕਹਿਰ ਜਾਰੀ 63 ਨਵੇਂ ਮਾਮਲੇ ਆਏ ਸਾਹਮਣੇ

ਮਾਨਸਾ ਵਿੱਚ ਕਰੋਨਾ ਦੇ ਨਵੇਂ 63 ਮਾਮਲੇ ਆਏ ਸਾਹਮਣੇ

ਮਾਨਸਾ ਵਿੱਚ ਕਰੋਨਾ ਦਾ ਕਹਿਰ ਜਾਰੀ 63 ਨਵੇਂ ਮਾਮਲੇ ਆਏ ਸਾਹਮਣੇ
ਮਾਨਸਾ ਵਿੱਚ ਕਰੋਨਾ ਦਾ ਕਹਿਰ ਜਾਰੀ 63 ਨਵੇਂ ਮਾਮਲੇ ਆਏ ਸਾਹਮਣੇ
author img

By

Published : Apr 15, 2021, 8:34 PM IST

ਮਾਨਸਾ: ਕਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਦੇ ਲਈ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਈਡਲਾਈਨਾਂ ਦੀ ਪਾਲਣਾ ਕਰਨ ਦੇ ਲਈ ਵੀ ਕਿਹਾ ਜਾ ਰਿਹਾ ਹੈ। ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਹੁਣ ਤੱਕ 1 ਲੱਖ 33 ਹਜਾਰ 155 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ। ਜਿਨ੍ਹਾਂ ਵਿੱਚੋਂ 3619 ਮਾਮਲੇ ਸਾਹਮਣੇ ਆ ਚੁੱਕੇ ਹਨ ਉਨ੍ਹਾਂ ਦੱਸਿਆ ਕਿ ਹੁਣ ਤੱਕ 3002 ਲੋਕ ਠੀਕ ਹੋ ਕੇ ਘਰ ਚਲੇ ਗਏ ਹਨ ਅਤੇ 56 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਮਾਨਸਾ ਜ਼ਿਲ੍ਹੇ ਵਿੱਚ ਹੁਣ 63 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਜ਼ਿਲ੍ਹੇ ਵਿੱਚ ਇਸ ਸਮੇਂ 561 ਐਕਟਿਵ ਕੋਰੋਨਾ ਦੇ ਕੇਸ ਹਨ ਉਨ੍ਹਾਂ ਦੱਸਿਆ ਕਿ ਅੱਜ 25 ਮਰੀਜ਼ਾਂ ਨੂੰ ਡਿਸਚਾਰਜ ਕੀਤਾ ਗਿਆ ਹੈ। ਅੱਜ ਮਾਨਸਾ ਜ਼ਿਲ੍ਹੇ ਦੇ ਵਿਚ 729 ਨਵੇਂ ਸੈਂਪਲ ਲਏ ਗਏ ਹਨ।

ਕੋਰੋਨਾ ਦੇ ਬਚਾਅ ਦੇ ਲਈ ਸਰਕਾਰ ਵੱਲੋਂ ਫਰੀ ਲਗਾਈ ਜਾ ਰਹੀ ਵੈਕਸੀਨੇਸ਼ਨ ਦੇ ਤਹਿਤ ਅੱਜ 1868 ਲੋਕਾਂ ਨੂੰ ਲਗਾਈ ਗਈ ਅਤੇ ਹੁਣ ਤੱਕ ਮਾਨਸਾ ਜ਼ਿਲ੍ਹੇ ਦੇ ਵਿੱਚ 21368 ਲੋਕਾਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਾਈ ਗਈ ਹੈ। ਸਿਵਲ ਸਰਜਨ ਮਾਨਸਾ ਨੇ 45 ਸਾਲ ਤੋਂ ਉੱਪਰ ਉਮਰ ਦੇ ਵਿਅਕਤੀਆਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਵਾਉਣ ਦੀ ਵੀ ਅਪੀਲ ਕੀਤੀ ਹੈ। ਸਿਵਲ ਹਸਪਤਾਲ ਵਿੱਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਲਈ ਸਿਵਲ ਹਸਪਤਾਲ ਵਿੱਚ ਦਵਾਈਆਂ ਦਾ ਪੂਰਾ ਪ੍ਰਬੰਧ ਹੈ ਅਤੇ ਮਰੀਜ਼ਾਂ ਨੂੰ ਫ੍ਰੀ ਦਵਾਈ ਦਿੱਤੀ ਜਾਂਦੀ ਹੈ ਸਰਕਾਰ ਵੱਲੋਂ ਦਵਾਈਆਂ ਦੇ ਪੂਰੇ ਪ੍ਰਬੰਧ ਹਨ। ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਿਕ ਮਾਨਸਾ ਜ਼ਿਲ੍ਹੇ ਵਿੱਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਲਗਾਇਆ ਜਾਂਦਾ ਹੈ ਤਾਂ ਕਿ ਰਾਤ ਸਮੇਂ ਕੋਈ ਵੀ ਘਰਾਂ ਤੋਂ ਬਾਹਰ ਨਾ ਆਵੇ ਅਤੇ ਇਸ ਦੌਰਾਨ ਕਰਫਿਊ ਲਗਾ ਕੇ ਕੋਰੋਨਾ ਦੀ ਮਹਾਂਮਾਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਸਿਹਤ ਕੇਂਦਰ ਤੇ ਜਾ ਕੇ ਕੋਰੋਨਾ ਸੈਂਪਲ ਕਰਵਾ ਲਵੇ ਤਾਂ ਕਿ ਕੋਰੋਨਾ ਦੇ ਮਹਾਂਮਾਰੀ ਤੋਂ ਬਚਿਆ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.