ETV Bharat / state

Bku gatherings: ਬੀਕੇਯੂ ਉਗਰਾਹਾਂ ਨੇ ਬਿਜਲੀ ਵਿਭਾਗ ਦੇ ਐਕਸੀਅਨ ਦਫ਼ਤਰ ਅੱਗੇ ਦਿੱਤਾ ਧਰਨਾ, ਪੰਜਾਬ ਸਰਕਾਰ ਖ਼ਿਲਾਫ਼ ਕੱਢੀ ਭੜਾਸ - ਬਿਜਲੀ ਵਿਭਾਗ ਦੇ ਐਕਸੀਅਨ ਦਫ਼ਤਰ

ਮਾਨਸਾ ਵਿੱਚ ਕਿਸਾਨਾਂ ਨੇ ਖੇਤੀ ਮੋਟਰਾਂ ਨੂੰ ਬਿਜਲੀ ਸਪਲਾਈ ਦਿਨ ਸਮੇਂ ਨਾ ਦੇਣ ਦੇ ਫੈਸਲੇ ਦਾ ਵਿਰੋਧ ਕਰਦਿਆਂ ਬਿਜਲੀ ਵਿਭਾਗ ਦੇ ਐਕਸੀਅਨ ਦਫ਼ਤਰ ਦਾ ਘਿਰਾਓ ਕਰਕੇ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਐਕਸੀਅਨ ਨੇ ਮੌਕੇ ਉੱਤੇ ਕਿਸਾਨਾਂ ਤੋਂ ਮੰਗ ਪੱਤਰ ਲੈਕੇ ਮਸਲੇ ਦੇ ਹੱਲ ਦਾ ਭਰੋਸਾ ਦਿੱਤਾ।

In Mansa BKU gatherings staged a dharna in front of the Axion office of the Electricity Department
Bku gatherings: ਬੀਕੇਯੂ ਉਗਰਾਹਾਂ ਨੇ ਬਿਜਲੀ ਵਿਭਾਗ ਦੇ ਐਕਸੀਅਨ ਦਫ਼ਤਰ ਅੱਗੇ ਦਿੱਤਾ ਧਰਨਾ, ਪੰਜਾਬ ਸਰਕਾਰ ਖ਼ਿਲਾਫ਼ ਕੱਢੀ ਭੜਾਸ
author img

By

Published : Feb 23, 2023, 4:07 PM IST

Bku gatherings: ਬੀਕੇਯੂ ਉਗਰਾਹਾਂ ਨੇ ਬਿਜਲੀ ਵਿਭਾਗ ਦੇ ਐਕਸੀਅਨ ਦਫ਼ਤਰ ਅੱਗੇ ਦਿੱਤਾ ਧਰਨਾ, ਪੰਜਾਬ ਸਰਕਾਰ ਖ਼ਿਲਾਫ਼ ਕੱਢੀ ਭੜਾਸ

ਮਾਨਸਾ: ਪੰਜਾਬ ਸਰਕਾਰ ਵੱਲੋਂ ਖੇਤੀ ਮੋਟਰਾਂ ਨੂੰ ਦਿੱਤੀ ਜਾਣ ਵਾਲੀ ਬਿਜਲੀ ਸਪਲਾਈ ਬੰਦ ਕਰਕੇ ਹੁਣ ਦਿਨ ਦੀ ਬਜਾਏ ਰਾਤ 8 ਵਜੇ ਤੋਂ ਦੇਣ ਦਾ ਫੈਸਲਾ ਕੀਤਾ ਗਿਆ ਹੈ। ਮਾਨਸਾ ਵਿੱਚ ਕਿਸਾਨਾਂ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕਰਦਿਆਂ ਬੀਕੇਯੂ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਨੇ ਸਰਕਾਰ ਦੇ ਇਸ ਫੈਸਲੇ ਨੂੰ ਰੱਦ ਕਰਵਾਉਣ ਲਈ ਬਿਜਲੀ ਵਿਭਾਗ ਦੇ ਐਕਸੀਅਨ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ ਅਤੇ ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਪਹਿਲਾਂ ਦੀ ਤਰ੍ਹਾਂ ਦਿਨ ਵੇਲੇ ਵੀ ਦੇਣ ਦੀ ਮੰਗ ਕੀਤੀ।

ਬਿਜਲੀ ਸਪਲਾਈ ਦਾ ਸ਼ਡਿਊਲ: ਬਿਜਲੀ ਵਿਭਾਗ ਦੇ ਐਕਸੀਅਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਬੀਕੇਯੂ ਉਗਰਾਹਾਂ ਦੇ ਜ਼ਿਲਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ, ਜਗਸੀਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਬਿਜਲੀ ਬੋਰਡ ਦੇ ਐਕਸੀਅਨ ਦਫ਼ਤਰ ਅੱਗੇ ਧਰਨਾ ਲਗਾ ਕੇ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਕਿਸਾਨਾਂ ਨੂੰ ਖੇਤੀ ਮੋਟਰਾਂ ਲਈ ਮਿਲਣ ਵਾਲੀ ਬਿਜਲੀ ਸਪਲਾਈ ਦਾ ਸ਼ਡਿਊਲ ਪਹਿਲਾਂ ਦੀ ਤਰ੍ਹਾਂ ਹੀ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿਨ ਸਮੇਂ ਬਿਜਲੀ ਸਪਲਾਈ ਬੰਦ ਕਰਨ ਨਾਲ ਕਿਸਾਨਾਂ ਨੂੰ ਕਾਫੀ ਦਿੱਕਤਾਂ ਆ ਰਹੀਆਂ ਹਨ ਕਿਉਂਕਿ ਇਹ ਰਾਤ ਸਮੇਂ ਫ਼ਸਲਾਂ ਨੂੰ ਪਾਣੀ ਜ਼ਿਆਦਾ ਲੱਗ ਜਾਂਦਾ ਹੈ ਜਿਸ ਨਾਲ ਫਸਲਾਂ ਦਾ ਨੁਕਸਾਨ ਹੁੰਦਾ ਹੈ।

ਰਾਤ ਵੇਲੇ ਫਸਲਾਂ ਨੂੰ ਪਾਣੀ ਲਾਉਣਾ ਮੁਸ਼ਕਿਲ: ਕਿਸਾਨਾਂ ਨੇ ਪੰਜਾਬ ਸਰਕਾਰ ਦੇ ਫੈਸਲੇ ਦਾ ਵਿਰੋਧ ਕਰਦਿਆਂ ਭੜਾਂਸ ਕੱਢੀ, ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਖੁੱਦ ਨੂੰ ਬੇਸ਼ੱਕ ਕਿਸਾਨ ਹਿਤੈਸ਼ੀ ਦੱਸ ਰਹੇ ਨੇ ਪਰ ਸੀਐੱਮ ਮਾਨ ਹਰ ਰੋਜ਼ ਬੇਸਮਝੀ ਦਾ ਸਬੂਤ ਦਿੰਦਿਆਂ ਕਿਸਾਨ ਮਾਰੂ ਫੈਸਲੇ ਲੈ ਰਹੇ ਨੇ। ਉਨ੍ਹਾਂ ਕਿਹਾ ਕਿ ਦਿਨ ਦੀ ਬਜਾਏ ਰਾਤ ਵੇਲੇ ਫਸਲਾਂ ਨੂੰ ਪਾਣੀ ਲਾਉਣਾ ਕਿੰਨਾ ਮੁਸ਼ਕਿਲ ਹੈ ਇਸ ਦਾ ਅੰਦਾਜ਼ਾ ਸੀਐੱਮ ਮਾਨ ਨੂੰ ਸਹਿਜੇ ਹੀ ਹੋਣਾ ਚਾਹੀਦਾ ਹੈ ਕਿਉਂਕਿ ਉਹ ਖੁੱਦ ਵੀ ਇੱਕ ਕਿਸਾਨ ਹਨ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕੇਂਦਰ ਦੀਆਂ ਨੀਤੀਆਂ ਕਰਕੇ ਘਾਟੇ ਵਿੱਚ ਚੱਲ ਰਹੇ ਹਨ ਅਤੇ ਹੁਣ ਪੰਜਾਬ ਸਰਕਾਰ ਵੀ ਕਿਸਾਨ ਵਿਰੋਧੀ ਫੈਸਲੇ ਕਰਕੇ ਉਨ੍ਹਾਂ ਨੂੰ ਸਤਾ ਰਹੀ ਹੈ। ਕਿਸਾਨ ਨੇ ਕਿਹਾ ਕਿ ਉਨ੍ਹਾਂ ਨੂੰ ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਪਹਿਲਾਂ ਦੀ ਤਰ੍ਹਾਂ ਹੀ ਦਿੱਤੀ ਜਾਵੇ ਅਤੇ ਜੇਕਰ ਸਰਕਾਰ ਨੇ ਇਸ ਫ਼ੈਸਲੇ ਨੂੰ ਨਾਂ ਬਦਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਉੱਧਰ ਦੂਜੇ ਪਾਸੇ ਬਿਜਲੀ ਵਿਭਾਗ ਦੇ ਐਕਸੀਅਨ ਉਦੇਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਬਿਜਲੀ ਵਿਭਾਗ ਦੇ ਐਕਸੀਅਨ ਉਦੈਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਸਬੰਧੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ ਅਤੇ ਉੱਚ ਅਧਿਕਾਰੀਆਂ ਵੱਲੋਂ ਜੋ ਵੀ ਫੈਸਲਾ ਆਵੇਗਾ, ਉਹ ਲਾਗੂ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: Progressive Punjab Investor Summit: ਮੁੱਖ ਮੰਤਰੀ ਨੇ ਦੱਸੀਆਂ ਪੰਜਾਬ ਦੀਆਂ ਖੂਬੀਆਂ, ਉਦਯੋਗਪਤੀਆਂ ਨੂੰ ਨਿਵੇਸ਼ ਦਾ ਸੱਦਾ

ETV Bharat Logo

Copyright © 2025 Ushodaya Enterprises Pvt. Ltd., All Rights Reserved.