ਮਾਨਸਾ: ਕੋਰੋਨਾ ਵਾਇਰਸ ਦੇ ਕਾਰਨ ਸੂਬੇ ਵਿੱਚ ਕਰਫਿਊ ਦੇ ਮੱਦੇਨਜ਼ਰ ਸਭ ਕੁੱਝ ਬੰਦ ਚੱਲ ਰਿਹਾ ਹੈ। ਇਸ ਮੌਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਟੀਮ ਨੇ ਆਪਣੇ ਸੀਨੀਅਰ ਡਾਕਟਰ ਚਿਰੰਜੀ ਲਾਲ ਗਰਗ ਅਤੇ ਉਨ੍ਹਾਂ ਦੀ ਪਤਨੀ ਡਾ.ਅੰਗੂਰੀ ਗੋਇਲ ਦੇ ਵਿਆਹ ਦੀ 50ਵੀਂ ਵਰ੍ਹੇਗੰਢ ਦੀ ਜਿੱਥੇ ਵਧਾਈ ਦਿੱਤੀ, ਉੱਥੇ ਹੀ ਘਰ ਕੇਕ ਲਿਆ ਕੇ ਕੱਟਿਆ।
ਇਸ ਮੌਕੇ ਡਾ.ਨਿਸ਼ਾਨ ਸਿੰਘ ਕੌਲਧਰ ਤੇ ਡਾਕਟਰ ਜਨਕ ਰਾਜ ਗੋਇਲ ਨੇ ਦੱਸਿਆ ਕਿ ਉਨ੍ਹਾਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਮੈਂਬਰ ਡਾਕਟਰ ਚਿਰੰਜੀ ਲਾਲ ਤੇ ਉਨ੍ਹਾਂ ਦੀ ਪਤਨੀ ਡਾ.ਅੰਗੂਰੀ ਗੋਇਲ ਦੀ 50ਵੀਂ ਵਰ੍ਹੇਗੰਢ ਹੈ ਜਿਸ ਤਹਿਤ ਉਨ੍ਹਾਂ ਵੱਲੋਂ ਕਰਫਿਊ ਦੇ ਕਾਰਨ ਸੋਸ਼ਲ ਡਿਸਟੈਂਸ ਦਾ ਖਾਸ ਧਿਆਨ ਰੱਖਦਿਆਂ ਉਨ੍ਹਾਂ ਦੇ ਘਰ ਤੱਕ ਕੇਕ ਪਹੁੰਚਾਇਆ ਹੈ ਤੇ ਉਨ੍ਹਾਂ ਨੂੰ ਵਿਆਹ ਦੀ ਵਰ੍ਹੇਗੰਢ ਦੀ ਵਧਾਈ ਦਿੱਤੀ ਹੈ।
ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਮੈਂਬਰ ਡਾਕਟਰ ਚਿਰੰਜੀ ਲਾਲ ਨੇ ਦੱਸਿਆ ਕਿ ਉਨ੍ਹਾਂ ਦੀ ਅੱਜ ਵਿਆਹ ਦੀ 50ਵੀਂ ਵਰ੍ਹੇਗੰਢ ਹੈ ਜਿਸ 'ਤੇ ਅੱਜ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਉਨ੍ਹਾਂ ਦੇ ਘਰ ਪਹੁੰਚਿਆ ਹੈ ਤੇ ਵਿਆਹ ਦੀ ਵਰ੍ਹੇਗੰਢ ਦੀ ਵਧਾਈ ਦਿੱਤੀ ਹੈ ਜਿਸ ਦੇ ਲਈ ਉਹ ਐਸੋਸੀਏਸ਼ਨ ਦੇ ਬਹੁਤ ਧੰਨਵਾਦੀ ਹਨ।
ਇਹ ਵੀ ਪੜ੍ਹੋ:ਚੰਡੀਗੜ੍ਹ 'ਚ 3 ਮਈ ਤੱਕ ਨਹੀਂ ਖੁੱਲ੍ਹਣਗੀਆਂ ਗੈਰ ਜ਼ਰੂਰੀ ਦੁਕਾਨਾਂ