ਮਾਨਸਾ : ਸਰਦੂਲਗੜ੍ਹ ਵਿਖੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਦੇ ਹੜ੍ਹਾਂ ਦੌਰਾਨ ਹੋਏ ਨੁਕਸਾਨ ਅਤੇ ਗੁਲਾਬੀ ਸੁੰਡੀ, ਗੜਿਆਂ ਕਾਰਨ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਲਈ ਸਰਕਾਰ ਖਿਲਾਫ਼ ਰੋਸ ਧਰਨਾ ਦਿੱਤਾ ਗਿਆ ਹੈ। ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਜਲਦ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਸਰਕਾਰ ਦਾ ਘੇਰਾਓ ਕੀਤਾ ਜਾਵੇਗਾ।
ਕਿਸਾਨਾਂ ਨੂੰ ਨਹੀਂ ਮਿਲਿਆ ਮੁਆਵਜ਼ਾ : ਸਰਦੂਲਗੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਹਾਲੇ ਤੱਕ ਪੂਰਾ ਨਹੀਂ ਕੀਤਾ ਹੈ। ਪੰਜਾਬ ਵਿੱਚ ਪਿਛਲੇ ਦਿਨੀਂ ਹੜ੍ਹਾਂ ਕਾਰਨ ਕਿਸਾਨਾਂ ਦੀਆਂ ਫਸਲਾਂ ਪਾਣੀ ਵਿੱਚ ਰੁੜ੍ਹ ਗਈਆਂ ਹਨ। ਗਰੀਬ ਲੋਕਾਂ ਦੇ ਘਰ ਢਹਿ ਗਏ ਹਨ ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਗਿਰਦਾਵਰੀ ਤੋਂ ਪਹਿਲਾਂ ਮੁਆਵਜਾ ਦਿੱਤਾ ਜਾਵੇਗਾ ਪਰ ਹਾਲੇ ਤੱਕ ਕਿਸੇ ਨੂੰ ਵੀ ਕੋਈ ਮੁਆਵਜਾ ਨਹੀਂ ਦਿੱਤਾ ਗਿਆ ਹੈ।
ਉਹਨਾਂ ਕਿਹਾ ਕਿ ਪਿਛਲੇ ਸਾਲ ਗੜੇਮਾਰੀ ਦੇ ਦੌਰਾਨ ਕਣਕ ਦੀ ਫ਼ਸਲ ਬਰਬਾਦ ਹੋ ਗਈ ਸੀ ਪਰ ਉਸਦਾ ਵੀ ਮੁਆਵਜ਼ਾ ਨਹੀ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਨਰਮੇ ਦੀ ਖ਼ਰਾਬ ਹੋਈ ਫਸਲ ਦਾ ਤੁਰੰਤ ਮੁਆਵਜਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਹੜ੍ਹ ਚੱਲ ਰਿਹਾ ਹੈ ਅਤੇ ਨਿੱਤ ਨਸ਼ਿਆਂ ਦੇ ਨਾਲ ਨੌਜਵਾਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ ਪਰ ਸਰਕਾਰ ਨਸ਼ਿਆਂ ਨੂੰ ਬੰਦ ਕਰਨ ਦੇ ਵਿੱਚ ਵੀ ਖੇਡ ਰਹੀ ਹੈ। ਜੇਕਰ ਕਾਨੂੰਨ ਪ੍ਰਬੰਧ ਦੀ ਗੱਲ ਕੀਤੀ ਜਾਵੇ ਤਾਂ ਸਰਕਾਰ ਅਸਫਲ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਲਾਵਾਰਿਸ ਛੱਡ ਦਿੱਤਾ ਹੈ ਅਤੇ ਕੇਜਰੀਵਾਲ ਨੂੰ ਚਮਕਾਉਣ ਦੇ ਵਿੱਚ ਲੱਗੇ ਹੋਏ ਹਨ।
- ਲੁਧਿਆਣਾ ਵਿੱਚ ਸਿੱਖ ਨੌਜਵਾਨ ਦੀ ਝਗੜੇ ਦੌਰਾਨ ਲੱਥੀ ਪੱਗ, ਪੁਲਿਸ ਨੇ ਦੋ ਪਰਵਾਸੀ ਭਰਾ ਕੀਤੇ ਗ੍ਰਿਫਤਾਰ, ਝਗੜੇ ਦੀਆਂ ਸੀਸੀਟੀਵੀ ਤਸਵੀਰਾਂ ਆਈਆਂ ਸਾਹਮਣੇ
- ਲੁਧਿਆਣਾ ਦੇ ਸਕੂਲ ਦਾ ਲੈਂਟਰ ਡਿੱਗਣ ਕਾਰਨ ਜਾਨ ਗਵਾਉਣ ਵਾਲੀ ਅਧਿਆਪਕਾ ਦਾ ਅੰਤਿਮ ਸਸਕਾਰ, ਠੇਕੇਦਾਰ ਖਿਲਾਫ ਐੱਫਆਈਆਰ ਦਰਜ
- Hit And Run : ਬੁਲੇਟ ਸਵਾਰ ਨੌਜਵਾਨ ਨੂੰ ਟੱਕਰ ਮਾਰ ਫ਼ਰਾਰ ਹੋਇਆ ਵਾਹਨ, ਹਾਦਸੇ 'ਚ ਹਿਮਾਚਲ ਦੇ ਸੁਮਿਤ ਦੀ ਮੌਤ
ਇਸ ਦੌਰਾਨ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਸੰਬੋਧਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਵੱਲੋ ਪੰਜਾਬ ਦੇ ਲੋਕਾਂ ਨਾਲ ਧੋਖਾ ਕਰਕੇ ਸਰਕਾਰ ਬਣਾਈ ਗਈ ਹੈ। ਹੁਣ ਸਾਰੇ ਵਾਦਿਆਂ ਤੋਂ ਮੁੱਕਰ ਚੁੱਕੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਵਿੱਚ ਜੀਰੋ ਬਿਜਲੀ ਦਾ ਬਿੱਲ ਲਿਆਉਣ ਵਾਲੀ ਸਰਕਾਰ ਸਕੂਲਾਂ ਅਤੇ ਸਿਹਤ ਸਿੱਖਿਆ ਨੂੰ ਛੱਡ ਕੇ ਲੋਕਾਂ ਦਾ ਧਿਆਨ ਹੋਰ ਪਾਸੇ ਲਾ ਰਹੀ ਹੈ।