ETV Bharat / state

ਮਾਨਸਾ 'ਚ ਮੰਤਰੀ ਕਾਂਗੜ ਨੇ ਵਿਦਿਆਰਥੀਆਂ ਨੂੰ ਵੰਡੇ ਫੋਨ

ਮਾਨਸਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਵੱਲੋਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ। ਕੈਬਿਨੇਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ਦੀ ਆਪਣੇ ਵੱਲੋਂ ਅਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਵੱਲੋਂ ਪਹਿਲਾਂ ਸਭ ਨੂੰ ਬਹੁਤ ਬਹੁਤ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ 'ਤੇ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਨਾਲ ਕੀਤੇ ਗਏ ਵਾਅਦੇ ਅਨੁਸਾਰ ਹੁਣ ਸਮਾਰਟਫੋਨ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ।

In Mansa, Minister Kangar distributed phones to students
ਮਾਨਸਾ 'ਚ ਮੰਤਰੀ ਕਾਂਗੜ ਨੇ ਵਿਦਿਆਰਥੀਆਂ ਨੂੰ ਵੰਡੇ ਫੋਨ
author img

By

Published : Aug 13, 2020, 4:16 AM IST

ਮਾਨਸਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਦੋਂ ਸੂਬਾ ਪੱਧਰ 'ਤੇ 92 ਕਰੋੜ ਦੀ ਲਾਗਤ ਵਾਲੀ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦਾ ਆਗਾਜ਼ ਕੀਤਾ ਤਾਂ ਪੰਜਾਬ ਨੇ ਡਿਜੀਟਲ ਖੇਤਰ ਵਿੱਚ ਇੱਕ ਹੋਰ ਵੱਡੀ ਪੁਲਾਂਘ ਪੁੱਟੀ। ਮੁੱਖ ਮੰਤਰੀ ਨੇ ਸੰਕੇਤਕ ਰੂਪ ਵਿੱਚ ਬਾਰ੍ਹਵੀਂ ਜਮਾਤ ਦੇ 6 ਵਿਦਿਆਥੀਆਂ ਨੂੰ ਨਿੱਜੀ ਤੌਰ 'ਤੇ ਸਮਾਰਟ ਫੋਨ ਸੌਂਪੇ। ਇਸੇ ਤਰ੍ਹਾਂ ਹੀ ਮਾਨਸਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਵੱਲੋਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ।

ਮਾਨਸਾ 'ਚ ਮੰਤਰੀ ਕਾਂਗੜ ਨੇ ਵਿਦਿਆਰਥੀਆਂ ਨੂੰ ਵੰਡੇ ਫੋਨ

ਕੈਬਿਨੇਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ਦੀ ਆਪਣੇ ਵੱਲੋਂ ਅਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਵੱਲੋਂ ਪਹਿਲਾਂ ਸਭ ਨੂੰ ਬਹੁਤ ਬਹੁਤ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ 'ਤੇ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਨਾਲ ਕੀਤੇ ਗਏ ਵਾਅਦੇ ਅਨੁਸਾਰ ਹੁਣ ਸਮਾਰਟ ਫੋਨ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦੇ ਤਹਿਤ ਉਹ ਅੱਜ ਮਾਨਸਾ ਦੇ ਵਿੱਚ ਵਿਦਿਆਰਥੀਆਂ ਨੂੰ ਮੋਬਾਈਲ ਫ਼ੋਨ ਦੇਣ ਦੇ ਲਈ ਪਹੁੰਚੇ ਨੇ ਤਾਂ ਕਿ ਵਿਦਿਆਰਥੀ ਆਨ-ਲਾਈਨ ਆਪਣੀ ਪੜ੍ਹਾਈ ਕਰ ਸਕਣ ਉਨ੍ਹਾਂ ਕਿਹਾ ਕਿ ਅੱਜ ਪੂਰੇ ਪੰਜਾਬ ਦੇ ਵਿੱਚ ਸਮਾਰਟ ਫੋਨ ਦੇਣ ਦੀ ਸ਼ੁਰੂਆਤ ਹੋਈ ਹੈ ਜਿਸ ਦੇ ਤਹਿਤ ਅੱਜ ਮਾਨਸਾ ਦੇ ਵਿੱਚ ਵੀ ਵਿਦਿਆਰਥੀਆਂ ਨੂੰ ਸਮਾਰਟਫੋਨ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਪਣੇ ਵਾਅਦੇ ਅਨੁਸਾਰ ਅੱਜ ਮਾਨਸਾ ਜ਼ਿਲ੍ਹੇ ਦੇ ਵਿੱਚ 6300 ਦੇ ਕਰੀਬ ਸਮਾਰਟ ਫੋਨ ਵੰਡੇ ਗਏ ਹਨ ਤੇ ਜਿਵੇਂ ਜਿਵੇਂ ਵੀ ਅੱਗੇ ਕੰਮ ਚੱਲਦਾ ਰਹੇਗਾ ਤੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬੇਸ਼ੱਕ ਸਾਰੇ ਹੀ ਨੌਜਵਾਨਾਂ ਨੂੰ ਮੋਬਾਈਲ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਅੱਜ ਕੋਰੋਨਾ ਮਹਾਂਮਾਰੀ ਦੇ ਦੌਰਾਨ ਸਕੂਲ ਬੰਦ ਹੋਣ ਕਰਕੇ ਸਕੂਲੀ ਵਿਦਿਆਰਥੀਆਂ ਨੂੰ ਸਮਾਰਟਫੋਨ ਦੀ ਜ਼ਿਆਦਾ ਜ਼ਰੂਰਤ ਸੀ ਜਿਸ ਦੇ ਲਈ ਅੱਜ ਸਰਕਾਰ ਵੱਲੋਂ ਬੱਚਿਆਂ ਨੂੰ ਸਮਾਰਟਫੋਨ ਦਿੱਤੇ ਗਏ ਹਨ।

ਕੈਬਿਨੇਟ ਮੰਤਰੀ ਗੁਰਪ੍ਰੀਤ ਕਾਂਗੜ ਵੱਲੋਂ ਆਪਣੇ ਜਵਾਈ ਦੇ ਲਈ ਸਰਕਾਰ ਤੋਂ ਨੌਕਰੀ ਦੀ ਮੰਗ ਕਰਨ ਤੇ ਪੁੱਛੇ ਗਏ ਸਵਾਲ ਦੇ ਵਿੱਚ ਉਨ੍ਹਾਂ ਕਿਹਾ ਕਿ ਦੇਖੋ ਇਹ ਸੰਯੋਗ ਸੀ ਕਿ ਮੇਰੀ ਬੇਟੀ ਦੇ ਨਾਲ ਉਨ੍ਹਾਂ ਦੀ ਸ਼ਾਦੀ ਹੋਈ ਹੈ ਪਰ ਉਨ੍ਹਾਂ ਦੇ ਪਿਤਾ ਦੀ ਨੌਕਰੀ ਦੌਰਾਨ ਮੌਤ ਹੋ ਗਈ ਸੀ ਤੇ ਜਿਸ ਦੇ ਲਈ ਸਰਕਾਰ ਤੋਂ ਉਨ੍ਹਾਂ ਨੌਕਰੀ ਦੀ ਮੰਗ ਕੀਤੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.