ETV Bharat / state

ਪੱਲੇਦਾਰ ਨੇ ਕੇਂਦਰ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਸੜਕਾਂ 'ਤੇ ਉਤਰਨ ਦੀ ਦਿੱਤੀ ਚਿਤਾਵਨੀ - ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ

ਕੇਂਦਰ ਸਰਕਾਰ ਨੇ ਮੰਡੀਆਂ ਵਿੱਚ ਫਸਲ ਦੀ ਹੁਣ ਸਿੱਧੀ ਸਪੈਸ਼ਲ ਭਰਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਸ ਫੈਸਲੇ ਨਾਲ ਪੱਲੇਦਾਰ ਯੂਨੀਅਨ ਨੂੰ ਸਿੱਧੀ ਮਾਰ ਪੈ ਰਹੀ ਹੈ। ਮਾਨਸਾ ਵਿੱਚ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਨੇ ਡੀਐੱਫਸੀ ਦਫਤਰ ਦਾ ਘਿਰਾਓ ਕਰਦਿਆਂ ਚਿਤਾਵਨੀ ਦਿੱਤੀ ਕਿ ਉਹ ਮੰਡੀਆਂ ਵਿੱਚੋਂ ਸਪੈਸ਼ਲ ਭਰਾਈ ਨਹੀਂ ਹੋਣ ਦੇਣਗੇ। ਇਸ ਫੈਸਲੇ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ।

In Mansa the Palledars protested against the central government
ਪੱਲੇਦਾਰ ਨੇ ਕੇਂਦਰ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਸੜਕਾਂ 'ਤੇ ਉਤਰ ਕੇ ਵਿਰੋਧ ਕਰਨ ਦੀ ਦਿੱਤੀ ਚਿਤਾਵਨੀ
author img

By

Published : Apr 13, 2023, 10:20 PM IST

ਪੱਲੇਦਾਰ ਨੇ ਕੇਂਦਰ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਸੜਕਾਂ 'ਤੇ ਉਤਰ ਕੇ ਵਿਰੋਧ ਕਰਨ ਦੀ ਦਿੱਤੀ ਚਿਤਾਵਨੀ

ਮਾਨਸਾ: ਕੇਂਦਰ ਸਰਕਾਰ ਵੱਲੋਂ ਮੰਡੀਆਂ ਦੇ ਵਿੱਚੋਂ ਇਸ ਬਾਰ ਸਿੱਧੀ ਸਪੈਸ਼ਲ ਫਸਲ ਭਰਨ ਦੇ ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ਤੋਂ ਬਾਅਦ ਅੱਜ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਵੱਲੋਂ ਜ਼ਿਲਾ ਫੂਡ ਸਪਲਾਈ ਅਫ਼ਸਰ ਦੇ ਦਫ਼ਤਰ ਬਾਹਰ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਮਜ਼ਦੂਰਾਂ ਦੇ ਨਾਲ ਸ਼ਰੇਆਮ ਧੱਕਾ ਕਰ ਰਹੀ ਹੈ ਜਿਸ ਦਾ ਆਉਣ ਵਾਲੇ ਦਿਨਾਂ ਦੇ ਵਿੱਚ ਵਿਰੋਧ ਜਾਰੀ ਰਹੇਗਾ। ਕੇਂਦਰ ਵੱਲੋਂ ਜਾਰੀ ਕੀਤੇ ਗਏ ਮਜ਼ਦੂਰ ਵਿਰੋਧੀ ਫਰਮਾਨ ਨੂੰ ਤੁਰੰਤ ਵਾਪਸ ਲੈਣ ਦੀ ਪ੍ਰਦਰਸ਼ਨਕਾਰੀਆਂ ਵੱਲੋਂ ਮੰਗ ਕੀਤੀ ਗਈ ਹੈ।

ਮਾਰੂ ਫੈਸਲੇ ਨਾਲ ਮਜ਼ਦੂਰਾਂ ਦੇ ਚੁੱਲ੍ਹੇ ਠੰਡੇ ਹੋ ਜਾਣਗੇ: ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਵੱਲੋਂ ਜ਼ਿਲਾ ਫੂਡ ਸਪਲਾਈ ਅਫ਼ਸਰ ਨੂੰ ਮੰਗ ਪੱਤਰ ਦੇ ਕੇ ਕੇਂਦਰ ਸਰਕਾਰ ਦੇ ਖਿਲਾਫ ਆਪਣਾ ਰੋਸ ਜ਼ਾਹਿਰ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹੁਣ ਮੰਡੀਆਂ ਵਿੱਚੋਂ ਹੀ ਸਿੱਧੀ ਸਪੈਸ਼ਲ ਫਸਲ ਭਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ ਜਿਸ ਨਾਲ ਮਜ਼ਦੂਰਾਂ ਦੇ ਚੁੱਲ੍ਹੇ ਠੰਡੇ ਹੋ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਮਜ਼ਦੂਰਾਂ ਦੇ ਨਾਲ ਦੋਹਰੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਆੜ੍ਹਤੀਆਂ ਦਾ ਮਾਲ ਵੀ ਪੱਲੇਦਾਰਾਂ ਦੁਆਰਾ ਭਰਿਆ ਜਾਂਦਾ ਸੀ ਪਰ ਸਰਕਾਰ ਨੇ ਇਹ ਕੰਮ ਵੀ ਖੋਹ ਕੇ ਹੁਣ ਸਿੱਧਾ ਆੜ੍ਹਤੀਆਂ ਨੂੰ ਦੇ ਦਿੱਤਾ ਹੈ।

ਸਿੱਧੀ ਸਪੈਸ਼ਲ ਭਰਾਈ ਕਰਨ ਦਾ ਹੁਕਮ ਦਿੱਤਾ: ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਮੰਡੀਆਂ ਵਿੱਚ ਸਿੱਧੀ ਸਪੈਸ਼ਲ ਭਰਾਈ ਕਰਨ ਦਾ ਹੁਕਮ ਦਿੱਤਾ ਹੈ। ਇਸ ਫੈਸਲੇ ਨਾਲ ਉਹ ਮਜ਼ਦੂਰਾਂ ਦੇ ਹੱਥਾਂ ਵਿੱਚੋਂ ਰੋਟੀ ਖੋਹਣ ਜਾ ਰਹੀ ਹੈ। ਉਨ੍ਹਾਂ ਕਿਹਾ ਸਰਕਾਰ ਮੰਡੀਆਂ ਵਿੱਚੋਂ ਸਿੱਧੀ ਲੋਡਿੰਗ ਕਰਨ ਦਾ ਫਰਮਾਨ ਜਾਰੀ ਕਰ ਰਹੀ ਹੈ ਜਿਸ ਨਾਲ ਮਜ਼ਦੂਰਾਂ ਉੱਤੇ ਦੋਹਰੀ ਮਾਰ ਪਵੇਗੀ। ਉਨ੍ਹਾਂ ਕਿਹਾ ਕਿ ਇਸ ਦੋਹਰੀ ਮਾਰ ਦੇ ਚੱਲਦਿਆਂ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦੇ ਨਾਂਅ ਉਨ੍ਹਾਂ ਵੱਲੋਂ ਮੰਗ ਪੱਤਰ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਆਪਣੇ ਫਰਮਾਨ ਨੂੰ ਵਾਪਿਸ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿਚ ਕੇਂਦਰ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਮਜ਼ਦੂਰ ਅੰਦੋਲਨ ਸ਼ੁਰੂ ਕਰਨਗੇ। ਮਜ਼ਦੂਰਾਂ ਨੇ ਇਹ ਵੀ ਜਿਕਰ ਕੀਤਾ ਕਿ ਬੀਤੇ ਦਿਨੀ ਵੀ ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਆਪਣਾ ਚਿਹਰਾ ਪੇਸ਼ ਕਰਦਿਆਂ ਕਣਕ ਦੀ ਖਰੀਦ ਦੌਰਾਨ ਮਿਲਦੀ ਐੱਮਐੱਸਪੀ ਵਿੱਚੋਂ 31 ਰੁਪਏ ਕਟੌਤੀ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਸੀ ਪਰ ਜਿਸ ਨੂੰ ਕਿਸਾਨਾਂ ਵੱਲੋਂ ਆਵਾਜ਼ ਬੁਲੰਦ ਕੀਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਭਰਨ ਦੀ ਗੱਲ ਕਹੀ।

ਇਹ ਵੀ ਪੜ੍ਹੋ: Wheat Procurement: ਇਨ੍ਹਾਂ ਸੂਬਿਆਂ ਦੇ ਕਿਸਾਨਾਂ ਨੂੰ ਸਰਕਾਰ ਨੇ ਦਿੱਤੀ ਰਾਹਤ, ਕਣਕ ਦੀ ਖਰੀਦ ਲਈ ਕੁਆਇਲੀਟੀ ਨਿਯਮਾਂ 'ਚ ਮਿਲੀ ਛੋਟ

ETV Bharat Logo

Copyright © 2025 Ushodaya Enterprises Pvt. Ltd., All Rights Reserved.