ਮਾਨਸਾ: ਦੇਸ਼ ਭਰ ’ਚ ਲਗਾਤਾਰ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਧ ਰਹੀਆਂ ਹਨ। ਜਿਸ ਦੇ ਚੱਲਦੇ ਜ਼ਿਲ੍ਹੇ ’ਚ ਯੂਥ ਕਾਂਗਰਸ ਵੱਲੋਂ ਬੱਸ ਸਟੈਂਡ ਚੌਂਕ ਤੋਂ ਬਾਰਾਂ ਹੱਟਾਂ ਚੌਂਕ ਤੱਕ ਰੋਸ ਮਾਰਚ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਨਾਲ ਹੀ ਕੇਂਦਰ ਦੀ ਮੋਦੀ ਸਰਕਾਰ ਦੀ ਅਰਥੀ ਵੀ ਫੂਕੀ।
ਯੂਥ ਕਾਂਗਰਸ ਨੇ ਕੀਤਾ ਪ੍ਰਦਹਸ਼ਨ
ਇਸ ਮੌਕੇ ਪ੍ਰਦਰਸ਼ਨ ਕਰ ਰਹੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਚੁਸਪਿੰਦਰਵੀਰ ਸਿੰਘ ਭੁਪਾਲ ਨੇ ਕਿਹਾ ਕਿ ਦੇਸ਼ ਭਰ ਦੇ ਵਿੱਚ ਕੇਂਦਰ ਦੀ ਮੋਦੀ ਸਰਕਾਰ ਨੇ ਮਹਿੰਗਾਈ ਐਨੀ ਜ਼ਿਆਦਾ ਵਧਾ ਦਿੱਤੀ ਹੈ ਕਿ ਹਰ ਇੱਕ ਵਿਅਕਤੀ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਯੂਥ ਕਾਂਗਰਸ ਵੱਲੋਂ ਪੈਟਰੋਲ ਡੀਜ਼ਲ ਤੇ ਰਸੋਈ ਗੈਸ ਦੀਆਂ ਵਧ ਰਹੀਆਂ ਕੀਮਤਾਂ ਦੇ ਖਿਲਾਫ ਮਾਨਸਾ ਸ਼ਹਿਰ ਦੇ ਵਿੱਚ ਰੋਸ ਮਾਰਚ ਕਰਕੇ ਕੇਂਦਰ ਦੀ ਮੋਦੀ ਸਰਕਾਰ ਦੀ ਅਰਥੀ ਫੂਕੀ ਗਈ ਹੈ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਵੱਲੋਂ ਲਗਾਤਾਰ ਲੋਕਾਂ ਦੇ ਹਿੱਤ ਵਿਚ ਆਵਾਜ਼ ਬੁਲੰਦ ਕਰਨ ਦੇ ਲਈ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
'ਕੇਂਦਰ ਸਰਕਾਰ ਨੇ ਹਰ ਵਰਗ ਨਾਲ ਕੀਤਾ ਧੋਖਾ'
ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਕੇ ਕਿਸਾਨ ਮਜ਼ਦੂਰ ਅਤੇ ਵਪਾਰੀ ਵਰਗ ਦੇ ਨਾਲ ਵੱਡਾ ਧੋਖਾ ਕੀਤਾ ਹੈ। ਜਿਸ ਕਾਰਨ ਕਿਸਾਨ ਦਿੱਲੀ ਦੀਆਂ ਸੜਕਾਂ ’ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਚੰਗੇ ਦਿਨ ਲੈ ਕੇ ਆਉਣ ਦਾ ਵਾਅਦਾ ਕੀਤਾ ਸੀ ਪਰ ਦੇਸ਼ ਦੇ ਵਿਚ ਦਿਨੋ ਦਿਨ ਮਹਿੰਗਾਈ ਵਧ ਰਹੀ ਹੈ ਜਿਸ ਨੂੰ ਲੈ ਕੇ ਯੂਥ ਕਾਂਗਰਸ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਇਹ ਵੀ ਪੜੋ: Police Action: ਕੋਵਿਡ ਨਿਯਮਾਂ ਦੀਆਂ ਧੱਜੀਆਂ ਉਡਾਉਣ 'ਤੇ ਅਕਾਲੀ ਅਤੇ 'ਆਪ' ਆਗੂਆਂ ਖਿਲਾਫ਼ ਮਾਮਲੇ ਦਰਜ