ਮਾਨਸਾ: ਜਿੱਥੇ ਪੂਰਾ ਦੇਸ਼ ਕੋਰੋਨਾ ਮਹਾਂਮਾਰੀ ਨਾਲ ਜੂਝ ਰਿਹਾ ਹੈ ਉਥੇ ਹੀ ਸੇਵਾ ਕਰਨ ਵਾਲੇ ਲੋਕ ਵੀ ਵੱਖ ਵੱਖ ਸੇਵਾਵਾਂ ਦੇ ਤਹਿਤ ਅੱਗੇ ਆ ਰਹੇ ਹਨ।ਇਸੇ ਤਰ੍ਹਾਂ ਦੀ ਸ਼ੁਰੂਆਤ ਹੀ ਸਰਦੂਲਗੜ੍ਹ ਸ਼ਹਿਰ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਮੋਫਰ ਨੇ ਕੀਤੀ ।
ਚੇਅਰਮੈਨ ਬਿਕਰਮ ਮੋਫਰ ਨੇ ਸ਼ਹਿਰ ਸਰਦੂਲਗੜ੍ਹ ਵਿੱਚ ਸੈਨੇਟਾਈਜ਼ਰ ਦੇ ਛਿੜਕਾਅ ਦੀ ਸ਼ੁਰੂਆਤ ਕੀਤੀ। ਇਸ ਮੌਕੇ ਮੋਫਰ ਨੇ ਦੱਸਿਆ ਕਿ ਉਹ 2 ਮਸ਼ੀਨਾਂ ਰਾਹੀਂ ਸ਼ਹਿਰ ਸਰਦੂਲਗੜ੍ਹ ਵਿੱਚ ਸੈਨੇਟਾਈਜ਼ਰ ਦਾ ਛਿੜਕਾਅ ਕੀਤਾ ਜਾਵੇਗਾ ਜੋ ਕਿ ਸ਼ਹਿਰ ਦੀ ਹਰ ਗਲੀ, ਮੁਹੱਲੇ ਅਤੇ ਸੜਕਾਂ ਉਪਰ ਸੈਨੇਟਾਈਜ਼ਰ ਕਰਨਗੀਆਂ।
ਉਨ੍ਹਾਂ ਨੇ ਕਿਹਾ ਕਿ ਹਲਕਾ ਸਰਦੂਲਗੜ੍ਹ ਦੇ ਲੋਕਾਂ ਨੂੰ ਕੋਰੋਨਾ ਮਾਹਾਂਮਾਰੀ ਤੋਂ ਬਚਾਉਣ ਲਈ ਅਸੀਂ ਪੂਰੀ ਤਰ੍ਹਾਂ ਨਾਲ ਕੋਸ਼ਿਸ਼ ਕਰ ਰਹੇ ਹਾਂ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਹਲਕੇ ਵਿਚੋਂ ਖਤਮ ਕੀਤਾ ਜਾਵੇ।
ਇਸ ਮੌਕੇ ਮੋਫਰ ਨੇ ਲੋਕਾਂ ਨੂੰ ਸਰਕਾਰ, ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦਾ ਸਾਥ ਦੇਣ ਦੀ ਵੀ ਅਪੀਲ ਕੀਤੀ ।
ਇਹ ਵੀ ਪੜ੍ਹੋ: ਗਿੱਦੜਬਾਹਾ ਦੇ ਪਿੰਡ ਭੂੰਦੜ ’ਚ ਹੋਇਆ ਕੋਰੋਨਾ ਬਲਾਸਟ, 178 ਮਾਮਲਿਆਂ ਦੀ ਪੁਸ਼ਟੀ