ਮਾਨਸਾ:ਕੋਰੋਨਾ ਦੀ ਮਹਾਮਾਰੀ ਦਾ ਪ੍ਰਕੋਪ ਲਗਾਤਾਰ ਜਾਰੀ ਹੈ ਅਤੇ ਪਿੰਡਾਂ ਦੇ ਵਿਚ ਵੀ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਮਾਨਸਾ ਜ਼ਿਲ੍ਹੇ ਦੇ ਪਿੰਡ ਖਿਆਲਾ ਵਿਖੇ ਈ ਟੀ ਵੀ ਭਾਰਤ ਦੀ ਟੀਮ ਵੱਲੋਂ ਕੋਰੋਨਾ ਦੀ ਮਹਾਮਾਰੀ ਸਬੰਧੀ ਪੰਚਾਇਤ ਦੇ ਨਾਲ ਗੱਲਬਾਤ ਕੀਤੀ ਗਈ ਅਤੇ ਪੰਚਾਇਤ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿਚ ਲੋਕਾਂ ਨੂੰ ਕੋਰੋਨਾ ਦੀ ਮਹਾਮਾਰੀ ਤੋਂ ਬਚਣ ਦੇ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸੈਂਪਲ ਤੇ ਵੈਕਸੀਨ ਲਗਵਾਉਣ ਦੇ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ ।
ਸਰਪੰਚ ਗੁਰਚਰਨ ਸਿੰਘ ਅਤੇ ਪੰਚ ਗੁਰਜੰਟ ਸਿੰਘ ਨੇ ਦੱਸਿਆ ਕਿ ਪਿੰਡ ਖਿਆਲਾਂ ਦੇ ਵਿਚ ਪੰਚਾਇਤ ਵੱਲੋਂ ਕੋਰੋਨਾ ਦੀ ਮਹਾਮਾਰੀ ਤੋਂ ਬਚਣ ਦੇ ਲਈ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਸੈਂਪਲ ਅਤੇ ਵੈਕਸੀਨੇਸ਼ਨ ਪਿੰਡ ਦੀ ਡਿਸਪੈਂਸਰੀ ਵਿੱਚ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦੇ ਵਿਚ 32 ਕੋਰੋਨਾ ਦੇ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਸਨ ਅਤੇ ਹੁਣ ਤੱਕ ਪਿੰਡ ਵਿੱਚ 2 ਮੌਤਾਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਪਿੰਡ ਦੇ ਵਿਚ ਬਾਹਰੋਂ ਆਉਣ ਵਾਲੇ ਲੋਕਾਂ ‘ਤੇ ਪਾਬੰਦੀ ਹੈ ਅਤੇ ਪਿੰਡ ਦੇ ਬਾਹਰੀ ਰਸਤਿਆਂ ਤੇ ਨਾਕਾਬੰਦੀ ਕੀਤੀ ਗਈ ਹੋਈ ਹੈ ਜਿੱਥੇ ਪੁਲਿਸ ਮੁਲਾਜ਼ਮ ਅਤੇ ਪਿੰਡ ਦੇ ਲੋਕ ਮੌਜੂਦ ਰਹਿੰਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਵੇਰੇ ਸ਼ਾਮ ਪੈਰਾ ਵੀ ਲਗਾਇਆ ਜਾ ਰਿਹਾ ਹੈ ।ਸਰਪੰਚ ਨੇ ਦੱਸਿਆ ਕਿ ਪਾਜ਼ੀਟਿਵ ਆਏ ਮਰੀਜ਼ਾਂ ਨੂੰ ਘਰਾਂ ਦੇ ਵਿੱਚ ਹੀ ਆਈਸੋਲੇਟ ਕੀਤਾ ਗਿਆ ਹੈ ਅਤੇ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਫਤਿਹ ਕਿੱਟਾਂ ਵੀ ਮਰੀਜ਼ਾਂ ਨੂੰ ਘਰਾਂ ਦੇ ਵਿੱਚ ਹੀ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ।
ਇਹ ਵੀ ਪੜੋ:ਵੈਕਸੀਨ ਲਈ ਪੰਜਾਬ ਨੂੰ ਕੇਂਦਰ ਅੱਗੇ ਹੀ ਕਰਨੇ ਪੈਣਗੇ ਤਰਲੇ !