ਮਾਨਸਾ: ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਨਾ ਕਰਨ ਦੇ ਰੋਸ ਵਜੋਂ ਮਾਨਸਾ ਵਿਖੇ ਦੀ ਸਹਿਕਾਰੀ ਕੋਆਪਰੇਟਿਵ ਬੈਂਕ ਦੀਆਂ ਬਰਾਂਚਾਂ ਦੇ ਕਰਮਚਾਰੀਆਂ ਵੱਲੋਂ ਅਣਮਿਥੇ ਸਮੇਂ ਲਈ ਹੜਤਾਲ ਕਰਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।
ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨ੍ਹਾਂ ਦੇ ਵਿੱਚ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।
ਦਿ ਸਹਿਕਾਰੀ ਕੋਆਪ੍ਰੇਟਿਵ ਬੈਂਕ ਦੀਆਂ ਬ੍ਰਾਂਚਾਂ ਦੇ ਸਮੂਹ ਕਰਮਚਾਰੀਆਂ ਵਲੋਂ ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਦੇ ਲਈ ਅਣਮਿੱਥੇ ਸਮੇਂ ਦੀ ਹੜਤਾਲ ਕਰਕੇ ਮਾਨਸਾ ਦੀ ਮੇਨ ਬ੍ਰਾਂਚ ਦੇ ਸਾਹਮਣੇ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ।
ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਹੈਪੀ ਸਿੰਘ ਅਤੇ ਗੀਤਿਕਾ ਗਾਂਧੀ ਨੇ ਦੱਸਿਆ ਕਿ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਬਾਕੀ ਬੈਂਕਾਂ ਦੇ ਕਰਮਚਾਰੀਆਂ ਤੇ ਲਾਗੂ ਕਰ ਦਿੱਤੀ ਹੈ ਪਰ ਦੀ ਸਹਿਕਾਰੀ ਕੋਆਪਰੇਟਿਵ ਬੈਂਕਾਂ ਨੂੰ ਘਾਟੇ ਦਾ ਸੌਦਾ ਦੱਸ ਕੇ ਇਨ੍ਹਾਂ ਕਰਮਚਾਰੀਆਂ ਦੀ ਰਿਪੋਰਟ ਲਾਗੂ ਨਹੀਂ ਕੀਤੀ ਗਈ।
ਇਸ ਦੇ ਰੋਸ ਵਜੋਂ ਅੱਜ 20 ਬਰਾਂਚਾਂ ਦੇ ਕਰਮਚਾਰੀਆਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਕਰਕੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਨੂੰ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਦੂਸਰੇ ਕੋਆਪਰੇਟਿਵ ਬੈਂਕਾਂ ਦੇ ਕਰਮਚਾਰੀਆਂ ਤੇ ਸੀਮਾ ਕਿ ਪੇ ਕਮਿਸ਼ਨ ਲਾਗੂ ਕੀਤਾ ਹੈ ਤਾਂ ਫਿਰ ਇਨ੍ਹਾਂ ਨਾਲ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਯੂਪੀ ਵਿੱਚ ਦਲਿਤ ਵਿਦਿਆਰਥੀ ਦੀ ਕੁੱਟਮਾਰ, ਪੈਰ ਚੱਟਣ ਲਈ ਕੀਤਾ ਮਜ਼ਬੂਰ