ETV Bharat / state

ਕੋਰੋਨਾ ਮਰੀਜ਼ਾਂ ਲਈ 9 ਪ੍ਰਾਈਵੇਟ ਹਸਪਤਾਲਾਂ ਵੱਲੋਂ ਕੀਤੀ ਪਹਿਲਕਦਮੀ - ਪ੍ਰਸ਼ਾਸਨ ਵੱਲੋਂ ਸਾਰੀਆਂ ਸਹੂਲਤਾਂ

9 ਪ੍ਰਾਈਵੇਟ ਹਸਪਤਾਲਾਂ ਵੱਲੋਂ ਕੋਰੋਨਾ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ। ਇਸ ਸਬੰਧ ’ਚ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਪ੍ਰਸ਼ਾਸਨ ਨੂੰ ਉਨ੍ਹਾਂ ਨੇ ਆਪਣੀ ਸਮੱਸਿਆਵਾਂ ਦੱਸ ਦਿੱਤੀਆਂ ਹਨ ਅਤੇ ਪ੍ਰਸ਼ਾਸਨ ਵੱਲੋਂ ਸਾਰੀਆਂ ਸਹੂਲਤਾਂ ਦੇਣ ਦਾ ਭਰੋਸਾ ਦਿੱਤਾ ਗਿਆ ਹੈ

ਕੋਰੋਨਾ ਮਰੀਜ਼ਾਂ ਲਈ 9 ਪ੍ਰਾਈਵੇਟ ਹਸਪਤਾਲਾਂ ਵੱਲੋਂ ਕੀਤੀ ਪਹਿਲਕਦਮੀ

author img

By

Published : May 8, 2021, 4:38 PM IST

ਮਾਨਸਾ: ਕੋਰੋਨਾ ਦੇ ਵਧ ਰਹੇ ਕਹਿਰ ਦੇ ਕਾਰਨ ਜ਼ਿਲ੍ਹੇ ਦੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਦੇ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਇਹ ਫੈਸਲਾ ਲਿਆ ਗਿਆ ਕਿ 9 ਪ੍ਰਾਈਵੇਟ ਹਸਪਤਾਲਾਂ ਚ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ। ਜਿਸ ਤੋਂ ਬਾਅਦ ਸਿਹਤ ਵਿਭਾਗ ਦੀ ਟੀਮ ਵੱਲੋਂ ਇਨ੍ਹਾਂ ਹਸਪਤਾਲਾਂ ਦੀ ਇੰਸਪੈਕਸ਼ਨ ਵੀ ਸ਼ੁਰੂ ਕਰ ਦਿੱਤੀ।

ਕੋਰੋਨਾ ਮਰੀਜ਼ਾਂ ਲਈ 9 ਪ੍ਰਾਈਵੇਟ ਹਸਪਤਾਲਾਂ ਵੱਲੋਂ ਕੀਤੀ ਪਹਿਲਕਦਮੀ

ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਪ੍ਰਸ਼ਾਸਨ ਨਾਲ ਮੀਟਿੰਗ ਤੋਂ ਬਾਅਦ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਦੱਸੀਆਂ ਸੀ ਪਰ ਪ੍ਰਸ਼ਾਸਨ ਨੇ ਇਨ੍ਹਾਂ ਸਾਰੀਆਂ ਸਮੱਸਿਆਵਾਂ ਦਾ ਮਿਲ ਜੁਲ ਕੇ ਹੱਲ ਕਰਨ ਦੇ ਲਈ ਭਰੋਸਾ ਦਿੱਤਾ ਹੈ ਤਾਂ ਕਿ ਅਸੀਂ ਕੋਰੋਨਾ ਦੀ ਲੜੀ ਨੂੰ ਤੋੜ ਸਕੀਏ। ਜਿਸ ਤੋਂ ਬਾਅਦ ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਸਾਰੀਆਂ ਸਹੂਲਤਾਂ ਦੇਣ ਦਾ ਭਰੋਸਾ ਦਿੱਤਾ ਗਿਆ ਹੈ ਜਿਸ ਤੋਂ ਬਾਅਦ 9 ਹਸਪਤਾਲਾਂ ਵਿੱਚ ਆਈਸੋਲੇਸ਼ਨ ਵਾਰਡ ਬਣਾਉਣ ਲਈ ਸਹਿਮਤੀ ਦਿੱਤੀ ਗਈ ਹੈ।

ਇਸ ਸਬੰਧ ’ਚ ਸਿਵਲ ਹਸਪਤਾਲ ਦੇ ਕਾਰਜਕਾਰੀ ਐਸਐਮਓ ਡਾਕਟਰ ਸੂਸ਼ਾਕ ਸੂਦ ਨੇ ਕਿਹਾ ਸਿਵਲ ਹਸਪਤਾਲ ਵਿੱਚ ਆਕਸੀਜਨ ਉਪਲੱਬਧ ਹੈ ਅਤੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਕਰਨ ਲਈ ਕੀਤੀ ਗਈ ਪਹਿਲਕਦਮੀ ਸ਼ਲਾਘਾਯੋਗ ਹੈ।

ਇਹ ਵੀ ਪੜੋ: ਆਕਸੀਜਨ ਆਲਟਮੈਂਟ ਪਾਲਿਸੀ 'ਤੇ ਹਾਈਕਰੋਟ ਨੇ ਕੇਂਦਰ ਸਰਕਾਰ ਨੂੰ ਲਗਾਈ ਫਟਕਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.