ਮਾਨਸਾ:ਵਾਤਾਵਰਣ ਦਿਵਸ(Environment Day) ਮੌਕੇ ਮਾਨਸਾ ਦੇ ਐਸਐਸਪੀ ਸੁਰਿੰਦਰ ਲਾਂਬਾ ਵੱਲੋਂ ਪੁਲਿਸ ਲਾਈਨ ਵਿਚ ਪੰਜ ਸੌ ਫਲਦਾਰ , ਛਾਂ ਦਾਰ ਅਤੇ ਫੁੱਲਾਂ ਵਾਲੇ ਬੂਟੇ ਲਗਾਏ ਗਏ।ਇਸ ਮੌਕੇ ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਪੰਦਰਵਾੜਾ ਮਨਾਇਆ ਜਾਇਆ ਕਰੇਗਾ ਜਿਸ ਵਿੱਚ ਪੰਜ ਹਜ਼ਾਰ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਇਸ ਮੁਹਿੰਮ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਵਾਤਾਵਰਨ (Environment)ਨੂੰ ਬਚਾਉਣ ਦੀ ਮੁੱਖ ਜ਼ਰੂਰਤ ਹੈ ਕਿਉਂਕਿ ਕੋਰੋਨਾ ਦੇ ਮਰੀਜ਼ਾਂ ਲਈ ਆਕਸੀਜਨ ਦੀ ਘਾਟ ਪਾਈ ਗਈ ਹੈ ਅਤੇ ਹੁਣ ਮਨੁੱਖ ਨੂੰ ਅਹਿਸਾਸ ਹੋਇਆ ਹੈ ਕਿ ਪੌਦੇ ਲਗਾਉਣੇ ਬਹੁਤ ਜ਼ਰੂਰੀ ਹਨ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਹਰ ਵਿਅਕਤੀ ਪੌਦੇ ਲਗਾਉਣੇ ਚਾਹੀਦੇ ਹਨ ਤਾਂ ਕਿ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਬਣਦਾ ਯੋਗਦਾਨ ਪਾ ਸਕੀਏ।
ਦੱਸਦੇਈਏ ਕਿ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਦੇ ਲਈ ਪੌਦੇ ਲਗਾਉਣੇ ਬਹੁਤ ਜ਼ਰੂਰੀ ਹੈ।ਵਾਤਾਵਰਨ ਦਿਵਸ ਮੌਕੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਪੌਦੇ ਲਗਾਏ ਗਏ ਹਨ ਤਾਂ ਕਿ ਵਾਤਾਵਰਨ ਸ਼ੁੱਧ ਕਰ ਸਕੀਏ।