ਮਾਨਸਾ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ 26-27 ਨਵੰਬਰ ਨੂੰ ਦਿੱਲੀ ਵੱਲ ਕੂਚ ਕਰ ਰਹੀਆਂ ਹਨ। ਜਿਸ ਸੰਬੰਧਤ ਕਿਸਾਨ ਜਥੇਬੰਦੀਆਂ ਪਿੰਡ 'ਚੋਂ ਰਾਸ਼ਨ ਇੱਕਠੀਆਂ ਕਰ ਰਹੀਆਂ ਹਨ। ਦੱਸ ਦਈਏ ਕਿ ਮੋਦੀ ਸਰਕਾਰ ਦੇ ਪਾਸ ਕੀਤੇ ਕਾਨੂੰਨਾਂ ਦੇ ਵਿਰੋਧ 'ਚ ਵਿੱਢੇ ਕਿਸਾਨ ਹੁਣ ਦਿੱਲੀ ਦਾ ਘਿਰਾਓ ਕਰਨਗੇ।
ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਵਾਪਿਸ ਪਰਤਾਗੇ
ਕਿਸਾਨਾਂ ਦਾ ਕਹਿਣਾ ਸੀ ਕਿ ਉਹ ਰਾਸ਼ਨ ਇੱਕਠਾ ਕਰ ਰਹੇ ਹਨ ਤਾਂ ਜੋ ਦਿੱਲੀ 'ਚ ਧਰਨਾ ਦੇ ਰਹੇ ਕਿਸਾਨਾਂ ਨੂੰ ਖਾਣ ਪੀਣ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਜੱਦ ਤੱਕ ਕੇਂਦਰ ਸਰਕਾਰ ਇਹ ਕਾਨੂੰਨ ਵਾਪਿਸ ਨਹੀਂ ਲੈ ਲੈਂਦੀ ਇਹ ਸੰਘਰਸ਼ ਜਾਰੀ ਰਹੇਗਾ। ਕਿਸਾਨ ਦਿੱਲੀ ਹੀ ਡੱਟੇ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਪਿੰਡ ਵਾਲੇ ਉਨ੍ਹਾਂ ਬੜੇ ਚਾਅ ਨਾਲ ਰਾਸ਼ਨ ਦੇ ਰਹੇ ਹਨ।
ਦਿੱਲੀ ਵੱਲ ਕੂਚ
ਕਿਸਾਨ ਜਥੇਬੰਦੀਆਂ 26-27 ਨਵੰਬਰ ਨੂੰ ਦਿੱਲੀ ਨੂੰ ਕੂਚ ਕਰਨਗੀਆਂ ਤੇ ਦਿੱਲੀ ਦਾ ਚਹੁੰ ਪਾਸਿਓਂ ਘਿਰਾਓ ਕਰਨਗੀਆਂ। ਕਿਸਾਨਾਂ ਦਾ ਕਹਿਣਾ ਸੀ ਕਿ ਉਹ ਕੇਂਦਰ ਨਾਲ ਆਰ ਪਾਰ ਦੀ ਲੜਾਈ ਲਈ ਤਿਆਰ ਹਨ।