ਮਾਨਸਾ: ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਵੱਲੋਂ ਔਰਤਾਂ ਦਾ ਬੱਸ ਸਫਰ ਮੁਫ਼ਤ ਕੀਤਾ ਗਿਆ ਸੀ। ਜਿਸ ਨੂੰ ਲੈਕੇ ਹੁਣ ਪ੍ਰਾਈਵੇਟ ਟਰਾਂਸਪੋਰਟਰ ਔਰਤਾਂ ਦਾ ਮੁਫ਼ਤ ਬੱਸ ਸਫ਼ਰ ਬੰਦ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਭਰ ਵਿੱਚ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ।
ਬੱਸ ਓਪਰੇਟਰਾਂ ਨੇ ਅੱਜ ਪੰਜਾਬ ਭਰ ਦੇ ਵਿੱਚ ਬੱਸਾਂ ਦੇ ਚੱਕੇ ਜਾਮ ਕਰਕੇ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਤੇ ਮੰਗ ਕੀਤੀ ਕਿ ਤੁਰੰਤ ਔਰਤਾਂ ਦਾ ਮੁਫ਼ਤ ਬੱਸ ਸਫ਼ਰ ਨੂੰ ਬੰਦ ਕੀਤਾ ਜਾਵੇ,ਕਿਉਂਕਿ ਉਨ੍ਹਾਂ ਨੂੰ ਕਾਫ਼ੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪ੍ਰਾਈਵੇਟ ਬੱਸ ਓਪਰੇਟਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ, ਜਤਿੰਦਰ ਆਂਗਰਾ ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਪੰਜਾਬ ਭਰ ਦੇ ਵਿੱਚ ਪੀਆਰਟੀਸੀ ਅਤੇ ਪਨਬੱਸ ਦੇ ਵਿੱਚ ਔਰਤਾਂ ਦਾ ਬੱਸ ਸਫਰ ਮੁਫ਼ਤ ਕਰ ਦਿੱਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਇਸਦੇ ਨਾਲ ਪ੍ਰਾਈਵੇਟ ਬੱਸ ਓਪਰੇਟਰਾਂ ਦਾ ਕਾਫੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕੋਰੋਨਾ ਦੇ ਦੌਰਾਨ ਬੱਸਾਂ 'ਤੇ ਟੈਕਸ ਭਰਨ ਤੋਂ ਵੀ ਬੱਸ ਓਪਰੇਟਰ ਵਾਂਝੇ ਹੋ ਗਏ ਸਨ। ਹੁਣ ਸਰਕਾਰਾਂ ਵੱਲੋਂ ਬੱਸ ਸਫਰ ਮੁਫ਼ਤ ਕਰਕੇ ਪ੍ਰਾਈਵੇਟ ਬੱਸ ਓਪਰੇਟਰਾਂ ਦਾ ਧੰਦਾ ਬੰਦ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਬੱਸਾਂ ਦੇ ਵਿੱਚ ਤੁਰੰਤ ਔਰਤਾਂ ਦਾ ਬੱਸ ਸਫਰ ਲਾਗੂ ਕਰੇ ਤਾਂ ਕਿ ਪ੍ਰਾਈਵੇਟ ਬੱਸ ਓਪਰੇਟਰਾਂ ਦਾ ਵੀ ਰੁਜ਼ਗਾਰ ਚਲਦਾ ਰਹੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ 'ਤੇ ਤੁਰੰਤ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਆਹਮੋ-ਸਾਹਮਣੇ ਹੋਏ ਸਰਕਾਰੀ ਤੇ ਪ੍ਰਾਈਵੇਟ ਟਰਾਂਸਪੋਰਟ, ਜਾਣੋ ਮਾਮਲਾ...