ਮਾਨਸਾ:ਜਿੱਥੇ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਦਾ ਲਗਾਤਾਰ ਵਿਰੋਧ ਕਰ ਰਹੀਆਂ ਹਨ ਉੱਥੇ ਹੀ ਵੱਖ ਵੱਖ ਸੰਸਥਾਵਾਂ ਵੱਲੋਂ ਕਿਸਾਨਾਂ ਦੀ ਹਮਾਇਤ ਕੀਤੀ ਜਾ ਰਹੀ ਹੈ ਜਿਸ ਦੇ ਚੱਲਦਿਆਂ ਅੱਜ ਪੈਨਸ਼ਨਰ ਐਸੋਸੀਏਸ਼ਨ ਦਾ ਜਥਾ ਦਿੱਲੀ ਲਈ ਰਵਾਨਾ ਹੋਇਆ।
ਉਨ੍ਹਾ ਕਿਹਾ ਕਿ ਪੈਨਸ਼ਨਰ ਐਸੋਸੀਏਸ਼ਨ ਦੇ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਲਗਾਤਾਰ ਹਰ ਵਰਗ ਨੂੰ ਪ੍ਰੇਸ਼ਾਨ ਕਰ ਰਹੀ ਅਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਅੱਠ ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਬਰੂਹਾਂ ਉੱਤੇ ਬੈਠੇ ਹਨ।
ਉਨ੍ਹਾਂ ਕਿਹਾ ਕਿ ਜਿੱਥੇ ਮਾਨਸੂਨ ਸੈਸ਼ਨ ਲਈ ਕਿਸਾਨ ਜਥੇਬੰਦੀਆਂ ਜੰਤਰ ਮੰਤਰ ਉਤੇ ਪ੍ਰਦਰਸ਼ਨ ਕਰ ਰਹੀਆਂ ਹਨ ਉੱਥੇ ਹੀ ਅਸੀਂ ਵੀ ਕਿਸਾਨਾਂ ਦੀ ਹਮਾਇਤ ਲਈ ਦਿੱਲੀ ਧਰਨੇ ਉਤੇ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ ਤਦ ਤੱਕ ਸਾਡੀ ਐਸੋਸੀਏਸ਼ਨ ਵੱਲੋਂ ਲਗਾਤਾਰ ਜਥੇ ਦਿੱਲੀ ਨੂੰ ਰਵਾਨਾ ਹੁੰਦੇ ਰਹਿਣਗੇ ਅਤੇ ਤਿੰਨੋਂ ਖੇਤੀ ਕਾਨੂੰਨ ਰੱਦ ਹੋਣ ਤੱਕ ਪੈਨਸ਼ਨਰ ਐਸੋਸੀਏਸ਼ਨ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੇਗੀ।
ਇਹ ਵੀ ਪੜ੍ਹੋ :- ਸਿੱਧੂ ਦੀ ਤਾਜਪੋਸ਼ੀ ਲਈ ਜਾ ਰਹੀ ਬੱਸ ਤੇ ਰੋਡਵੇਜ ਬੱਸ ਦੀ ਭਿਆਨਕ ਟੱਕਰ, 5 ਮੌਤਾਂ