ETV Bharat / state

ਮਾਨਸਾ 'ਚ ਕਰੋਨਾ ਕਹਿਰ ਲਗਾਤਾਰ ਜਾਰੀ

ਮਾਨਸਾ ਵਿੱਚ ਕਰੋਨਾ ਹਲਾਤਾ ਦੇ ਮੱਦੇਨਜਰ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਦੇ ਲਈ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਈਡਲਾਈਨਾਂ ਦੀ ਪਾਲਣਾ ਕਰਨ ਦੇ ਅਦੇਸ਼।

ਮਾਨਸਾ 'ਚ ਕਰੋਨਾ ਕਹਿਰ ਲਗਾਤਾਰ ਜਾਰੀ
ਮਾਨਸਾ 'ਚ ਕਰੋਨਾ ਕਹਿਰ ਲਗਾਤਾਰ ਜਾਰੀ
author img

By

Published : May 2, 2021, 10:40 PM IST

ਮਾਨਸਾ: ਕਰੋਨਾ ਮਹਾਂਮਾਰੀ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਦੇ ਲਈ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਈਡਲਾਈਨਾਂ ਦੀ ਪਾਲਣਾ ਕਰਨ ਦੇ ਲਈ ਵੀ ਕਿਹਾ ਜਾ ਰਿਹਾ ਹੈ। ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਕਰੋਨਾ ਦੇ ਬਚਾਅ ਦੇ ਲਈ ਸਰਕਾਰ ਵੱਲੋਂ ਫਰੀ ਲਗਾਈ ਜਾ ਰਹੀ।ਸਿਵਲ ਸਰਜਨ ਮਾਨਸਾ ਨੇ 45 ਸਾਲ ਤੋਂ ਉੱਪਰ ਉਮਰ ਦੇ ਵਿਅਕਤੀਆਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਵਾਉਣ ਦੀ ਵੀ ਅਪੀਲ ਕੀਤੀ ਹੈ। ਸਿਵਲ ਹਸਪਤਾਲ ਵਿੱਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਲਈ ਸਿਵਲ ਹਸਪਤਾਲ ਵਿੱਚ ਦਵਾਈਆਂ ਦਾ ਪੂਰਾ ਪ੍ਰਬੰਧ ਹੈ। ਮਰੀਜ਼ਾਂ ਨੂੰ ਫ੍ਰੀ ਦਵਾਈ ਦਿੱਤੀ ਜਾਂਦੀ ਹੈ। ਸਰਕਾਰ ਵੱਲੋਂ ਦਵਾਈਆਂ ਦੇ ਪੂਰੇ ਪ੍ਰਬੰਧ ਹਨ।

ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਿਕ ਮਾਨਸਾ ਜ਼ਿਲ੍ਹੇ ਵਿੱਚ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਲਗਾਇਆ ਜਾਂਦਾ ਹੈ। ਤਾਂ ਕਿ ਰਾਤ ਸਮੇਂ ਕੋਈ ਵੀ ਘਰਾਂ ਤੋਂ ਬਾਹਰ ਨਾ ਆਵੇ ਅਤੇ ਇਸ ਦੌਰਾਨ ਕਰਫਿਊ ਲਗਾ ਕੇ ਕੋਰੋਨਾ ਦੀ ਮਹਾਂਮਾਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਸਿਹਤ ਕੇਂਦਰ ਤੇ ਜਾ ਕੇ ਕੋਰੋਨਾ ਸੈਂਪਲ ਕਰਵਾ ਲਵੇ ਤਾਂ ਕਿ ਕੋਰੋਨਾ ਦੇ ਮਹਾਂਮਾਰੀ ਤੋਂ ਬਚਿਆ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.