ਮਾਨਸਾ: ਆਮ ਆਦਮੀ ਪਾਰਟੀ ਵੱਲੋਂ ਬਾਘਾਪੁਰਾਣਾ 'ਚੋਂ 21 ਮਾਰਚ ਨੂੰ ਕਿਸਾਨ ਮਹਾਂ ਸੰਮੇਲਨ ਕਰਵਾਇਆ ਜਾ ਰਿਹਾ ਹੈ। ਇਸ ਨੂੰ ਸੰਬੋਧਨ ਕਰਨ ਦੇ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋ ਰਹੇ ਹਨ। ਅਰਵਿੰਦ ਕੇਜਰੀਵਾਲ ਦੀ ਫੇਰੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪੰਜਾਬ ਭਰ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਕਿਸਾਨ ਮਹਾਂ ਸੰਮੇਲਨ ਨੂੰ ਸਫ਼ਲ ਬਣਾਉਣ ਦੇ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਮਾਨਸਾ ਜ਼ਿਲ੍ਹੇ ਦੇ ਹਲਕਾ ਸਰਦੂਲਗੜ੍ਹ ਦੇ ਪਿੰਡ ਉਲਕ ਰਾਏਪੁਰ ਮਾਖਾ ਅਤੇ ਮਾਨਸਾ ਦੇ ਪਿੰਡ ਖੜਕ ਸਿੰਘ ਵਾਲਾ ਵਿਚੋਂ ਭਗਵੰਤ ਮਾਨ ਨੇ ਰੈਲੀਆਂ ਨੂੰ ਸੰਬੋਧਨ ਕੀਤਾ।
ਸੰਗਰੂਰ ਤੋਂ ਸਾਂਸਦ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਮੁੱਖ ਲੋੜ ਹੈ ਕਿ ਅਰਵਿੰਦ ਕੇਜਰੀਵਾਲ ਦੇ ਹੱਥ ਮਜ਼ਬੂਤ ਕੀਤੇ ਜਾਣ ਕਿਉਂਕਿ ਉਸ ਨੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਕਤ ਪਾਇਆ ਹੈ। ਦੇਸ਼ ਭਰ ਵਿੱਚ ਕਿਸਾਨਾਂ ਦੇ ਸਮਰਥਨ 'ਚ ਲੋਕ ਕੇਂਦਰ ਸਰਕਾਰ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਅਰਵਿੰਦ ਕੇਜਰੀਵਾਲ ਦਾ ਸਾਥ ਦੇਣ ਦੀ ਜ਼ਰੂਰਤ ਹੈ।
ਇਸ ਮੌਕੇ ਉਨ੍ਹਾਂ ਕੋਰੋਨਾ ਦੇ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਪੰਜਾਬ ਭਰ ਵਿੱਚ ਕੋਰੋਨਾ ਦੇ ਨਾਂਅ 'ਤੇ ਸਰਕਾਰ ਸਕੂਲਾਂ ਨੂੰ ਫਿਰ ਬੰਦ ਕਰਨ ਜਾ ਰਹੀ ਹੈ। ਕਿਉਂਕਿ ਕੋਰੋਨਾ ਦੇ ਨਾਂਅ 'ਤੇ ਪਹਿਲਾਂ ਲਾਕਡਾਊਨ ਵਿੱਚ ਬੰਦ ਪਏ ਸਕੂਲਾਂ ਵਿੱਚ ਬੱਚਿਆਂ ਦੇ ਮਾਪਿਆਂ ਤੋਂ ਫੀਸਾਂ ਵਸੂਲੀਆਂ ਗਈਆਂ ਕੱਢ ਖੜ੍ਹੀਆਂ ਗੱਡੀਆਂ ਦੇ ਟੈਕਸ ਵਸੂਲੇ ਗਏ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਸਮਾਗਮ ਸੀ ਤਾਂ ਉਸ ਸਮੇਂ ਕੋਰੋਨਾ ਨਹੀਂ ਸੀ, ਪਰ ਜਦੋਂ ਆਮ ਲੋਕ ਕੋਈ ਪ੍ਰੋਗਰਾਮ ਕਰਦੇ ਨੇਤਾ ਉਦੋਂ ਕੋਰੋਨਾ ਆ ਜਾਂਦਾ ਹੈ।
ਇਹ ਵੀ ਪੜ੍ਹੋ: ਦਿੱਲੀ ਤੋਂ ਦੇਹਰਾਦੂਨ ਆ ਰਹੀ ਸ਼ਤਾਬਦੀ ਐਕਸਪ੍ਰੈਸ 'ਚ ਲੱਗੀ ਅੱਗ, ਕੋਈ ਜਾਨੀ ਨੁਕਸਾਨ
ਇਸ ਸਬੰਧੀ ਉਨ੍ਹਾਂ ਕੇਂਦਰ ਸਰਕਾਰ 'ਤੇ ਬੋਲਦਿਆਂ ਕਿਹਾ ਕਿ ਪੱਛਮੀ ਬੰਗਾਲ 'ਚੋਂ ਮੋਦੀ ਅਤੇ ਅਮਿਤ ਸ਼ਾਹ ਰੈਲੀਆਂ ਕਰ ਰਹੇ ਹਨ, ਪਰ ਜਦੋਂ ਇਹ ਰੈਲੀਆਂ ਕਰਦੇ ਹਨ, ਉਦੋਂ ਕੋਰੋਨਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਇਹ ਸਿਰਫ ਆਮ ਲੋਕਾਂ ਨੂੰ ਡਰਾਇਆ ਜਾ ਰਿਹਾ ਹੈ।