ETV Bharat / state

ਭੱਠਾ ਮਜ਼ਦੂਰ ਡੀਸੀ ਦਫ਼ਤਰ ਦਾ ਕਰਨਗੇ ਘਿਰਾਓ - ਤਹਿਸੀਲਦਾਰ

ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਭੱਠਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈਕੇ ਸੰਘਰਸ਼ ਵਿੱਢਿਆ ਹੋਇਆ ਹੈ ਤੇ ਉਹਨਾਂ ਨੇ ਪਿਛਲੇ ਦਿਨੀਂ ਡੀਸੀ ਦਫ਼ਤਰ ਦੇ ਘਿਰਾਓ ਵੀ ਕੀਤਾ ਗਿਆ ਸੀ। ਜਿਸ ਦੌਰਾਨ ਭੱਠਾ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਡੀਸੀ ਦਫ਼ਤਰ ਨੂੰ ਦਿੱਤਾ ਗਿਆ ਸੀ ਤੇ ਉਸ ਉਪਰ ਐੱਸ.ਡੀ.ਐੱਮ ਤੇ ਤਹਿਸੀਲਦਾਰ ਨੂੰ ਵੀ ਮੰਗ ਪੱਤਰ ਦਿੱਤੇ ਗਏ। ਪਰ ਅਜੇ ਤੱਕ ਕਿਸੇ ਪ੍ਰਕਾਰ ਦੀ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਕਾਰਨ 22 ਫ਼ਰਵਰੀ ਧਰਨਾ ਪ੍ਰਦਰਸ਼ਨ ਵੀ ਕੀਤਾ ਗਿਆ।

ਤਸਵੀਰ
ਤਸਵੀਰ
author img

By

Published : Feb 25, 2021, 2:14 PM IST

ਮਾਨਸਾ: ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਭੱਠਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈਕੇ ਸੰਘਰਸ਼ ਵਿੱਢਿਆ ਹੋਇਆ ਹੈ ਤੇ ਉਹਨਾਂ ਨੇ ਪਿਛਲੇ ਦਿਨੀਂ ਡੀਸੀ ਦਫ਼ਤਰ ਦੇ ਘਿਰਾਓ ਵੀ ਕੀਤਾ ਗਿਆ ਸੀ। ਜਿਸ ਦੌਰਾਨ ਭੱਠਾ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਡੀਸੀ ਦਫ਼ਤਰ ਨੂੰ ਦਿੱਤਾ ਗਿਆ ਸੀ ਤੇ ਉਸ ਉਪਰ ਐੱਸ.ਡੀ.ਐੱਮ ਤੇ ਤਹਿਸੀਲਦਾਰ ਨੂੰ ਵੀ ਮੰਗ ਪੱਤਰ ਦਿੱਤੇ ਗਏ। ਪਰ ਅਜੇ ਤੱਕ ਕਿਸੇ ਪ੍ਰਕਾਰ ਦੀ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਕਾਰਨ 22 ਫ਼ਰਵਰੀ ਧਰਨਾ ਪ੍ਰਦਰਸ਼ਨ ਵੀ ਕੀਤਾ ਗਿਆ। ਜਿਸ ਮਗਰੋਂ ਪ੍ਰਦਰਸ਼ਨਕਾਰੀਆਂ ਨੂੰ ਨਾਇਬ ਤਹਿਸੀਲਦਾਰ , ਐੱਸ.ਐੱਚ.ਓ. ਸਿਟੀ 2 ਨੇ ਭਰੋਸਾ ਦਿੱਤਾ ਸੀ ਕਿ ਉਹਨਾਂ ਦੀ ਡੀਸੀ ਦਫ਼ਤਰ ਵਿੱਚ ਭੱਠਾ ਯੂਨੀਅਨ ਤੇ ਮਾਲਕਾਂ ਨਾਲ 24 ਫ਼ਰਵਰੀ ਸਵੇਰੇ 11 ਵਜੇ ਮੀਟਿੰਗ ਕਰਵਾਈ ਜਾਵੇਗੀ। ਪਰ ਅਜੇ ਤੱਕ ਕਿਸੇ ਵੀ ਪ੍ਰਕਾਰ ਦੀ ਕੋਈ ਮੀਟਿੰਗ ਨਹੀਂ ਹੋਈ, ਜਿਸਨੂੰ ਯੂਨੀਅਨ ਨੇ ਵਾਅਦਾ ਖਿਲਾਫੀ ਕਰਾਰ ਦਿੱਤਾ।

ਇਹ ਵੀ ਪੜੋ: ਨਹੀਂ ਰਹੇ ਸਰਦੂਲ ਸਿਕੰਦਰ, ਮਨੋਰੰਜਨ ਜਗਤ 'ਚ ਸੋਗ ਦੀ ਲਹਿਰ

ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਦੇ ਜਿਲ੍ਹਾ ਸਕੱਤਰ ਵਿਜੈ ਕੁਮਾਰ ਭੀਖੀ, ਲਿਬਰੇਸ਼ਨ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਨੰਦਗੜ, ਗੁਰਸੇਵਕ ਸਿੰਘ ਮਾਨ ਨੇ ਕਿਹਾ ਕਿ ਅੱਜ ਜਿਸ ਪ੍ਰਕਾਰ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੀ ਨਲਾਇਕੀ ਸਾਹਮਣੇ ਆਈ ਹੈ ਕਿ ਜਨਤਾ ਦੇ ਨੁਮਾਇੰਦਿਆਂ ਨੂੰ ਅਣ-ਗੌਲਿਆ ਕੀਤਾ ਗਿਆ ਹੈ। ਯੂਨੀਅਨ ਵੱਲੋਂ 8 ਮਾਰਚ ਨੂੰ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ ਅਤੇ ਭੱਠਿਆਂ ’ਤੇ ਹੜਤਾਲ ਕਰਕੇ ਡਿਪਟੀ ਕਮਿਸ਼ਨਰ ਮਾਨਸਾ ਦਫ਼ਤਰ ਅੱਗੇ 9 ਮਾਰਚ ਤੋਂ ਪੱਕਾ ਮੋਰਚਾ ਲਗਾਇਆ ਜਾਵੇਗਾ।

ਇਹ ਵੀ ਪੜੋ: 21 ਮਾਰਚ ਨੂੰ ਅਰਵਿੰਦ ਕੇਜਰੀਵਾਲ ਆਉਣਗੇ ਪੰਜਾਬ, ਹੋਵੇਗਾ ਕਿਸਾਨ ਮਹਾਂਸੰਮੇਲਨ

ETV Bharat Logo

Copyright © 2025 Ushodaya Enterprises Pvt. Ltd., All Rights Reserved.