ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪੰਜਾਬ ਭਰ ਵਿੱਚ ਪਿੰਡਾਂ 'ਚੋਂ ਧਰਨੇ ਲਗਾ ਕੇ ਕੇਂਦਰ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਨ੍ਹਾਂ ਪ੍ਰਦਰਸ਼ਨਾਂ ਦੇ ਅਖੀਰਲੇ ਦਿਨ ਕਿਸਾਨਾਂ ਵੱਲੋਂ ਪਿੰਡਾਂ 'ਚ ਵੱਡੇ ਇਕੱਠ ਕਰਕੇ ਕੇਂਦਰ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ਤੇ ਉੱਥੇ ਹੀ ਕਿਸਾਨਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਜਲਦ ਹੀ ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਨਾ ਕੀਤਾ ਗਿਆ ਤਾਂ ਕਿਸਾਨਾਂ ਦੇ ਆਉਣ ਵਾਲੇ ਦਿਨਾਂ 'ਚ ਸੰਘਰਸ਼ ਹੋਰ ਵੀ ਤੇਜ਼ ਹੋਣਗੇ।
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪੰਜਾਬ ਦੇ ਪਿੰਡਾਂ ਵਿੱਚ ਧਰਨੇ ਲਗਾ ਕੇ ਕੇਂਦਰ ਸਰਕਾਰ ਦੇ ਇਨ੍ਹਾਂ ਆਰਡੀਨੈਂਸਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਜੇਕਰ ਕੇਂਦਰ ਸਰਕਾਰ ਨੇ ਇਹ ਆਰਡੀਨੈਂਸ ਰੱਦ ਨਾ ਕੀਤੇ ਤਾਂ ਕਿਸਾਨਾਂ ਦੇ ਸੰਘਰਸ਼ ਹੋਰ ਵੀ ਤੇਜ਼ ਹੋਣਗੇ।
![ਤਿੰਨ ਆਰਡੀਨੈਂਸਾਂ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ ਵੱਲੋਂ ਸਰਕਾਰਾਂ ਖਿਲਾਫ਼ ਰੋਸ ਧਰਨਾਂ](https://etvbharatimages.akamaized.net/etvbharat/prod-images/8603260_man.jpg)
ਰਾਮ ਸਿੰਘ ਨੇ ਦੱਸਿਆ ਕਿ 7 ਸਤੰਬਰ ਨੂੰ ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਬਾਹਰ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤੇ ਜਾਣਗੇ, ਇਸ ਤੋਂ ਇਲਾਵਾ 15 ਤੋਂ 20 ਸਤੰਬਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦੇ ਬਾਹਰ ਧਰਨੇ ਲਗਾ ਕੇ ਕਿਸਾਨ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਆਰਡੀਨੈਂਸਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਕਿਸਾਨਾਂ ਦੇ ਇਹ ਸੰਘਰਸ਼ ਜਾਰੀ ਰਹਿਣਗੇ।
![ਤਿੰਨ ਆਰਡੀਨੈਂਸਾਂ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ ਵੱਲੋਂ ਸਰਕਾਰਾਂ ਖਿਲਾਫ਼ ਰੋਸ ਧਰਨਾਂ](https://etvbharatimages.akamaized.net/etvbharat/prod-images/8603260_mans.jpg)