ਮਾਨਸਾ: ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਪਿੰਡ ਖੋਖਰ ਖੁਰਦ ਵਿਖੇ ਇੱਕ ਕਿਸਾਨ ਮੇਲਾ ਆਯੋਜਿਤ ਕੀਤਾ ਗਿਆ ਜਿਸ ਵਿਚ ਜ਼ਿਲ੍ਹੇ ਭਰ ਦੇ ਕਿਸਾਨ ਸ਼ਾਮਿਲ ਹੋਏ। ਇਸ ਮੇਲੇ ਵਿਚ ਏ.ਡੀ.ਸੀ ਗੁਰਮੀਤ ਸਿੰਘ ਸਿੱਧੂ ਪਹੁੰਚੇ ਅਤੇ ਉਨ੍ਹਾਂ ਨੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੀਆਂ ਸਿਫ਼ਾਰਸ਼ਾਂ ਅਨੁਸਾਰ ਫ਼ਸਲਾਂ ਦੀ ਬਿਜਾਈ ਅਤੇ ਪਰਾਲੀ ਨਾ ਸਾੜਨ ਸਬੰਧੀ ਜਾਣਕਾਰੀ ਦਿੱਤੀ। ਕਿਸਾਨਾ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਝੋਨੇ ਦੀ ਪਰਾਲੀ ਨਾ ਸਾੜਨ ਅਤੇ ਪਰਾਲੀ ਨੂੰ ਜ਼ਮੀਨ ਵਿੱਚ ਹੀ ਮਿਲਾਉਣ ਦੇ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਪਿੰਡ ਖੋਖਰ ਖੁਰਦ ਵਿਖੇ ਇੱਕ ਕਿਸਾਨ ਮੇਲਾ ਆਯੋਜਿਤ ਕੀਤਾ ਗਿਆ ਜਿਸ ਵਿੱਚ ਕਿਸਾਨਾਂ ਨੂੰ ਫ਼ਸਲਾਂ ਸਬੰਧੀ ਮਾਹਿਰ ਡਾਕਟਰਾਂ ਵੱਲੋਂ ਜਾਣਕਾਰੀ ਦਿੱਤੀ ਗਈ।
ਕਿਸਾਨਾਂ ਨੇ ਕਿਹਾ ਕਿ ਮੇਲੇ ਵਿੱਚ ਉਨ੍ਹਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਵੱਖ ਵੱਖ ਫ਼ਸਲਾਂ ਸਬੰਧੀ ਜਾਣਕਾਰੀ ਦਿੱਤੀ ਗਈ ਹੈ ਅਤੇ ਇੱਥੇ ਬੀਜ ਵੀ ਉਪਲੱਬਧ ਕਰਵਾਏ ਗਏ ਹਨ ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿਸਾਨਾਂ ਨੂੰ ਜ਼ਿਆਦਾਤਰ ਲੁਧਿਆਣਾ ਵਿਖੇ ਕਿਸਾਨ ਮੇਲੇ ਵਿੱਚ ਬੀਜ ਲੈਣ ਦੇ ਲਈ ਜਾਣਾ ਪੈਂਦਾ ਸੀ ਪਰ ਇਸ ਵਾਰ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਇੱਥੇ ਹੀ ਬੀਜ ਉਪਲੱਬਧ ਕਰਵਾਏ ਗਏ ਹਨ ਜੋ ਕਿ ਕਿਸਾਨਾਂ ਲਈ ਬਹੁਤ ਹੀ ਲਾਹੇਵੰਦ ਹਨ।
ਡਾ. ਸੋਢੀ ਨੇ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ਦੀ ਜਾਣਕਾਰੀ ਦੇਣ ਦੇ ਲਈ ਅਤੇ ਨਵੇਂ ਨਵੇਂ ਬੀਜ ਉਪਲੱਬਧ ਕਰਵਾਉਣ ਦੇ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਕਿਸਾਨ ਮੇਲਾ ਆਯੋਜਿਤ ਕੀਤਾ ਗਿਆ ਹੈ ਜਿਸ ਵਿਚ ਜ਼ਿਲ੍ਹੇ ਭਰ ਦੇ ਕਿਸਾਨਾਂ ਨੇ ਹਿੱਸਾ ਲਿਆ ਹੈ ਉਨ੍ਹਾਂ ਕਿਹਾ ਕਿ ਇਸ ਮੇਲੇ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਦੀ ਵੀ ਅਪੀਲ ਕੀਤੀ ਗਈ ਹੈ ਕਿਉਂਕਿ ਨਵੰਬਰ ਮਹੀਨੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਇਆ ਜਾ ਰਿਹਾ ਹੈ ਅਤੇ ਵਿਦੇਸ਼ਾਂ ਵਿੱਚੋਂ ਵੀ ਸੰਗਤਾਂ ਪੰਜਾਬ ਵਿੱਚ ਪਹੁੰਚਣਗੀਆਂ ਤਾਂ ਕਿ ਕਿਸਾਨ ਨਵੰਬਰ ਮਹੀਨੇ ਵਿੱਚ ਪਰਾਲੀ ਨਾ ਜਲਾਉਣ ਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਨਾ ਕਰਨ ਉਨ੍ਹਾਂ ਕਿਹਾ ਕਿ ਪਰਾਲੀ ਨੂੰ ਜ਼ਮੀਨ ਵਿੱਚ ਹੀ ਮਿਲਾਉਣ ਦੀ ਕਿਸਾਨਾਂ ਨੂੰ ਸਲਾਹ ਦਿੱਤੀ ਗਈ ਹੈ ਤੇ ਦਸਿਆ ਕਿ ਇਹ ਮੇਲਾ ਗੁਰਪੂਰਬ ਨੂੰ ਮੁੱਖ ਰੱਖ ਕੇ ਕੀਤਾ ਗਿਆ ਹੈ।