ETV Bharat / state

ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਨੇ ਮਨਾਇਆ ਮਜ਼ਦੂਰ ਦਿਵਸ

ਮਜ਼ਦੂਰ ਦਿਵਸ ਮੌਕੇ ਮਾਨਸਾ ਵਿਖੇ ਪੰਜਾਬ ਪ੍ਰਦੇਸ ਪੱਲੇਦਾਰ ਯੂਨੀਅਨ ਵੱਲੋਂ ਝੰਡਾ ਲਹਿਰਾ ਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

Labour Day
ਮਜ਼ਦੂਰ ਦਿਵਸ
author img

By

Published : May 1, 2020, 1:34 PM IST

ਮਾਨਸਾ: 1 ਮਈ ਨੂੰ ਮਜ਼ਦੂਰ ਦਿਵਸ ਮਨਾਉਂਦੇ ਹੋਏ ਮਜ਼ਦੂਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਿਸ ਤਰ੍ਹਾਂ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਉਸੇ ਤਰ੍ਹਾਂ ਹੀ ਉਨ੍ਹਾਂ ਮਜ਼ਦੂਰਾਂ ਨੂੰ ਵੀ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਕੋਵਿਡ 19 ਦੇ ਦੌਰਾਨ ਮਜ਼ਦੂਰ ਵੱਖ-ਵੱਖ ਰਾਜਾਂ ਤੋਂ ਅਨਾਜ ਪਹੁੰਚਾ ਰਹੇ ਹਨ।

ਪੱਲੇਦਾਰ ਯੂਨੀਅਨ ਨੇ ਮਨਾਇਆ ਮਜ਼ਦੂਰ ਦਿਵਸ

ਇਸ ਮੌਕੇ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਦੇ ਡਿਪੂ ਪ੍ਰਧਾਨ ਕਰਮ ਸਿੰਘ ਖਿਆਲਾ ਨੇ ਕਿਹਾ ਕਿ ਇੱਕ ਮਈ 1886 ਚੋਂ ਸ਼ਿਕਾਗੋ ਵਿਖੇ ਸ਼ਹੀਦਾਂ ਨੇ ਸ਼ਹੀਦੀਆਂ ਦੇ ਕੇ ਆਪਣੀਆਂ ਮੰਗਾਂ 'ਤੇ ਜਿੱਤ ਹਾਸਿਲ ਕੀਤੀ ਸੀ, ਜਿਸ ਦੇ ਤਹਿਤ ਅੱਜ ਅੰਤਰਰਾਸ਼ਟਰੀ ਪੱਧਰ 'ਤੇ ਮਜ਼ਦੂਰ ਦਿਵਸ ਮਨਾਇਆ ਜਾਂਦਾ ਹੈ। ਇਸ ਦੇ ਤਹਿਤ ਉਨ੍ਹਾਂ ਵੱਲੋਂ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਦੇ ਦਫ਼ਤਰ ਵਿਖੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਝੰਡਾ ਲਹਿਰਾ ਕੇ ਸ਼ਰਧਾਂਜਲੀ ਦਿੱਤੀ ਗਈ ਹੈ।

ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਦੇ ਜਨਰਲ ਸਕੱਤਰ ਪੰਜਾਬ ਸ਼ਿੰਦਰਪਾਲ ਸਿੰਘ ਚਕੇਰੀਆਂ ਨੇ ਸਰਕਾਰਾਂ ਵਿਰੁੱਧ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਕੋਵਿਡ -19 ਦੌਰਾਨ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਦੇ ਬੀਮੇ ਕੀਤੇ ਜਾ ਰਹੇ ਹਨ, ਪਰ ਸਰਕਾਰਾਂ ਵੱਲੋਂ ਉਨ੍ਹਾਂ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜਿਸ ਤਰ੍ਹਾਂ ਹੋਰ ਮੁਲਾਜ਼ਮਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਇਸੇ ਤਰ੍ਹਾਂ ਪੱਲੇਦਾਰਾਂ ਨੂੰ ਵੀ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ।

ਇਹ ਵੀ ਪੜ੍ਹੋ:ਕੋਵਿਡ-19: ਕੈਪਟਨ ਦਾ 'ਆਪ੍ਰੇਸ਼ਨ ਫਤਿਹ' ਬਣਿਆ ‘ਆਪ੍ਰੇਸ਼ਨ ਫ਼ੇਲ੍ਹ’ : ਭਗਵੰਤ ਮਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.