ਮਾਨਸਾ: ਲੰਬੇ ਸਮੇਂ ਤੋਂ ਚੱਲ ਰਹੀ ਪਰੰਪਰਾ ਅਨੁਸਾਰ ਜ਼ਿਲ੍ਹੇ ਵਿੱਚ ਡੇਰਾ ਬਾਬਾ ਭਾਈ ਗੁਰਦਾਸ ਦੇ ਮੇਲੇ ਉੱਤੇ ਵੱਡੀ ਗਿਣਤੀ ਵਿੱਚ ਸੰਗਤਾਂ ਦਰਸ਼ਨਾਂ ਲਈ ਪਹੁੰਚਿਆਂ ਇਸ ਸਬੰਧ ’ਚ ਡੇਰਾ ਮੁਖੀ ਅੰਮ੍ਰਿਤ ਮੁਨੀ ਨੇ ਦੱਸਿਆ ਕਿ ਹਰ ਸਾਲ ਮੇਲੇ ਨੂੰ ਲੈ ਕੇ ਲੋਕਾਂ ਦੇ ਮਨਾਂ ਵਿੱਚ ਕਾਫ਼ੀ ਉਤਸ਼ਾਹ ਹੁੰਦਾ ਹੈ ਅਤੇ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਕਾਰਨ ਮੇਲਾ ਨਹੀਂ ਲੱਗ ਪਾਇਆ ਜਿਸ ਨਾਲ ਸੰਗਤਾਂ ਦੇ ਮਨ ਵਿੱਚ ਉਦਾਸੀ ਸੀ। ਪਰ ਇਸ ਵਾਰ ਕੋਰੋਨਾ ਦੀ ਹਦਾਇਤਾਂ ਨੂੰ ਪਾਲਣਾ ਕਰਕੇ ਮੇਲਾ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਵੱਡੀ ਗਿਣਤੀ ’ਚ ਸੰਗਤਾਂ ਦਰਸ਼ਨਾਂ ਲਈ ਪਹੁੰਚੀਆਂ ਹਨ। ਉਨ੍ਹਾਂ ਕਿਹਾ ਕਿ ਸੰਗਤਾਂ ਦਰਸ਼ਨ ਕਰਕੇ ਇੱਥੇ ਆਪਣੀਆਂ ਸ਼ੁੱਭ ਇੱਛਾਵਾਂ ਲਈ ਮੰਗਾਂ ਮੰਗਦੇ ਹਨ। ਉਨ੍ਹਾਂ ਕਿਹਾ ਕਿ ਮੇਲੇ ਵਿੱਚ ਸਭ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਸੰਗਤਾਂ ਲਈ ਲੰਗਰ ਦੀ ਤਿਆਰੀ ਵੀ ਕੀਤੀ ਗਈ ਹੈ।
ਦੂਸਰੇ ਪਾਸੇ ਡੇਰਾ ਪ੍ਰਬੰਧਕ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੇਲਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹੁੰਮ ਹੁਮਾ ਕੇ ਦਰਸ਼ਨ ਲਈ ਪਹੁੰਚ ਰਹੀਆਂ ਹਨ।