ETV Bharat / state

ਮੈਨੂੰ ਭਾਵੇਂ ਤੜਕੇ ਮਾਰ ਦੇਣ, ਜਦੋਂ ਤੱਕ ਗੈਂਗਸਟਰਾਂ ਦੀਆਂ ਜੜ੍ਹਾਂ ਨਹੀਂ ਪੱਟੀਆਂ ਜਾਂਦੀਆਂ, ਬੋਲਦਾ ਰਹਾਂਗਾ -ਬਲਕੌਰ ਸਿੰਘ - ਸਿੱਧੂ ਮੂਸੇ ਵਾਲਾ ਦੇ ਪਿੰਡ ਮੂਸਾ

ਸਿੱਧੂ ਮੂਸੇਵਾਲਾ ਦੇ ਪਿਤਾ ਦਾ ਗੈਂਗਸਟਰਾਂ ਨੂੰ ਲੈਕੇ ਅਹਿਮ ਬਿਆਨ ਸਾਹਮਣੇ ਆਇਆ ਹੈ। ਬਲਕੌਰ ਸਿੰਘ ਨੇ ਕਿਹਾ ਹੈ ਕਿ ਮੈਨੂੰ ਭਾਵੇਂ ਅੱਜ ਗੋਲੀ ਮਾਰ ਦੇਣ ਮੈਂ ਇਸੇ ਤਰ੍ਹਾਂ ਬੋਲਦਾ ਰਹਾਂਗਾ ਜਦੋਂ ਤੱਕ ਇੰਨ੍ਹਾਂ ਦੀਆਂ ਜੜ੍ਹਾ ਨਹੀਂ ਪੁੱਟੀਆਂ ਜਾਂਦੀਆਂ। ਇਸਦੇ ਨਾਲ ਹੀ ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਗੈਂਗਸਟਰਾਂ ਨੂੰ ਪਨਾਹ ਦੇਣੀ ਬੰਦ ਕੀਤੀ ਜਾਣੀ ਚਾਹੀਦੀ ਹੈ।

ਸਿੱਧੂ ਮੂਸੇਵਾਲਾ ਦੇ ਪਿਤਾ ਦਾ ਗੈਂਗਸਟਰਾਂ ਨੂੰ ਲੈਕੇ ਅਹਿਮ ਬਿਆਨ

author img

By

Published : Aug 7, 2022, 4:54 PM IST

ਮਾਨਸਾ: ਐਤਵਾਰ ਦੇ ਦਿਨ ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਦੇ ਪਿੰਡ ਮੂਸਾ ਵਿੱਚ ਉਸਦੇ ਮਾਤਾ ਪਿਤਾ ਨੂੰ ਮਿਲਣ ਦੇ ਲਈ ਹਜ਼ਾਰਾਂ ਦੀ ਤਾਦਾਦ ਵਿਚ ਉਨ੍ਹਾਂ ਦੇ ਪ੍ਰਸ਼ੰਸਕ ਪਿੰਡ ਮੂਸਾ ਪਹੁੰਚੇ ਜਿੱਥੇ ਉਨ੍ਹਾਂ ਸਿੱਧੂ ਮੂਸੇਵਾਲਾ ਦੇ ਬੁੱਤ ਕੋਲ ਜਾ ਕੇ ਉਸ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਉੱਥੇ ਹੀ ਉਨ੍ਹਾਂ ਨੂੰ ਫੁੱਲ ਮਾਲਾਵਾਂ ਅਤੇ ਕਈ ਔਰਤਾਂ ਵੱਲੋਂ ਸਿੱਧੂ ਮੂਸੇ ਵਾਲਾ ਨੂੰ ਰੱਖੜੀ ਵੀ ਬੰਨ੍ਹੀ ਗਈ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਸਿੱਧੂ ਮੂਸੇ ਵਾਲਾ ਦੇ ਮਾਤਾ ਪਿਤਾ ਦੇ ਨਾਲ ਦੁੱਖ ਸਾਂਝਾ ਵੀ ਕੀਤਾ ਗਿਆ।

ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਬੋਲਦਿਆਂ ਕਿਹਾ ਕਿ ਉਸ ਦੇ ਪੁੱਤਰ ਨੇ ਉਨ੍ਹਾਂ ਨੂੰ ਦੌਲਤ ਸ਼ੋਹਰਤ ਬਹੁਤ ਕੁਝ ਦਿੱਤਾ ਪਰ ਉਹ ਸਮਾਜ ਦੇ ਲਈ ਲੋਕਾਂ ਦੇ ਲਈ ਕੁਝ ਕਰਨਾ ਚਾਹੁੰਦਾ ਸੀ ਪਰ ਇਸ ਤੋਂ ਪਹਿਲਾਂ ਹੀ ਗੈਂਗਸਟਰਾਂ ਨੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਸਿੱਧੂ ਮੂਸੇਵਾਲਾ ਦੇ ਪਿਤਾ ਦਾ ਗੈਂਗਸਟਰਾਂ ਨੂੰ ਲੈਕੇ ਅਹਿਮ ਬਿਆਨ

ਉਨ੍ਹਾਂ ਕਿਹਾ ਕਿ ਬੇਸ਼ੱਕ ਮੈਨੂੰ ਅੱਜ ਗੋਲੀ ਮਾਰ ਕੇ ਮਾਰ ਦੇਣ ਪਰ ਮੈਂ ਇੰਨ੍ਹਾਂ ਗੈਂਗਸਟਰਾ ਦੇ ਖਿਲਾਫ਼ ਆਪਣੀ ਆਵਾਜ਼ ਬੁਲੰਦ ਰੱਖਾਂਗਾ ਪਰ ਮੈਨੂੰ ਤੁਹਾਡੇ ਲੋਕਾਂ ਦਾ ਸਾਥ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬੇਸ਼ਕ ਪੁਲਿਸ ਨੇ ਦੋ ਸ਼ੂਟਰਾਂ ਦਾ ਐਨਕਾਊਂਟਰ ਕਰ ਦਿੱਤਾ ਹੈ ਪਰ ਜੋ ਅਸਲ ਮੁੱਨ ਸਾਜ਼ਿਸ਼ਕਰਤਾ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਵਰਗੇ ਲੋਕਾਂ ਨੂੰ ਸਜ਼ਾ ਨਹੀਂ ਦਿੱਤੀ ਜਾਂਦੀ ਉਦੋਂ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲੇਗਾ।

ਇਸਦੇ ਨਾਲ ਹੀ ਉਨ੍ਹਾਂ ਮੌਜੂਦਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੈਂਗਸਟਰਾਂ ਨੂੰ ਪਨਾਹ ਦੇਣੀ ਬੰਦ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਇੰਨ੍ਹਾਂ ਗੈਂਗਸਟਰਾਂ ਦੀ ਸੁਰੱਖਿਆ ਸਰਕਾਰਾਂ ਨੇ ਬੰਦ ਨਾ ਕੀਤੀ ਤਾਂ ਇੱਕ ਸਮਾਂ ਅਜਿਹਾ ਆ ਜਾਣਾ ਜਦੋਂ ਲੋਕਾਂ ਨੇ ਸੁਰੱਖਿਆ ਨੂੰ ਹਟਾ ਦੇਣਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਅਜਿਹਾ ਗੁੱਸਾ ਦਿਖਾਇਆ ਵੀ ਹੈ ਪਿਛਲੇ ਸਮੇਂ ਵਿੱਚ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਮਾਮਲਾ: ਫੋਰੈਂਸਿਕ ਜਾਂਚ 'ਚ ਖੁਲਾਸਾ,ਕਤਲ 'ਚ ਵਰਤੇ ਹਥਿਆਰ....

ETV Bharat Logo

Copyright © 2025 Ushodaya Enterprises Pvt. Ltd., All Rights Reserved.