ਮਾਨਸਾ: ਪੂਰੇ ਦੇਸ਼ ਵਿੱਚ ਅਜ਼ਾਦੀ ਦਿਹਾੜਾ ਪੂਰੇ ਜ਼ੋਸ ਨਾਲ ਮਨਾਇਆ ਜਾ ਰਿਹਾ ਹੈ। ਇਸ ਤਹਿਤ 75ਵੇਂ ਆਜ਼ਾਦੀ ਦਿਵਸ ਮੌਕੇ ਮਾਨਸਾ ਦੇ ਖੇਡ ਸਟੇਡੀਅਮ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਵੱਲੋਂ ਝੰਡਾ ਲਹਿਰਾਇਆ ਗਿਆ। ਇਸ ਮੌਕੇ ਉਨ੍ਹਾਂ ਦੇਸ਼ ਵਾਸੀਆਂ ਨੂੰ ਸੰਦੇਸ਼ ਦਿੱਤਾ ਕਿ ਅੱਜ 75 ਵੇਂ ਆਜ਼ਾਦੀ ਦਿਵਸ ਦੇ ਮੌਕੇ ਵੀ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ। ਸਾਡੇ ਸ਼ਹੀਦਾਂ ਨੇ ਕੁਰਬਾਨੀਆਂ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਇਆ ਹੈ। ਜਿਸ ਦਾ ਅਸੀਂ ਨਿੱਘ ਮਾਣ ਰਹੇ ਹਾਂ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਜਿੱਥੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਗਿਆ ਹੈ। ਉਥੇ ਹੀ ਸੂਬੇ ਦੇ ਵਿਕਾਸ ਦੇ ਲਈ ਵੀ ਸਰਕਾਰ ਤਤਪਰ ਹੈ। ਸੂਬੇ ਨੂੰ ਬੁਲੰਦੀਆਂ 'ਤੇ ਲੈ ਕੇ ਜਾਣ ਦੇ ਲਈ ਵਿਕਾਸ ਜ਼ੋਰਾਂ ‘ਤੇ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਦੇ ਵਿੱਚ ਸਾਡੇ ਸ਼ਹੀਦਾਂ ਦਾ ਵੱਡਾ ਯੋਗਦਾਨ ਹੈ। ਜਿਸਦੇ ਲਈ 15 ਅਗਸਤ ਦੇ ਦਿਨ ਅਸੀਂ ਆਜ਼ਾਦੀ ਦਿਵਸ ਮਨ੍ਹਾਂ ਰਹੇ ਹਾਂ।
ਇਸ ਮੌਕੇ ਕੋਵਿਡ ਦੇ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਇਸ ਵਾਰ ਬੱਚਿਆਂ ਦਾ ਰੰਗਾ ਰੰਗ ਪ੍ਰੋਗਰਾਮ ਵੀ ਨਹੀਂ ਕਰਵਾਇਆ ਗਿਆ ਜਦੋਂ ਕਿ ਸਿਰਫ਼ ਸਨਮਾਨਯੋਗ ਸ਼ਖਸੀਅਤਾਂ ਨੂੰ ਸਨਮਾਨਤ ਕੀਤਾ ਗਿਆ।
ਇਹ ਵੀ ਪੜ੍ਹੋ:-75 ਵਾਂ ਸੁਤੰਤਰਤਾ ਦਿਵਸ: PM ਮੋਦੀ ਨੇ ਕੀਤੇ ਵੱਡੇ ਐਲਾਨ