ETV Bharat / state

ਲੌਗੋਵਾਲ ਨੇ ਕੋਰੋਨਾ ਦੇ ਸਕੰਟ 'ਚ ਸੇਵਾਵਾਂ ਨਿਭਾਉਣ ਵਾਲੇ ਯੋਧਿਆਂ ਦਾ ਕੀਤਾ ਸਨਮਾਨ - ਕੋਰੋਨਾ ਪੀੜਤਾਂ ਨੂੰ ਲੰਗਰ

ਮਾਨਸਾ ਦੇ ਗੁਰਦੁਆਰਾ ਸਿੰਘ ਸਭਾ ਵੱਲੋਂ ਕੋਰੋੋਨਾ ਮਹਾਂਮਾਰੀ 'ਚ ਕੋਰੋਨਾ ਪੀੜਤਾਂ ਨੂੰ ਲੰਗਰ ਤੇ ਜ਼ਰੂਰਤਮੰਦ ਲੋਕਾਂ ਨੂੰ ਰਾਸ਼ਨ ਵੰਡਿਆ ਗਿਆ ਹੈ ਜਿਨ੍ਹਾਂ ਦਾ ਅੱਜ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਸ਼ੇਸ਼ ਸਨਮਾਨ ਕੀਤਾ।

ਲੌਗੋਵਾਲ ਨੇ ਕੋਰੋਨਾ ਲਾਗ ਦੇ ਸਕੰਟ 'ਚ ਸੇਵਾਵਾਂ ਨਿਭਾਉਣ ਵਾਲੇ ਯੋਧਿਆਂ ਦਾ ਕੀਤਾ ਸਨਮਾਨ

author img

By

Published : Jul 6, 2020, 2:03 PM IST

ਮਾਨਸਾ: ਪੂਰੇ ਵਿਸ਼ਵ ਵਿੱਚ ਕੋਰੋਨਾ ਲਾਗ ਦੇ ਚੱਲਦਿਆਂ ਜਿੱਥੇ ਵਿਸ਼ਵ ਭਰ ਚੋਂ ਸਿੱਖਾਂ ਵੱਲੋਂ ਅਹਿਮ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਉੱਥੇ ਹੀ ਮਾਨਸਾ ਦੇ ਗੁਰਦੁਆਰਾ ਸਿੰਘ ਸਭਾ ਵੱਲੋਂ ਵੀ ਮਾਨਸਾ ਵਿੱਚੋਂ ਕੋਰੋਨਾ ਪੀੜਤ ਮਰੀਜ਼ਾਂ ਦੀ ਦਿਨ ਰਾਤ ਸੇਵਾ ਕੀਤੀ ਜਾ ਰਹੀ ਤੇ ਉਨ੍ਹਾਂ ਨੂੰ ਫਰੂਟ ਤੇ ਖਾਣਾ ਪਹੁੰਚਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਜਰੂਰਤਮੰਦ ਪਰਿਵਾਰਾਂ ਨੂੰ ਵੀ ਖਾਣਾ ਦਿੱਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਸੋਮਵਾਰ ਨੂੰ ਮਾਨਸਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ।

ਲੌਗੋਵਾਲ ਨੇ ਕੋਰੋਨਾ ਲਾਗ ਦੇ ਸਕੰਟ 'ਚ ਸੇਵਾਵਾਂ ਨਿਭਾਉਣ ਵਾਲੇ ਯੋਧਿਆਂ ਦਾ ਕੀਤਾ ਸਨਮਾਨ

ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਸੰਕਟ ਭਰੇ ਸਮੇਂ 'ਚ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ 'ਤੇ ਲੰਗਰ ਸੇਵਾ ਕੀਤੀ ਗਈ ਹੈ। ਇਹ ਲੰਗਰ ਸੇਵਾ ਮਰੀਜ਼ਾਂ ਤੇ ਲੋੜਵੰਦ ਪਰਿਵਾਰਾਂ ਲਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਹਮੇਸ਼ਾਂ ਹੀ ਲੋਕਾਂ ਦੀ ਸੇਵਾ 'ਚ ਤਤਪਰ ਰਿਹਾ ਹੈ। ਸਿੱਖ ਸਮੂਹ ਹਰ ਸਕੰਟ 'ਚ ਲੋਕਾਂ ਦੀ ਮਦਦ ਕਰਦਾ ਆ ਰਿਹਾ ਹੈ।

ਉਨ੍ਹਾਂ ਕਿਹਾ ਕਿ ਅੱਜ ਵਿਸ਼ਵ ਭਰ ਦੇ ਵਿੱਚ ਸਿੱਖ ਸਮਾਜ ਪੂਰੀ ਚੜ੍ਹਦੀ ਕਲਾ ਵਿੱਚ ਹੈ। ਅਮਰੀਕਾ ਦੇ ਰਾਸ਼ਟਰਪਤੀ ਨੇ ਵੀ ਸਿੱਖਾਂ ਦੇ ਇਸ ਕੰਮ ਦੀ ਪ੍ਰਸੰਸਾ ਕੀਤੀ ਹੈ ਅਤੇ ਉਨ੍ਹਾਂ ਵੀ ਕਿਹਾ ਕਿ ਹਰ ਸ਼ਹਿਰ ਦੇ ਵਿੱਚ ਗੁਰਦੁਆਰਾ ਹੋਣਾ ਬਹੁਤ ਜ਼ਰੂਰੀ ਹੈ ਕਿਉਂਕਿ ਸਿੱਖਾਂ ਵੱਲੋਂ ਕੋਰੋਨਾ ਮਹਾਂਮਾਰੀ ਦੇ ਦੌਰਾਨ ਬਹੁਤ ਵੱਡੀ ਸੇਵਾ ਨਿਭਾਈ ਗਈ ਹੈ ਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਪਹੁੰਚਾਇਆ ਗਿਆ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.