ਮਾਨਸਾ: ਛੋਟਾ ਹਾਥੀ ਯੂਨੀਅਨ ਵੱਲੋ ਜੁਗਾੜੂ ਰੇਹੜੀਆਂ ਨੂੰ ਬੰਦ ਕਰਵਾਉਣ ਦੇ ਲਈ ਹੁਣ 27 ਮਈ ਨੂੰ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੇ ਸ਼ਹਿਰ ਸੰਗਰੂਰ ਦੇ ਵਿੱਚ ਧਰਨਾ ਪ੍ਰਦਰਸ਼ਨ (Demonstration in the city of Sangrur) ਕਰਨ ਦਾ ਐਲਾਨ ਕਰ ਦਿੱਤਾ ਹੈ, ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਸਰਕਾਰ ਨੇ ਧਿਆਨ ਨਾ ਦਿੱਤਾ ਤਾਂ ਅਣਮਿੱਥੇ ਸਮੇਂ ਦੇ ਲਈ ਸੰਗਰੂਰ ਸ਼ਹਿਰ ਦੇ ਵਿੱਚ ਪੱਕਾ ਮੋਰਚਾ ਲਗਾ ਦਿੱਤਾ ਜਾਵੇਗਾ।
ਜੈ ਬਾਬਾ ਭਾਈ ਗੁਰਦਾਸ ਛੋਟਾ ਹਾਥੀ ਯੂਨੀਅਨ ਮਾਨਸਾ ਦੇ ਪ੍ਰਧਾਨ (Jai Baba Bhai Gurdas President of Chhota Hathi Union Mansa) ਰਜਿੰਦਰ ਸਿੰਘ ਨੇ ਕਿਹਾ ਕਿ ਹਾਈ ਕੋਰਟ ਵੱਲੋਂ ਜੁਗਾੜੂ ਮੋਟਰਸਾਈਕਲ ਰੇਹੜੀਆਂ ਬੰਦ ਕਰਨ ਦਾ ਆਦੇਸ਼ ਹੈ, ਪਰ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਸ਼ੈਅ ਦੇ ਨਾਲ ਪੰਜਾਬ ਦੇ ਵਿੱਚ ਮੋਟਰਸਾਈਕਲ ਜੁਗਾੜੂ ਰੇਹੜੀਆਂ ਚੱਲ ਰਹੀਆਂ ਹਨ। ਜਿਸ ਦੇ ਨਾਲ ਛੋਟੇ ਹਾਥੀ ਵਾਲੇ ਡਰਾਈਵਰਾਂ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਰਵਾਉਣ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿਖੇ 27 ਮਈ ਨੂੰ ਧਰਨਾ ਦਿੱਤਾ ਜਾਵੇਗਾ, ਜੇਕਰ ਮੁੱਖ ਮੰਤਰੀ (Chief Minister Bhagwant Mann) ਵੱਲੋਂ ਫੌਰੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਪੰਜਾਬ ਭਰ ਦੇ ਛੋਟਾ ਹਾਥੀ ਯੂਨੀਅਨਾਂ ਵੱਲੋਂ ਪੱਕਾ ਮੋਰਚਾ ਲਗਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਈਸ਼ਾ ਗੁਪਤਾ ਦੀਆਂ ਤਸਵੀਰਾਂ ਨੇ ਵਧਾਇਆ ਇੰਟਰਨੈੱਟ ਦਾ ਪਾਰਾ...
ਉਨ੍ਹਾਂ ਕਿਹਾ ਕਿ ਛੋਟਾ ਹਾਥੀ ਗੱਡੀ ਲੈਣ ਦੇ ਲਈ ਬਹੁਤ ਸਾਰਾ ਖਰਚ ਆਉਦਾ ਹੈ, ਪਰ ਇਹ ਜੁਗਾੜੂ ਰੇਹੜੀਆਂ ਵਾਲਿਆ ਵੱਲੋਂ ਨਾਮਾਤਰ ਖਰਚ ਵਿੱਚ ਇਹ ਰੇਹੜੀ ਤਿਆਰ ਕੀਤੀ ਜਾਂਦੀ ਹੈ। ਜਿਸ ਤੋਂ ਬਾਅਦ ਫਿਰ ਉਹ ਉਨ੍ਹਾਂ ਦੇ ਹੱਕ ਮਾਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਰੇਹੜੀਆਂ ਕਰਕੇ ਉਨ੍ਹਾਂ ਦਾ ਰੁਜ਼ਗਾਰ ਬਿਲਕੁਲ ਖ਼ਤਮ ਹੋ ਚੁੱਕਿਆ ਹੈ ਅਤੇ ਉਹ ਅੱਜ ਰੋਟੀ ਤੋਂ ਵੀ ਮੁਤਾਜ਼ ਹੋ ਚੁੱਕੇ ਹਨ।
ਇਹ ਵੀ ਪੜ੍ਹੋ: ਪੁਲਿਸ ਅਕੈਡਮੀ 'ਚ ਨਸ਼ਾ ਸਪਲਾਈ ਕਰਨ ਦਾ ਮਾਮਲਾ: 5 ਹੋਰ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ