ਮਾਨਸਾ: ਪਿੰਡ ਰੱਲਾ 'ਚ ਜ਼ਮੀਨੀ ਝਗੜੇ ਨੂੰ ਲੈ ਕੇ ਛੋਟੇ ਭਰਾ ਵੱਲੋਂ ਵੱਡੇ ਭਰਾ ਦੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮੁਲਜ਼ਮ 'ਤੇ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮ੍ਰਿਤਕ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਮ੍ਰਿਤਕ ਦਾ ਨਾਂਅ ਗੁਰਜੰਟ ਸਿੰਘ ਤੇ ਉਮਰ 57 ਸਾਲ । ਉਨ੍ਹਾਂ ਦੱਸਿਆ ਕਿ ਗੁਰਜੰਟ ਸਿੰਘ ਦੀ ਪਤਨੀ ਦੀ 2 ਸਾਲ ਪਹਿਲਾਂ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਉਹ ਆਪਣੇ ਵੱਡੇ ਭਰਾ ਦੇ ਨਾਲ ਰਹਿੰਦੇ ਸੀ। ਉਨ੍ਹਾਂ ਦਸਿਆ ਕਿ ਜਦੋਂ ਇਹ ਹਾਦਸਾ ਵਾਪਰਿਆ ਉਸ ਸਮੇਂ ਗੁਰਜੰਟ ਸਿੰਘ ਪਿੰਡ ਦੀ ਡੇਅਰੀ ਤੋਂ ਦੁੱਧ ਲੈਣ ਲਈ ਜਾ ਰਿਹਾ ਸੀ ਕਿ ਰਸਤੇ 'ਚ ਗੁਰਜੰਟ ਸਿੰਘ ਦੇ ਛੋਟੇ ਭਰਾ ਅਜਾਇਬ ਸਿੰਘ ਨੇ ਗੁਰਜੰਟ ਸਿੰਘ ਦੇ ਸਿਰ 'ਤੇ ਲੱਕੜ ਦਾ ਬਾਲਾ ਮਾਰ ਦਿੱਤਾ ਜਿਸ ਨਾਲ ਗੁਰਜੰਟ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਨ੍ਹਾਂ ਕਿਹਾ ਕਿ ਜਦੋਂ ਗੁਰਜੰਟ ਸਿੰਘ ਹਸਪਤਾਲ ਲੈ ਕੇ ਜਾ ਰਹੇ ਸੀ ਤਾਂ ਉਸ ਨੇ ਰਸਤੇ 'ਚ ਹੀ ਦਮ ਤੋੜ ਦਿੱਤਾ।
ਉਨ੍ਹਾਂ ਦੱਸਿਆ ਕਿ ਗੁਰਜੰਟ ਸਿੰਘ ਤੇ ਅਜਾਇਬ ਸਿੰਘ ਦਾ ਜ਼ਮੀਨੀ ਵਿਵਾਦ ਚਲ ਰਿਹਾ ਸੀ। ਅਜਾਇਬ ਸਿੰਘ ਕਹਿੰਦਾ ਹੁੰਦਾ ਕਿ ਉਸ ਨੂੰ ਘੱਟ ਜ਼ਮੀਨ ਦਿੱਤੀ ਹੈ।
ਐਸਪੀ ਕੁਲਦੀਪ ਸਿੰਘ ਸੋਹੀ ਨੇ ਦੱਸਿਆ ਕਿ ਇਹ 3 ਭਰਾ ਹਨ। ਦੋ ਭਰਾ ਇਕੱਠੇ ਰਹਿੰਦੇ ਹਨ ਤੇ ਇੱਕ ਭਰਾ ਵੱਖ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦਾ ਆਪਸੀ ਜ਼ਮੀਨੀ ਝਗੜਾ ਚੱਲ ਰਿਹਾ ਸੀ ਜਿਸ ਕਾਰਨ ਉਸ ਨੇ ਆਪਣੇ ਸਕੇ ਭਰਾ 'ਤੇ ਹਮਲਾ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮੁਲਜ਼ਮ ਨੂੰ ਹਿਰਾਸਤ ਲੈ ਲਿਆ ਹੈ।
ਇਹ ਵੀ ਪੜ੍ਹੋ:ਖ਼ਾਸ : ਕੀ ਮੌਤ ਦੀ ਭਵਿੱਖਬਾਣੀ ਦਾ ਹਿੱਸਾ ਸੀ ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ