ETV Bharat / state

ਮਾਨਸਾ: ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 220 ਨਵੇਂ ਮਾਮਲੇ ਆਏ ਸਾਹਮਣੇ - 220 new cases of corona

ਦਿਨੋਂ ਦਿਨ ਕੇਸਾਂ ਵਿੱਚ ਵਾਧਾ ਹੋਈ ਜਾ ਰਿਹਾ ਹੈ। ਪਿਛਲੇ ਸਾਲ ਕੋਰੋਨਾ ਦਾ ਪ੍ਰਭਾਵ ਬਜ਼ੁਰਗਾਂ ਉੱਤੇ ਜ਼ਿਆਦਾ ਸੀ ਇਸ ਵਾਰ ਕੋਰੋਨਾ ਦਾ ਪ੍ਰਭਾਵ ਬੱਚਿਆਂ ਅਤੇ ਨੌਜਵਾਨਾਂ ਉੱਤੇ ਜ਼ਿਆਦਾ ਹੈ।

ਫ਼ੋਟੋ
ਫ਼ੋਟੋ
author img

By

Published : Apr 25, 2021, 9:10 AM IST

ਮਾਨਸਾ: ਮੁੜ ਤੋਂ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਦਿਨੋਂ ਦਿਨ ਕੇਸ ਵਿੱਚ ਵਾਧਾ ਹੋਈ ਜਾ ਰਿਹਾ ਹੈ। ਪਿਛਲੇ ਸਾਲ ਕੋਰੋਨਾ ਦਾ ਪ੍ਰਭਾਵ ਬਜ਼ੁਰਗਾਂ ਉੱਤੇ ਜ਼ਿਆਦਾ ਸੀ ਇਸ ਵਾਰ ਕੋਰੋਨਾ ਦਾ ਪ੍ਰਭਾਵ ਬੱਚਿਆ ਅਤੇ ਨੌਜਵਾਨਾਂ ਉੱਤੇ ਜਿਆਦਾ ਹੈ। ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਲਈ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਈਡਲਾਈਨਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

ਪਿਛਲੇ 24 ਘੰਟਿਆ 'ਚ 220 ਨਵੇਂ ਮਾਮਲੇ

ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਹੁਣ ਤੱਕ 1 ਲੱਖ 40 ਹਜ਼ਾਰ 455 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 4876 ਮਾਮਲੇ ਸਾਹਮਣੇ ਆ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 3547 ਲੋਕ ਠੀਕ ਹੋ ਕੇ ਘਰ ਪਰਤ ਗਏ ਹਨ ਅਤੇ 62 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਾਨਸਾ ਜ਼ਿਲ੍ਹੇ ਵਿੱਚ ਹੁਣ 220 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਜ਼ਿਲ੍ਹੇ ਵਿੱਚ ਇਸ ਸਮੇਂ 1267 ਐਕਟਿਵ ਕੋਰੋਨਾ ਦੇ ਕੇਸ ਹਨ। ਉਨ੍ਹਾਂ ਦੱਸਿਆ ਕਿ ਲੰਘੇ ਦਿਨੀਂ 66 ਮਰੀਜ਼ਾਂ ਨੂੰ ਡਿਸਚਾਰਜ ਕੀਤਾ ਗਿਆ ਹੈ। ਮਾਨਸਾ ਜ਼ਿਲ੍ਹੇ ਵਿੱਚ 1164 ਨਵੇਂ ਸੈਂਪਲ ਲਏ ਗਏ ਹਨ।

ਮਾਨਸਾ 'ਚ 35845 ਲੋਕਾਂ ਦਾ ਹੋਇਆ ਟੀਕਾਕਰਨ

ਕੋਰੋਨਾ ਦੇ ਬਚਾਅ ਲਈ ਸਰਕਾਰ ਵੱਲੋਂ ਫਰੀ ਲਗਾਈ ਜਾ ਰਹੀ ਵੈਕਸੀਨੇਸ਼ਨ ਦੇ ਤਹਿਤ ਪਿਛਲੇ 24 ਘੰਟਿਆਂ ਵਿੱਚ 1987 ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਗਈ। ਹੁਣ ਤੱਕ ਮਾਨਸਾ ਜ਼ਿਲ੍ਹੇ ਵਿੱਚ 35845 ਲੋਕਾਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਾਈ ਗਈ ਹੈ। ਸਿਵਲ ਸਰਜਨ ਮਾਨਸਾ ਨੇ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਵਾਉਣ ਦੀ ਵੀ ਅਪੀਲ ਕੀਤੀ ਹੈ।

ਸਰਕਾਰ ਵੱਲੋਂ ਪੂਰੇ ਪ੍ਰਬੰਧ

ਸਿਵਲ ਹਸਪਤਾਲ ਵਿੱਚ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਲਈ ਸਿਵਲ ਹਸਪਤਾਲ ਵਿੱਚ ਦਵਾਈਆਂ ਦਾ ਪੂਰਾ ਪ੍ਰਬੰਧ ਹੈ ਅਤੇ ਮਰੀਜ਼ਾਂ ਨੂੰ ਫ੍ਰੀ ਦਵਾਈ ਦਿੱਤੀ ਜਾਂਦੀ ਹੈ। ਸਰਕਾਰ ਵੱਲੋਂ ਦਵਾਈਆਂ ਦੇ ਪੂਰੇ ਪ੍ਰਬੰਧ ਹਨ। ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਮਾਨਸਾ ਜ਼ਿਲ੍ਹੇ ਵਿੱਚ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਲਗਾਇਆ ਜਾਂਦਾ ਹੈ ਤਾਂ ਕਿ ਰਾਤ ਸਮੇਂ ਕੋਈ ਵੀ ਘਰਾਂ ਤੋਂ ਬਾਹਰ ਨਾ ਆਵੇ। ਇਸ ਦੌਰਾਨ ਕਰਫਿਊ ਲਗਾ ਕੇ ਕੋਰੋਨਾ ਦੀ ਮਹਾਂਮਾਰੀ ਤੋਂ ਬਚਿਆ ਜਾ ਸਕੇ।

ਸਰਜਨ ਦੀ ਲੋਕਾਂ ਨੂੰ ਅਪੀਲ

ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਸਿਹਤ ਕੇਂਦਰ ਤੇ ਜਾ ਕੇ ਕੋਰੋਨਾ ਸੈਂਪਲ ਕਰਵਾ ਲਵੇ ਤਾਂ ਕਿ ਕੋਰੋਨਾ ਦੇ ਮਹਾਂਮਾਰੀ ਤੋਂ ਬਚਿਆ ਜਾਵੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.