ਮਾਨਸਾ: ਮੰਡੀਆਂ ਵਿੱਚ ਕਣਕ ਖਰੀਦ ਦੇ ਪ੍ਰਬੰਧਾਂ ਨੂੰ ਲੈਕੇ ਮਾਨਸਾ ਦਾਣਾ ਮੰਡੀ ਦੇ ਅਫ਼ਸਰ ਰਜਨੀਸ਼ ਗੋਇਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕਣਕ ਦੀ ਖਰੀਦ ਲਈ 117 ਮੰਡੀਆਂ ਨੋਟੀਫਾਈ ਹੋ ਚੁੱਕੀਆਂ ਹਨ ਇੰਨ੍ਹਾਂ 117 ਮਰੀਜ਼ਾਂ ਦੇ ਵਿਚ ਵੱਖ ਵੱਖ ਖ਼ਰੀਦ ਏਜੰਸੀਆਂ ਦੀ ਖ਼ਰੀਦ ਸਬੰਧੀ ਵਿਭਾਗੀ ਵੰਡ ਕੀਤੀ ਜਾ ਚੁੱਕੀ ਹੈ ਪਿਛਲੇ ਸਾਲ ਮਾਨਸਾ ਜ਼ਿਲ੍ਹੇ ਦੀਆਂ ਮੰਡੀਆਂ ਦੇ ਵਿੱਚ 6 ਲੱਖ 37 ਐਮ ਟੀ ਦੇ ਕਰੀਬ ਕਣਕ ਦੀ ਆਮਦ ਹੋਈ ਸੀ ਇਸ ਵਾਰ ਮਾਨਸਾ ਜ਼ਿਲ੍ਹੇ ਦੇ ਵਿੱਚ 6 ਲੱਖ 50 ਹਜ਼ਾਰ ਐਮਟੀ ਕਣਕ ਦੀ ਆਮਦ ਹੋਵੇਗੀ।
ਉਨ੍ਹਾਂ ਦੱਸਿਆ ਕਿ ਸਾਫ਼ ਸਫ਼ਾਈ ਦਾ ਕੰਮ ਵੀ ਮੰਡੀਆਂ ਦੇ ਵਿੱਚ ਪੂਰੇ ਜ਼ੋਰਾਂ ’ਤੇ ਚੱਲ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਬਾਰਦਾਨੇ ਦੇ ਪ੍ਰਬੰਧ ਏਜੰਸੀਆਂ ਵੱਲੋਂ ਕਰ ਲਿਆ ਗਿਆ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਕਣਕ ਦੀ ਖਰੀਦ ਸਮੇਂ ਛਾਂ, ਪਾਣੀ ਬਿਜਲੀ ਆਦਿ ਦੇ ਮੰਡੀਆਂ ਵਿੱਚ ਪੂਰੇ ਪ੍ਰਬੰਧ ਹਨ। ਮੰਡੀਆਂ ਵਿੱਚ ਕਿਸੇ ਵੀ ਕਿਸਾਨ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਜ਼ਿਲ੍ਹਾ ਮੰਡੀ ਅਫਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਣਕ ਦੀ ਫਸਲ ਨਿਰਧਾਰਤ ਨਮੀ ਦੀ ਮਾਤਰਾ ਅਨੁਸਾਰ ਹੀ ਮੰਡੀ ਵਿੱਚ ਲੈ ਕੇ ਆਉਣ। ਇਸਦੇ ਨਾਲ ਹੀ ਉਨ੍ਹਾਂ ਆੜ੍ਹਤੀਆਂ ਨੂੰ ਵੀ ਅਪੀਲ ਕੀਤੀ ਕਿ ਲੈਡਮੈਪਿੰਗ ਦਾ ਕੰਮ ਪੰਜਾਬ ਮੰਡੀ ਬੋਰਡ ਦੇ ਪੋਰਟਲ ਦੇ ਉੱਪਰ ਹੈ ਅਤੇ ਇਸ ਦੇ ਤਹਿਤ ਹੀ ਕੰਮ ਕੀਤਾ ਜਾਵੇ। ਪ੍ਰਾਈਵੇਟ ਗੁਦਾਮਾਂ ਵੱਲੋਂ ਕਿਸਾਨਾਂ ਨੂੰ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੁਨਾਫਾ ਦੇਣ ਸਬੰਧੀ ਜਦੋਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਸੰਬੰਧੀ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹੈ ਜੇਕਰ ਕੋਈ ਅਜਿਹਾ ਕੰਮ ਕਰਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਫਸਲ ਮੰਡੀ ਵਿਚ ਹੀ ਲੈ ਕੇ ਆਉਣ ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਵਿੱਚ ਕਿਸੇ ਵੀ ਪ੍ਰਾਈਵੇਟ ਡੀਲਰ ਕੋਲ ਕਣਕ ਖ਼ਰੀਦਣ ਦਾ ਪਰਮਿਟ ਨਹੀਂ ਹੈ ਅਤੇ ਮਾਰਕੀਟ ਕਮੇਟੀ ਦੇ ਅਧੀਨ ਹੀ ਕਣਕ ਖਰੀਦੀ ਜਾਵੇਗੀ।
ਇਹ ਵੀ ਪੜ੍ਹੋ: SYL ਕਦੇ ਨਹੀਂ ਬਣਨੀ, ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ: ਸਪੀਕਰ ਕੁਲਤਾਰ ਸੰਧਵਾਂ